ਬਠਿੰਡਾ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਪਿਛਲੇ ਲੰਬੇ ਸਮੇਂ ਤੋਂ ਦਿੱਲੀ ਵਿਖੇ ਕਿਸਾਨ ਅੰਦੋਲਨ ਦੌਰਾਨ ਕਈ ਕਿਸਾਨ ਆਪਣੀਆਂ ਜਾਨਾਂ ਗੁਆ ਚੁਕੇ ਹਨ। ਬਠਿੰਡਾ ਦੇ ਤਲਵੰਡੀ ਸਾਬੋ ਪਿੰਡ ਮਿਰਜੇਆਣਾ ਦੇ ਕਿਸਾਨ ਸੱਤਪਾਲ ਸਿੰਘ ਨੇ ਵੀ ਕਿਸਾਨ ਅੰਦੋਲਨ ਦੇ ਚਲਦਿਆਂ ਬੀਤੇ ਦਿਨੀਂ ਆਪਣੀ ਜਾਨ ਗੁਆ ਦਿੱਤੀ ਸੀ। ਉਨ੍ਹਾਂ ਦੀ ਮੌਤ ਤੋਂ ਬਾਅਦ ਪਰਿਵਾਰ ਦੇ ਵਿੱਚ ਦੁੱਖ ਦਾ ਮਾਹੌਲ ਬਣਿਆ ਹੋਇਆ ਹੈ।
ਉਨ੍ਹਾਂ ਦੇ ਪਿਤਾ ਗੁਰਨਾਮ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਬੀਟਾ ਬੇਟਾ ਸਤਪਾਲ ਸਿੰਘ ਕਿਸਾਨ ਅੰਦੋਲਨ ਨਾਲ ਜੁੜਿਆ ਹੋਇਆ ਸੀ। ਉਹ ਲਗਾਤਾਰ ਉਥੇ ਸੇਵਾ ਕਰ ਰਿਹਾ ਸੀ ਕਿਉਂਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਬੇ ਸਮੇਂ ਤੋਂ ਦਿੱਲੀ ਵਿਖੇ ਸੰਘਰਸ਼ ਚੱਲ ਰਿਹਾ ਹੈ। ਉਹ ਜਦ ਦਿੱਲੀ ਤੋਂ ਪਰਤਿਆ ਤਾਂ ਉਸ ਦੀ ਮੌਤ ਹੋ ਗਈ।
ਉਨ੍ਹਾਂ ਕਿਹਾ ਕਿ ਘਰ ਵਿੱਚ ਉਹ ਕਮਾਉਣ ਵਾਲਾ ਇਕੱਲਾ ਹੀ ਸੀ ਅਤੇ ਇੱਕ ਉਨ੍ਹਾਂ ਦਾ ਪੋਤਾ ਹੈ ਜੋ ਕਿ ਪੜ੍ਹਾਈ ਕਰਦਾ ਹੈ। ਹੁਣ ਉਨ੍ਹਾਂ ਦੇ ਘਰ 'ਚ ਕੋਈ ਕਮਾਈ ਦਾ ਸਾਧਨ ਨਹੀਂ ਰਿਹਾ। ਇਸ ਦਰਮਿਆਨ ਯੂਨਾਈਟਿਡ ਸਿੱਖ ਸੰਸਥਾ ਦੇ ਆਗੂਆਂ ਨੇ ਉਨ੍ਹਾਂ ਦੀ ਮਦਦ ਕੀਤੀ।
ਸੰਸਥਾ ਵਲੋਂ ਉਨ੍ਹਾਂ ਦੇ ਪਰਿਵਾਰ ਨੂੰ ਤਿੰਨ ਗਾਵਾਂ ਦਿੱਤੀਆਂ ਗਈਆਂ ਤਾਂ ਜੋ ਘਰ ਦਾ ਰੁਜ਼ਗਾਰ ਚੱਲ ਸਕੇ। ਦੂਜੇ ਪਾਸੇ ਪਿੰਡ ਦੇ ਸਰਪੰਚ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਪਰਿਵਾਰ ਦਾ ਕਰਜ਼ਾ ਮਾਫ ਕੀਤਾ ਜਾਵੇ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/ abp-live-news/id811114904
https://apps.apple.com/in/app/