ਪੜਚੋਲ ਕਰੋ
Advertisement
ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਪਾਤਸ਼ਾਹੀ 10ਵੀਂ ਹੇਰਾਂ ਵਿਖੇ ਲਾਇਆ ਬਾਗ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਤਾਵਰਣ ਸੰਭਾਲ ਦੇ ਮੱਦੇਨਜ਼ਰ ਇਤਿਹਾਸਿਕ ਗੁਰਦੁਆਰਿਆਂ 'ਚ ਬਾਗ ਲਾਉਣ ਦੀ ਲੜੀ ਤਹਿਤ ਅੱਜ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਪਾਤਸ਼ਾਹੀ 10ਵੀਂ ਹੇਰਾਂ ਵਿਖੇ ਬੂਟੇ ਲਾਏ ਗਏ।
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਤਾਵਰਣ ਸੰਭਾਲ ਦੇ ਮੱਦੇਨਜ਼ਰ ਇਤਿਹਾਸਿਕ ਗੁਰਦੁਆਰਿਆਂ 'ਚ ਬਾਗ ਲਾਉਣ ਦੀ ਲੜੀ ਤਹਿਤ ਅੱਜ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਪਾਤਸ਼ਾਹੀ 10ਵੀਂ ਹੇਰਾਂ ਵਿਖੇ ਬੂਟੇ ਲਾਏ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ, ਜਿਨ੍ਹਾਂ ਨੇ ਅਰਦਾਸ ਮਗਰੋਂ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ।
ਉਨ੍ਹਾਂ ਨਾਲ ਵਾਤਾਵਰਣ ਪ੍ਰੇਮੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ, ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਜਗਜੀਤ ਸਿੰਘ ਤਲਵੰਡੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਸਨ। ਇਸ ਮੌਕੇ ਭਾਈ ਲੌਂਗੋਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਕੁਦਰਤੀ ਵਾਤਾਵਰਣ ਦੀ ਸਾਂਭ-ਸੰਭਾਲ ਲਈ ਕਾਰਜਸ਼ੀਲ ਹੈ। ਇਸੇ ਤਹਿਤ ਹੀ ਵੱਖ-ਵੱਖ ਗੁਰਦੁਆਰਿਆਂ ਅੰਦਰ ਇੱਕ-ਇੱਕ ਏਕੜ 'ਚ ਜੰਗਲ ਲਾਏ ਜਾ ਰਹੇ ਹਨ।
ਕਰੀਨਾ ਕਪੂਰ ਫਿਰ ਬਣਨ ਵਾਲੀ ਹੈ ਮਾਂ, ਘਰ ਆਉਣ ਵਾਲਾ ਹੈ ਛੋਟਾ ਮਹਿਮਾਨ
ਕਰੀਬ 40 ਗੁਰਦੁਆਰਿਆਂ 'ਚ ਵਿਰਾਸਤੀ ਬਾਗ ਲਗਾਏ ਜਾਣਗੇ ਤੇ ਹਰ ਬਾਗ 'ਚ ਵੱਖ-ਵੱਖ ਕਿਸਮਾਂ ਦੇ ਕਰੀਬ 2500 ਬੂਟੇ ਹੋਣਗੇ। ਉਨ੍ਹਾਂ ਦੱਸਿਆ ਕਿ ਜੰਗਲ ਸਥਾਪਤ ਕਰਨ ਦਾ ਮੰਤਵ ਜਿਥੇ ਵਾਤਾਵਰਣ 'ਚ ਸ਼ੁੱਧਤਾ ਤੇ ਤਾਜ਼ਗੀ ਪੈਦਾ ਕਰਨਾ ਹੈ, ਉਥੇ ਹੀ ਪੰਛੀਆਂ ਲਈ ਰੈਣ-ਬਸੇਰਾ ਪੈਦਾ ਕਰਨਾ ਵੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸਿਕ ਗੁਰਦੁਆਰਿਆਂ ਅੰਦਰ ਬਾਗ ਲਗਾਉਣ ਲਈ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਦਾ ਸਹਿਯੋਗ ਲਿਆ ਜਾ ਰਿਹਾ ਹੈ, ਜਿਨ੍ਹਾਂ ਨੇ ਇਸ ਖੇਤਰ 'ਚ ਵੱਡੇ ਕਾਰਜ ਕੀਤੇ ਹਨ।
GDP 'ਚ ਆ ਸਕਦੀ ਆਜ਼ਾਦੀ ਤੋਂ ਬਾਅਦ ਸਭ ਤੋਂ ਵੱਡੀ ਗਿਰਾਵਟ, ਜਲਦ ਹੀ ਕਦਮ ਚੁੱਕਣ ਦੀ ਲੋੜ
ਭਾਈ ਲੌਂਗੋਵਾਲ ਨੇ ਸੰਗਤ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਸਹਿਬਾਨ ਤੋਂ ਸ਼ੁਰੂ ਕੀਤੀ ਗਈ ਵਾਤਾਵਰਣ ਸੰਭਾਲ ਦੀ ਮੁਹਿੰਮ ਤੋਂ ਪ੍ਰੇਰਣਾ ਲੇਣ ਅਤੇ ਆਪੋ-ਆਪਣੇ ਘਰਾਂ ਅਤੇ ਆਲੇ-ਦੁਆਲੇ ਵੱਧ ਤੋਂ ਵੱਧ ਬੂਟੇ ਲਗਾਉਣ। ਇਸ ਮੌਕੇ ਪਦਮਸ੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਨੇ ਆਖਿਆ ਕਿ ਮੌਜੂਦਾ ਸਮੇਂ ਕੁਦਰਤੀ ਵਾਤਾਵਰਣ ਬਚਾਉਣ ਲਈ ਹਰ ਮਨੁੱਖ ਨੂੰ ਅੱਗੇ ਆਉਣਾ ਚਾਹੀਦਾ ਹੈ। ਪੁਰਾਤਨ ਰੁੱਖ ਬੂਟਿਆਂ ਦੀ ਸਾਂਭ-ਸੰਭਾਲ ਦੇ ਨਾਲ-ਨਾਲ ਵੱਧ ਤੋਂ ਵੱਧ ਨਵੇਂ ਬੂਟੇ ਵੀ ਲਾਉਣੇ ਚਾਹੀਦੇ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਿਆਂ ਅੰਦਰ ਇਕ-ਇਕ ਏਕੜ ਦੇ ਬਾਗ ਸਥਾਪਿਤ ਕਰਨ ਦੇ ਫੈਸਲੇ ਨੂੰ ਵੀ ਸਮੇਂ ਅਨੁਸਾਰ ਢੁੱਕਵਾਂ ਫੈਸਲਾ ਕਰਾਰ ਦਿੱਤਾ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਪੰਜਾਬ
ਦੇਸ਼
ਤਕਨਾਲੌਜੀ
Advertisement