ਗੁਰਦਾਸਪੁਰ: ਬਟਾਲਾ ਵਿੱਚ ਤਿੰਨ ਔਰਤਾਂ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਤਿੰਨੇ ਔਰਤਾਂ ਗੁਰਦੁਆਰੇ ਜਾ ਰਹੀਆਂ ਸੀ ਕਿ ਅਚਾਨਕ ਇੱਕ ਟਰੱਕ ਨੇ ਉਨ੍ਹਾਂ ਨੂੰ ਕੁਚਲ ਦਿੱਤਾ। ਇਸ ਨਾਲ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਭਿਆਨਕ ਹਾਦਸਾ ਥਾਣਾ ਸੇਖਵਾਂ ਅਧੀਨ ਆਉਂਦੇ ਪਿੰਡ ਨੌਸ਼ਹਿਰਾ ਮੱਝਾ ਸਿੰਘ 'ਚ ਵਾਪਰਿਆ।


ਉਧਰ, ਡੇਰਾ ਬਾਬਾ ਨਾਨਕ ਵਿਖੇ ਇੱਕ ਹਾਦਸਾ ਵਾਪਰਿਆ ਹੈ  ਜਿਸ 'ਚ ਇੱਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਦੋ ਵਿਅਕਤੀ ਮੋਟਰਸਾਈਕਲ 'ਤੇ ਦਵਾਈ ਲੈਣ ਲਈ ਜਾ ਰਹੇ ਸੀ ਕਿ ਇੱਕ ਅਣਪਛਾਤੀ ਕਾਰ ਵਲੋਂ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਗਈ।

ਇਸ ਦੌਰਾਨ ਇੱਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਦੂਸਰਾ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਇੰਨਾ ਹੀ ਨਹੀਂ ਇਸ ਦੌਰਾਨ ਇੱਕ ਮਹਿਲਾ ਦੇ ਜ਼ਖਮੀ ਹੋਣ ਦੀ ਗੱਲ ਵੀ ਸਾਹਮਣੇ ਆ ਰਹੀ ਹੈ। 

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ