ਨਵੀ ਦਿੱਲੀ: ਦਿੱਲੀ ਵਿੱਚ ਅੰਦੋਲਨਕਾਰੀ ਕਿਸਾਨਾਂ ਦੀ ਹੰਗਾਮੇ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰਾਲੇ ਨੇ ਇੱਕ ਵੱਡਾ ਫੈਸਲਾ ਲਿਆ ਹੈ। ਸਥਿਤੀ ਦੇ ਮੱਦੇਨਜ਼ਰ ਸੀਆਰਪੀਐਫ (ਕੇਂਦਰੀ ਰਿਜ਼ਰਵ ਪੁਲਿਸ ਫੋਰਸ) ਦੀਆਂ 15 ਕੰਪਨੀਆਂ ਦਿੱਲੀ ਅਤੇ ਸਰਹੱਦੀ ਖੇਤਰਾਂ 'ਤੇ ਤਾਇਨਾਤ ਕੀਤੀਆਂ ਜਾਣਗੀਆਂ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ਵਿਖੇ ਬੈਠਕ ਖ਼ਤਮ ਹੋ ਗਈ ਹੈ। ਇਹ ਬੈਠਕ ਤਕਰੀਬਨ 2 ਘੰਟੇ ਚੱਲੀ ਅਤੇ ਆਈਬੀ ਡਾਇਰੈਕਟਰ ਅਤੇ ਗ੍ਰਹਿ ਸਕੱਤਰ ਸਮੇਤ ਸਾਰੇ ਉੱਚ ਅਧਿਕਾਰੀ ਮੌਜੂਦ ਸੀ।
ਬੈਠਕ ਦੀ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਕਈ ਸੰਵੇਦਨਸ਼ੀਲ ਥਾਵਾਂ ‘ਤੇ ਵਾਧੂ ਸੁਰੱਖਿਆ ਬਲਾਂ ਨੂੰ ਤਾਇਨਾਤ ਕਰਨ ਲਈ ਕਿਹਾ ਗਿਆ ਹੈ। ਸੂਤਰਾਂ ਅਨੁਸਾਰ ਖੁਫੀਆ ਏਜੰਸੀਆਂ ਨੂੰ ਅਜੇ ਵੀ ਹਿੰਸਾ ਦਾ ਡਰ ਹੈ।
ਕਿਸਾਨਾਂ ਵਿਰੁੱਧ ਬੋਲਣ 'ਤੇ ਕੰਗਨਾ ਦਾ ਹੋਇਆ ਵੱਡਾ ਨੁਕਸਾਨ, 6 ਵੱਡੇ ਬ੍ਰਾਂਡਸ ਨੇ ਕਾਂਟਰੈਕਟ ਕੀਤਾ ਰੱਦ
ਇਸ ਦਰਮਿਆਨ ਦਿੱਲੀ ਵਿੱਚ ਪੈਦਾ ਹੋਏ ਤਣਾਅਪੂਰਨ ਹਲਾਤ ਮਗਰੋਂ ਸੰਯੁਕਤ ਕਿਸਾਨ ਮੋਰਚੇ ਵਲੋਂ ਇੱਕ ਬਿਆਨ ਜਾਰੀ ਕੀਤਾ ਗਿਆ ਹੈ। ਬਿਆਨ ਵਿੱਚ ਕਿਹਾ ਹੈ ਕਿ ਜਿਨ੍ਹਾਂ ਨੇ ਹਿੰਸਾ ਕੀਤੀ ਹੈ ਉਨ੍ਹਾਂ ਦ ਸਾਡੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਹਿੰਸਾ ਕਰਨ ਵਾਲਿਆਂ ਤੋਂ ਅਸੀਂ ਖੁਦ ਨੂੰ ਅਲਗ ਕਰਦੇ ਹਾਂ।
ਟਰੈਕਟਰ ਪਰੇਡ 'ਚ ਹਿੰਸਾ 'ਤੇ ਕੰਗਨਾ ਨੇ ਦਿਲਜੀਤ ਤੇ ਪ੍ਰਿਯੰਕਾ ਨੂੰ ਘੇਰਿਆ, ਦਿੱਤੀਆਂ ਮੁਬਾਰਕਾਂ
ਉਨ੍ਹਾਂ ਕਿਹਾ "ਅਸੀਂ ਅੱਜ ਦੇ ਕਿਸਾਨ ਗਣਤੰਤਰ ਦਿਵਸ ਪਰੇਡ ਵਿੱਚ ਬੇਮਿਸਾਲ ਭਾਗੀਦਾਰੀ ਲਈ ਕਿਸਾਨਾਂ ਦਾ ਧੰਨਵਾਦ ਕਰਦੇ ਹਾਂ। ਅਸੀਂ ਕੁਝ ਅਣਚਾਹੇ ਅਤੇ ਅਣਸੁਖਾਵੀਆਂ ਘਟਨਾਵਾਂ ਦੀ ਵੀ ਨਿੰਦਾ ਕਰਦੇ ਹਾਂ, ਇਹ ਅਫਸੋਸਜਨਕ ਅਤੇ ਮੰਦਭਾਗੀ ਘਟਨਾ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹਿੰਸਾ ਮਗਰੋਂ ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ਤੇ ਸਰਹੱਦੀ ਇਲਾਕਿਆਂ 'ਚ 15 CRPF ਦੀਆਂ ਕੰਪਨੀਆਂ ਤਾਇਨਾਤ
ਏਬੀਪੀ ਸਾਂਝਾ
Updated at:
26 Jan 2021 06:45 PM (IST)
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ਵਿਖੇ ਬੈਠਕ ਖ਼ਤਮ ਹੋ ਗਈ ਹੈ। ਇਹ ਬੈਠਕ ਤਕਰੀਬਨ 2 ਘੰਟੇ ਚੱਲੀ ਅਤੇ ਆਈਬੀ ਡਾਇਰੈਕਟਰ ਅਤੇ ਗ੍ਰਹਿ ਸਕੱਤਰ ਸਮੇਤ ਸਾਰੇ ਉੱਚ ਅਧਿਕਾਰੀ ਮੌਜੂਦ ਸੀ।
- - - - - - - - - Advertisement - - - - - - - - -