ਗੁਰਦਾਸਪੁਰ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਪ੍ਰਤੀ ਨੌਜਵਾਨ ਪੀੜ੍ਹੀ ਨੂੰ ਜਾਗਰੂਕ ਕਰਨ ਲਈ ਇਕ ਪੰਜਾਬੀ ਨੌਜਵਾਨ ਨੇ ਵਿਸ਼ਵ ਪੱਧਰ ਦੀ ਦੌੜ ਸ਼ੁਰੂ ਕੀਤੀ ਹੈ। ਇਸ ਦਾ ਅੱਜ ਗੁਰਦਾਸਪੁਰ ਪਹੁੰਚਣ 'ਤੇ ਕਿਸਾਨ ਜਥੇਬੰਦੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਇਸ ਨੌਜਵਾਨ ਦੇ ਜਜ਼ਬੇ ਨੂੰ ਸਲਾਮ ਕੀਤਾ। 

 

ਇਸ ਮੌਕੇ ਨੌਜਵਾਨ ਬਲਵਿੰਦਰ ਸਿੰਘ ਰਾਣਾ ਨੇ ਕਿਹਾ ਕਿ ਇਸ ਦੌੜ ਦਾ ਮਕਸਦ ਹੈ ਕਿ ਜਿਹੜੇ ਨੌਜਵਾਨ ਅੱਜ ਵੀ ਸਿਆਸੀ ਰੈਲੀਆਂ ਦਾ ਹਿਸਾ ਬਣ ਰਹੇ ਹਨ, ਉਨ੍ਹਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਇਹ ਲੜਾਈ ਇੱਕਲੇ ਕਿਸਾਨਾਂ ਦੀ ਨਹੀਂ ਹੈ। ਇਹ ਲੜਾਈ ਸਾਡੀ ਆਉਣ ਵਾਲੀ ਹੋਂਦ ਦੀ ਹੈ। ਇਸ ਲਈ ਸਾਨੂੰ ਸਭ ਨੂੰ ਇਕ ਜੁੱਟ ਹੋ ਕੇ ਇਸ ਸੰਘਰਸ਼ ਦਾ ਹਿਸਾ ਬਣਨਾ ਚਾਹੀਦਾ ਹੈ ਤਾਂ ਕਿ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜਦੋਂ ਤਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਉਨ੍ਹਾਂ ਦੀ ਇਹ ਦੌੜ ਇਸੇ ਤਰ੍ਹਾਂ ਜਾਰੀ ਰਹੇਗੀ।

 

ਦਸ ਦਈਏ ਕਿ 28 ਅਗਸਤ ਨੂੰ ਕਿਸਾਨਾਂ 'ਤੇ ਹੋਏ ਲਾਠੀਚਾਰਜ ਦੌਰਾਨ ਕਈ ਕਿਸਾਨ ਜ਼ਖ਼ਮੀ ਹੋਏ ਸੀਇਸ ਦੇ ਨਾਲ ਹੀ ਇਸ ਦੌਰਾਨ ਇੱਕ ਕਿਸਾਨ ਦੀ ਮੌਤ ਹੋਈ ਸੀ। ਜਿਸ ਤੋਂ ਬਾਅਦ ਕਿਸਾਨਾਂ ਨੇ ਕਰਨਾਲ ਮਿੰਨੀ ਸੱਕਤਰੇਤ ਨੂੰ ਘੇਰ ਧਰਨਾ ਪ੍ਰਦਰਸ਼ਨ ਕੀਤਾ ਸੀ।

 

ਕਰਨਾਲ 'ਚ ਕਿਸਾਨਾਂ ਅਤੇ ਸਰਕਾਰ ਦੇ ਵਿੱਚ ਤਕਰਾਰ ਖ਼ਤਮ ਹੋ ਗਈ ਹੈ। ਦੋਵਾਂ ਧਿਰਾਂ ਨੇ ਮਿਲ ਕੇ ਹੱਲ ਕੱਢ ਲਿਆ ਹੈ। ਹਰਿਆਣਾ ਦੇ ਕਰਨਾਲ ਵਿੱਚ ਸਥਾਨਕ ਪ੍ਰਸ਼ਾਸਨ ਅਤੇ ਕਿਸਾਨ ਆਗੂਆਂ ਦੀ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਵਧੀਕ ਮੁੱਖ ਸਕੱਤਰ ਦੇਵੇਂਦਰ ਸਿੰਘ ਨੇ ਦੱਸਿਆ ਕਿ, ਸਾਬਕਾ ਐਸਡੀਐਮ ਆਯੂਸ਼ ਸਿਨਹਾ ਇਸ ਸਮੇਂ ਦੌਰਾਨ ਛੁੱਟੀ 'ਤੇ ਰਹਿਣਗੇ। ਹਰਿਆਣਾ ਸਰਕਾਰ ਮ੍ਰਿਤਕ ਕਿਸਾਨ ਸਤੀਸ਼ ਕਾਜਲ ਦੇ 2 ਪਰਿਵਾਰਕ ਮੈਂਬਰਾਂ ਨੂੰ ਕਰਨਾਲ ਜ਼ਿਲ੍ਹੇ ਵਿੱਚ ਮਨਜ਼ੂਰੀ ਦੇ ਅਹੁਦੇ 'ਤੇ ਡੀਸੀ ਰੇਟ' ਤੇ ਨੌਕਰੀਆਂ ਦੇਵੇਗੀ।

 

ਵਧੀਕ ਮੁੱਖ ਸਕੱਤਰ ਦੇਵੇਂਦਰ ਸਿੰਘ ਨੇ ਕਿਹਾ, ਕੱਲ੍ਹ ਦੀ ਗੱਲਬਾਤ ਸਕਾਰਾਤਮਕ ਮਾਹੌਲ ਵਿੱਚ ਹੋਈ। ਇਹ ਸਹਿਮਤੀ ਨਾਲ ਫੈਸਲਾ ਕੀਤਾ ਗਿਆ ਹੈ ਕਿ ਸਰਕਾਰ 28 ਅਗਸਤ ਨੂੰ ਹਾਈ ਕੋਰਟ ਦੇ ਇੱਕ ਰਿਟਾਇਰਡ ਜੱਜ ਵਲੋਂ ਘਟਨਾ ਦੀ ਨਿਆਂਇਕ ਜਾਂਚ ਕਰੇਗੀ। ਜਾਂਚ ਇੱਕ ਮਹੀਨੇ 'ਚ ਪੂਰੀ ਹੋ ਜਾਵੇਗੀ।