ਯੂਪੀ ਸਰਕਾਰ ਦੇ ਇਕ ਮੰਤਰੀ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਗੁੰਡੇ ਤੇ ਕ੍ਰਿਮੀਨਲ ਕਿਹਾ ਹੈ। ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਕਿਸਾਨਾਂ ਤੋਂ ਮੁਆਫੀ ਮੰਗਣ ਲਈ ਕਿਹਾ ਹੈ।
ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਨੇ ਕਿਹਾ, ‘ਆਮ ਆਦਮੀ ਪਾਰਟੀ ਦੇਸ਼ ਦੇ ਕਿਸਾਨਾਂ ਨਾਲ ਖੜ੍ਹੀ ਹੈ। ਯੂਪੀ ਸਰਕਾਰ ਦੇ ਇਕ ਮੰਤਰੀ ਨੇ ਕਿਹਾ ਹੈ ਕਿ ਅੰਦੋਲਨਕਾਰੀ ਕਿਸਾਨ ਗੁੰਡੇ ਹਨ, ਉਹ ਕ੍ਰਿਮੀਨਲ ਹਨ। ਪਰ ਆਮ ਆਦਮੀ ਪਾਰਟੀ ਦਾ ਮੰਨਣਾ ਹੈ ਕਿ ਦੇਸ਼ ਦਾ ਕਿਸਾਨ ਅੰਨਦਾਤਾ ਹੈ ਦੋਸ਼ੀ ਨਹੀਂ। ਭਾਜਪਾ ਆਗੂ ਨੂੰ ਇਸ ਬਿਆਨ ਲਈ ਪ੍ਰਧਾਨ ਮੰਤਰੀ ਨੂੰ ਮੁਆਫੀ ਮੰਗਣੀ ਚਾਹੀਦੀ ਹੈ।”
ਅੱਜ ਰਾਘਵ ਚੱਢਾ ਬੁਰਾੜੀ ਦੇ ਨਿਰੰਕਾਰੀ ਮੈਦਾਨ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ। ‘ਆਪ’ ਨੇਤਾ ਰਾਘਵ ਚੱਢਾ ਨੇ ਕਿਹਾ, ‘‘ਮੋਦੀ ਸਰਕਾਰ ਨੂੰ ਇਸ ਨੂੰ ਅਹਿਮ ਲੜਾਈ ਨਹੀਂ ਬਣਾਉਣਾ ਚਾਹੀਦਾ। ਕੇਜਰੀਵਾਲ ਸਰਕਾਰ ਦਿੱਲੀ ਵਿੱਚ ਕਿਸਾਨਾਂ ਦਾ ਸਵਾਗਤ ਕਰ ਰਹੀ ਹੈ। ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਅਰਵਿੰਦ ਕੇਜਰੀਵਾਲ ਦਿੱਲੀ ਵਿੱਚ ਕਿਸਾਨਾਂ ਦੇ ਮੇਜ਼ਬਾਨ ਹੋਣਗੇ ਅਤੇ ਕਿਸਾਨਾਂ ਦੀ ਪੂਰੀ ਮੇਜ਼ਬਾਨੀ ਕਰਨਗੇ। ਇੱਥੇ ਪਾਣੀ, ਰਹਿਣ ਦਾ ਪ੍ਰਬੰਧ, ਖਾਣ ਪੀਣ ਦਾ ਪ੍ਰਬੰਧ ਕੀਤਾ ਜਾਵੇਗਾ।”