ਖੇਤੀ ਕਾਨੂੰਨਾਂ ਖਿਲਾਫ ਨੌਜਵਾਨਾਂ ਨੇ ਵਿਖਾਈ ਤਾਕਤ, ਡੱਲੇਵਾਲ ਤੇ ਯੋਗਰਾਜ ਵੀ ਪਹੁੰਚੇ
ਪਿੰਡ ਜਗ੍ਹਾ ਰਾਮ ਤੀਰਥ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਲੀ ਹੇਠ ਨੌਜਵਾਨਾਂ ਵੱਲੋਂ ਰੈਲੀ ਕੀਤੀ ਗਈ। ਇਸ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਨਾਲ ਮਹਿਲਾਵਾਂ ਵੀ ਪਹੁੰਚੀਆਂ।
ਬਠਿੰਡਾ: ਪਿੰਡ ਜਗ੍ਹਾ ਰਾਮ ਤੀਰਥ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਲੀ ਹੇਠ ਨੌਜਵਾਨਾਂ ਵੱਲੋਂ ਰੈਲੀ ਕੀਤੀ ਗਈ। ਇਸ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਨਾਲ ਮਹਿਲਾਵਾਂ ਵੀ ਪਹੁੰਚੀਆਂ। ਰੈਲੀ ਵਿੱਚ ਮੁੱਖ ਮਹਿਮਾਨ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪੰਜਾਬ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਤੇ ਅਦਾਕਾਰ ਯੋਗਰਾਜ ਸਿੰਘ ਵੀ ਪੁੱਜੇ। ਅੱਜ ਦਿੱਲੀ ਵਿਖੇ ਤਿਹਾੜ ਜੇਲ੍ਹ ਵਿੱਚ ਬੰਦ ਨੌਜਵਾਨਾਂ ਦੀ ਰਿਹਾਈ ਲਈ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਮੁੱਖ ਬੁਲਾਰਿਆਂ ਨੇ ਕੇਂਦਰ ਸਰਕਾਰ ਖਿਲਾਫ ਨਾਰਾਜ਼ਗੀ ਜਤਾਉਂਦੇ ਹੋਏ ਕਿਹਾ ਕਿ ਜਦ ਤਕ ਇਹ ਕਾਲੇ ਕਾਨੂੰਨ ਵਾਪਸ ਨਹੀਂ ਹੁੰਦੇ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਪ੍ਰਧਾਨ ਜਗਜੀਤ ਡੱਲੇਵਾਲ ਨੇ ਕਿਹਾ ਕਿ ਇਹ ਕੋਈ ਕਿਸਾਨਾਂ ਵੱਲੋਂ ਬੁਲਾਈ ਰੈਲੀ ਨਹੀਂ, ਇਹ ਨੌਜਵਾਨਾਂ ਤੇ ਆਮ ਲੋਕਾਂ ਵੱਲੋਂ ਕੀਤੀ ਗਈ ਰੈਲੀ ਹੈ ਜਿਸ ਵਿੱਚ ਅਸੀਂ ਅੱਜ ਪੁੱਜੇ ਹਾਂ।
ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਵਿੱਚ ਸੰਯੁਕਤ ਮੋਰਚੇ ਵੱਲੋਂ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਬੀਜੇਪੀ ਸਰਕਾਰ ਲੋਕਾਂ ਖਿਲਾਫ ਕਿਹੜੀਆਂ-ਕਿਹੜੀਆਂ ਨੀਤੀਆਂ ਲੈ ਕੇ ਆਈ ਹੈ। ਉਨ੍ਹਾਂ ਕਿਹਾ ਕਿ ਰਾਜਨੀਤੀ ਵਿੱਚ ਨਹੀਂ ਆਉਣਾ ਸਾਡਾ ਕੋਈ ਮਕਸਦ, ਸਗੋਂ ਆਮ ਲੋਕਾਂ ਨੂੰ ਜਾਗਰੂਕ ਕਰਨਾ ਹੀ ਨਿਸ਼ਾਨਾ ਹੈ। ਤਿੰਨੇ ਕਾਨੂੰਨ ਰੱਦ ਨਹੀਂ ਹੁੰਦੇ, ਉਦੋਂ ਤੱਕ ਲੜਾਈ ਜਾਰੀ ਰਹੇਗੀ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹਾੜੀ ਦੀ ਫਸਲ ਨੂੰ ਕੋਈ ਨੁਕਸਾਨ ਨਾ ਹੋਵੇ। ਜੋ ਕਿਸਾਨ ਦਿੱਲੀ ਬੈਠੇ ਹਨ, ਉਨ੍ਹਾਂ ਦੀਆਂ ਫਸਲਾਂ ਦੀ ਦੇਖਰੇਖ ਲਈ ਪਿੰਡਾਂ ਵਿੱਚ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ। ਯੋਗਰਾਜ ਸਿੰਘ ਨੇ ਵੀ ਕੇਂਦਰ ਸਰਕਾਰ ਖਿਲਾਫ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇਹ ਕਾਨੂੰਨ ਵਾਪਸ ਹੋਣੇ ਚਾਹੀਦੇ ਹਨ। ਇਸ ਲਈ ਮੈਂ ਵੀ ਆਮ ਲੋਕਾਂ ਨੂੰ ਜਾਗਰੂਕ ਕਰ ਰਿਹਾ ਹਾਂ।