ਚੰਡੀਗੜ੍ਹ: ਮੌਸਮ ਵਿਭਾਗ ਨੇ ਤਾਪਮਾਨ 45 ਡਿਗਰੀ ਤੋਂ ਉਪਰ ਹੋਣ 'ਤੇ ਸ਼ਨੀਵਾਰ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਤੇ ਰਾਜਸਥਾਨ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਵਿਗਿਆਨੀ ਡਾ. ਐਨ ਕੁਮਾਰ ਨੇ ਦੱਸਿਆ ਕਿ ਅਗਲੇ ਪੰਜ ਦਿਨ ਇਲਾਕੇ 'ਚ ਤੇਜ਼ ਲੂ ਚੱਲੇਗੀ। ਤਾਪਮਾਨ 47 ਡਿਗਰੀ ਤੱਕ ਵੀ ਜਾ ਸਕਦਾ ਹੈ।
ਨਿੱਜੀ ਏਜੰਸੀ ਸਕਾਈਮੇਟ ਦੇ ਮਹੇਸ਼ ਪਲਾਵਤ ਅਨੁਸਾਰ ਦਿੱਲੀ ਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਪੰਜਾਬ, ਹਰਿਆਣਾ, ਰਾਜਸਥਾਨ ਤੇ ਉੱਤਰ ਪ੍ਰਦੇਸ਼ ਦੇ ਉੱਤਰੀ ਹਿੱਸੇ ਵਿੱਚ ਮਾਨਸੂਨ ਤੋਂ ਪਹਿਲਾਂ ਦੀਆਂ ਗਤੀਵਿਧੀਆਂ ਕਾਰਨ ਕੁਝ ਰਾਹਤ ਮਿਲੇਗੀ। ਰਾਜ ਵਿੱਚ ਵੱਧ ਤੋਂ ਵੱਧ ਪਾਰਾ 44 ਡਿਗਰੀ ਰਿਹਾ। ਐਤਵਾਰ ਨੂੰ ਬਠਿੰਡਾ ਵਿੱਚ ਪਾਰਾ ਵੱਧ ਤੋਂ ਵੱਧ 45.0 ਡਿਗਰੀ ਰਿਕਾਰਡ ਕੀਤਾ ਗਿਆ।
ਲੁਧਿਆਣਾ, ਜਲੰਧਰ, ਅੰਮ੍ਰਿਤਸਰ ਤੇ ਸੰਗਰੂਰ ਵਿੱਚ ਤਾਪਮਾਨ 44 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਹਰਿਆਣਾ ਵੀ ਇਸ ਸਮੇਂ ਭਰਪੂਰ ਤਪੇਗਾ। ਹਿਮਾਚਲ ਵਿੱਚ, 28 ਵਿੱਚ ਤੂਫਾਨ ਤੇ ਬਾਰਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
ਰਾਹਤ ਦੀ ਖ਼ਬਰ! ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚੋ ਕੋਰੋਨਾ ਦਾ ਸਫਾਇਆ
ਪੰਜਾਬ ਦੇ ਉੱਤਰੀ ਹਿੱਸੇ, ਦਿੱਲੀ ਤੇ ਆਸ ਪਾਸ ਦੇ ਇਲਾਕਿਆਂ, ਹਰਿਆਣਾ, ਰਾਜਸਥਾਨ ਤੇ ਉੱਤਰ ਪ੍ਰਦੇਸ਼ ਵਿੱਚ ਮਾਨਸੂਨ ਤੋਂ ਪਹਿਲਾਂ ਦੀਆਂ ਗਤੀਵਿਧੀਆਂ ਕਾਰਨ ਰਾਹਤ ਮਿਲੇਗੀ। ਪਾਰਾ 28 ਦੇ ਬਾਅਦ ਹੇਠਾਂ ਆਉਣ ਦੀ ਉਮੀਦ ਹੈ। ਪਾਰਾ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ 47 ਡਿਗਰੀ ਤੱਕ ਜਾ ਜਾਵੇਗਾ। ਸ਼ਨੀਵਾਰ ਨੂੰ ਦਿੱਲੀ ਦਾ ਤਾਪਮਾਨ 46.2 ਡਿਗਰੀ ਦਰਜ ਕੀਤਾ ਗਿਆ, ਜੋ ਇਸ ਮਹੀਨੇ ਦਾ ਵੱਧ ਤੋਂ ਵੱਧ ਤਾਪਮਾਨ ਸੀ।
ਪੰਜਾਬ 'ਚੋਂ ਜਲਦ ਹੋ ਜਾਏਗਾ ਕੋਰੋਨਾ ਦਾ ਖਾਤਮਾ, ਵਿਗਿਆਨੀਆਂ ਦਾ ਵੱਡਾ ਦਾਅਵਾ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
28 ਮਈ ਤੱਕ ਅਸਮਾਨੋਂ ਵਰ੍ਹੇਗੀ ਅੱਗ, ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ
ਏਬੀਪੀ ਸਾਂਝਾ
Updated at:
25 May 2020 11:39 AM (IST)
ਮੌਸਮ ਵਿਭਾਗ ਨੇ ਤਾਪਮਾਨ 45 ਡਿਗਰੀ ਤੋਂ ਉਪਰ ਹੋਣ 'ਤੇ ਸ਼ਨੀਵਾਰ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਤੇ ਰਾਜਸਥਾਨ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਵਿਗਿਆਨੀ ਡਾ. ਐਨ ਕੁਮਾਰ ਨੇ ਦੱਸਿਆ ਕਿ ਅਗਲੇ ਪੰਜ ਦਿਨ ਇਲਾਕੇ 'ਚ ਤੇਜ਼ ਲੂ ਚੱਲੇਗੀ। ਤਾਪਮਾਨ 47 ਡਿਗਰੀ ਤੱਕ ਵੀ ਜਾ ਸਕਦਾ ਹੈ।
- - - - - - - - - Advertisement - - - - - - - - -