ਪੰਜਾਬ ਦੇ ਸਕੂਲਾਂ ਨੂੰ ਮਿਲੀ ਵੱਡੀ ਰਾਹਤ, ਸਿੱਖਿਆ ਮੰਤਰੀ ਨੇ ਕੀਤਾ ਇਹ ਐਲਾਨ

ਏਬੀਪੀ ਸਾਂਝਾ Updated at: 04 Jun 2020 11:25 AM (IST)

ਪੰਜਾਬ ਦੇ 2,200 ਐਸੋਸੀਏਟਡ ਸਕੂਲਾਂ ਦੀ ਵਿਦਿਅਕ ਮਾਨਤਾ ਇੱਕ ਸਾਲ ਲਈ ਵਧਾ ਦਿੱਤੀ ਗਈ ਹੈ। ਇਸ ਨਾਲ ਇਨ੍ਹਾਂ ਸਕੂਲਾਂ ‘ਚ ਇਸ ਸਾਲ ਪੜ੍ਹ ਰਹੇ ਵਿਦਿਆਰਥੀਆਂ, ਸਟਾਫ ਤੇ ਪ੍ਰਬੰਧਕਾਂ ਨੂੰ ਰਾਹਤ ਮਿਲੀ ਹੈ।

ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ

NEXT PREV
ਚੰਡੀਗੜ੍ਹ: ਪੰਜਾਬ ਦੇ 2,200 ਐਸੋਸੀਏਟਡ ਸਕੂਲਾਂ ਦੀ ਵਿਦਿਅਕ ਮਾਨਤਾ ਇੱਕ ਸਾਲ ਲਈ ਵਧਾ ਦਿੱਤੀ ਗਈ ਹੈ। ਇਸ ਨਾਲ ਇਨ੍ਹਾਂ ਸਕੂਲਾਂ ‘ਚ ਇਸ ਸਾਲ ਪੜ੍ਹ ਰਹੇ ਵਿਦਿਆਰਥੀਆਂ, ਸਟਾਫ ਤੇ ਪ੍ਰਬੰਧਕਾਂ ਨੂੰ ਰਾਹਤ ਮਿਲੀ ਹੈ। ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ‘ਚ ਕੋਵਿਡ-19 ਮਹਾਂਮਾਰੀ ਨਾਲ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਸਬੰਧਤ ਸਕੂਲਾਂ ਨੂੰ ਥੋੜ੍ਹੇ ਸਮੇਂ ਲਈ ਇਹ ਰਾਹਤ ਦਿੱਤੀ ਹੈ।




ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਮੰਤਰੀ ਨੇ ਕਿਹਾ ਕਿ ਇਸ ਵਾਧੇ ਦੌਰਾਨ ਸਾਰੇ ਸਕੂਲ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਇਹ ਵਾਧਾ ਐਸੋਸੀਏਟਿਡ ਸਕੂਲਾਂ ਨੂੰ 31 ਮਾਰਚ, 2021 ਤੱਕ ਦਿੱਤਾ ਜਾ ਚੁੱਕਾ ਹੈ ਪਰ ਬੁਨਿਆਦੀ ਢਾਂਚੇ ਵਿੱਚ ਲੋੜੀਂਦੇ ਸੁਧਾਰਾਂ ਲਈ ਇਨ੍ਹਾਂ ਸਕੂਲਾਂ ਨੂੰ 31 ਦਸੰਬਰ, 2020 ਤੱਕ ਹਲਫਨਾਮਾ ਦਾਖਲ ਕਰਨਾ ਪਏਗਾ।

ਪੰਜਾਬ ਦੀ ਸਿਆਸਤ 'ਚ ਵੱਡੇ ਧਮਾਕੇ ਦੇ ਆਸਾਰ, ਨਵਜੋਤ ਸਿੱਧੂ ਬਦਲਣਗੇ ਸਿਆਸੀ ਸਮੀਕਰਨਾਂ ?

ਸਿੰਗਲਾ ਨੇ ਕਿਹਾ ਕਿ

31 ਦਸੰਬਰ, 2020 ਤੋਂ ਬਾਅਦ ਸਥਿਤੀ 'ਤੇ ਮੁੜ ਵਿਚਾਰ ਕੀਤਾ ਜਾਵੇਗਾ ਤੇ ਜਿਹੜੇ ਸਕੂਲ ਤੈਅ ਮਾਪਦੰਡਾਂ ਨੂੰ ਪੂਰਾ ਨਹੀਂ ਕਰਦੇ, ਉਨ੍ਹਾਂ ਨੂੰ ਅਗਲੇ ਸਮੈਸਟਰ ਤੋਂ ਸਿਰਫ ਪ੍ਰੀ-ਪ੍ਰਾਇਮਰੀ ਕਲਾਸਾਂ ਜਾਰੀ ਰੱਖਣ ਦੀ ਆਗਿਆ ਦਿੱਤੀ ਜਾਏਗੀ। -
ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਖੇਤਰ ਵਿੱਚ ਪੈਂਦੇ ਸਕੂਲਾਂ ਦੀ ਬਾਕਾਇਦਾ ਜਾਂਚ ਕਰਨ।



Education Loan Information:

Calculate Education Loan EMI

- - - - - - - - - Advertisement - - - - - - - - -

© Copyright@2024.ABP Network Private Limited. All rights reserved.