ਮੋਦੀ ਦੇ ਅੜੀਅਲ ਰਵੱਈਏ ਦਾ ਨਤੀਜਾ ਆਇਆ ਸਾਹਮਣੇ, ਭਗਵੰਤ ਮਾਨ ਨੇ ਰੱਖੀ ਪੀਐਮ ਅੱਗੇ ਮੰਗ
ਏਬੀਪੀ ਸਾਂਝਾ | 15 Jan 2021 07:40 PM (IST)
ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਸਵਾਲ ਕਰਦਿਆਂ ਕਿਹਾ ਕਿ ਆਪਣੇ ਹੱਕਾਂ ਦੀ ਮੰਗ ਲਈ 50 ਦਿਨਾਂ ਤੋਂ ਧਰਨੇ 'ਤੇ ਬੈਠੇ ਕਿਸਾਨਾਂ ਨੇ ਆਪਣੇ ਸਵਾ ਸੌ ਦੇ ਕਰੀਬ ਸਾਥੀਆਂ ਨੂੰ ਗਵਾ ਦਿੱਤਾ ਹੈ, ਪ੍ਰਧਾਨ ਮੰਤਰੀ ਜੀ ਅਜੇ ਹੋਰ ਕਿੰਨੇ ਕੁ ਲੋਕਾਂ ਦੀ ਜਾਨ ਲੈਣਾ ਚਾਹੁੰਦੇ ਹਨ।
ਭਗਵੰਤ ਮਾਨ (ਪੁਰਾਣੀ ਤਸਵੀਰ)
ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਤੇ ਕਿਸਾਨਾਂ ਵਿਚਕਾਰ 9ਵੇਂ ਗੇੜ੍ਹ ਦੀ ਮੀਟਿੰਗ ਅਸਫਲ ਰਹਿਣ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਮੀਟਿੰਗ 'ਚ ਕੋਈ ਹੱਲ ਨਾ ਨਿਕਲਣਾ ਮੋਦੀ ਦੇ ਅੜੀਅਲ ਰਵੱਈਏ ਦਾ ਨਤੀਜਾ ਹੈ। ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਸਵਾਲ ਕਰਦਿਆਂ ਕਿਹਾ ਕਿ ਆਪਣੇ ਹੱਕਾਂ ਦੀ ਮੰਗ ਲਈ 50 ਦਿਨਾਂ ਤੋਂ ਧਰਨੇ 'ਤੇ ਬੈਠੇ ਕਿਸਾਨਾਂ ਨੇ ਆਪਣੇ ਸਵਾ ਸੌ ਦੇ ਕਰੀਬ ਸਾਥੀਆਂ ਨੂੰ ਗਵਾ ਦਿੱਤਾ ਹੈ, ਪ੍ਰਧਾਨ ਮੰਤਰੀ ਜੀ ਅਜੇ ਹੋਰ ਕਿੰਨੇ ਕੁ ਲੋਕਾਂ ਦੀ ਜਾਨ ਲੈਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਬਹੁਤ ਦੁਖਦਾਈ ਹੈ ਕਿ ਰੋਜ਼ਾਨਾ ਦਿੱਲੀ ਦੇ ਬਾਰਡਰ ਤੋਂ ਦੇਸ਼ ਦੇ ਅੰਨਦਾਤਾ ਦੀਆਂ ਲਾਸ਼ਾਂ ਆ ਰਹੀਆਂ ਹਨ, ਪਰ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਕੋਈ ਦਰਦ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਦੇਸ਼ ਦਾ ਅੰਨਦਾਤੇ ਦੀ ਬਿਲਕੁਲ ਸਿੱਧੀ ਤੇ ਸਪੱਸ਼ਟ ਮੰਗ ਹੈ ਕਿ ਕਿਸਾਨਾਂ ਨੂੰ ਬਰਬਾਦ ਕਰਨ ਵਾਲੇ ਤਿੰਨੇ ਕਾਲੇ ਕਾਨੂੰਨ ਰੱਦ ਕੀਤੇ ਜਾਣ, ਜੇਕਰ ਮੋਦੀ ਸਰਕਾਰ ਨੂੰ ਇਹ ਸਮਝ ਨਹੀਂ ਆਉਂਦੀ ਤਾਂ ਉਨ੍ਹਾਂ ਨੂੰ ਸੱਤਾ ਵਿੱਚ ਰਹਿਣ ਦਾ ਕੋਈ ਹੱਕ ਨਹੀਂ ਹੈ। ਸੁਖਬੀਰ ਬਾਦਲ ਨੇ ਦੱਸਿਆ ਕਿਹੜੀਆਂ ਪਾਰਟੀਆਂ ਨਾਲ ਬਣਾਉਣਗੇ ਗਠਜੋੜ, ਬੀਜੇਪੀ ਦੇ ਲੀਡਰਾਂ ਨੂੰ ਪਾਰਟੀ 'ਚ ਕੀਤਾ ਸ਼ਾਮਿਲ ਭਗਵੰਤ ਮਾਨ ਨੇ ਕਿਹਾ ਕਿ ਗਣਤੰਤਰ ਦਿਵਸ ਮੌਕੇ ਕਿਸਾਨਾਂ ਵੱਲੋਂ ਕੀਤੀ ਜਾਣ ਵਾਲੀ ਕਿਸਾਨ ਪਰੇਡ ਨੂੰ ਲੈ ਕੇ ਜੋ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਅੰਦੋਲਨ ਨੂੰ ਬਦਨਾਮ ਕਰਨ ਲਈ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ ਉਸ ਨੂੰ ਤੁਰੰਤ ਬੰਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੇ ਲੋਕਾਂ ਦਾ ਪੇਟ ਭਰਨ ਲਈ ਦਿਨ ਰਾਤ ਖੇਤਾਂ 'ਚ ਮਿਹਨਤ ਕਰਦਾ ਹੈ, ਜਿਸ ਕਿਸਾਨ ਦਾ ਪੁੱਤਰ ਦੇਸ਼ ਦੀ ਸਰਹੱਦ 'ਤੇ ਰੱਖਿਆ ਕਰ ਰਿਹਾ ਹੈ ਅੱਜ ਉਸ ਨੂੰ ਹੀ ਮੋਦੀ ਸਰਕਾਰ ਬਦਨਾਮ ਕਰਨ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਨੂੰ ਬਦਨਾਮ ਕਰਨ ਦੀ ਬਜਾਏ ਸਿੱਧੀ ਤੇ ਸਪੱਸ਼ਟ ਮੰਗ ਨੂੰ ਮੰਨਦੇ ਹੋਏ ਤਿੰਨੇ ਕਾਲੇ ਕਾਨੂੰਨਾਂ ਨੂੰ ਤੁਰੰਤ ਰੱਦ ਕਰੇ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ