ਨਵੀਂ ਦਿੱਲੀ: 12ਵੀਂ ਜਮਾਤ ਦੀ ਪ੍ਰੀਖਿਆ ਨੂੰ ਲੈ ਕੇ ਸਾਰੇ ਰਾਜਾਂ ਦੇ ਸਿੱਖਿਆ ਮੰਤਰੀਆਂ ਨਾਲ ਜਾਰੀ ਕੇਂਦਰ ਦੀ ਮੀਟਿੰਗ ਖ਼ਤਮ ਹੋ ਗਈ ਹੈ। ਸੂਤਰਾਂ ਨੇ ਦੱਸਿਆ ਕਿ 12ਵੀਂ ਦੀ ਪ੍ਰੀਖਿਆ ਆਬਜੈਕਟਿਵ ਟਾਈਪ ਪੇਪਰ ਰਾਹੀਂ ਹੋਵੇਗੀ। ਸੂਤਰਾਂ ਨੇ ਦੱਸਿਆ ਕਿ ਦਿੱਲੀ ਨੂੰ ਛੱਡ ਕੇ ਬਾਕੀ ਸਾਰੇ ਰਾਜ 12ਵੀਂ ਦੀ ਪ੍ਰੀਖਿਆ ਲਈ ਤਿਆਰ ਦਿੱਸੇ।
ਸੂਤਰਾਂ ਨੇ ਦੱਸਿਆ ਕਿ ਪਾਸਵਰਡ ਪ੍ਰੋਟੈਕਟਡ ਈ-ਪੇਰ ਸੈਂਟਰ ’ਚ ਭੇਜਿਆ ਜਾਵੇਗਾ। ਮੀਟਿੰਗ ਵਿੱਚ ਸੀਬੀਐੱਸਈ ਨੇ ਕਿਹਾ ਕਿ ਉਹ ਜੂਨ ਦੇ ਆਖ਼ਰੀ ਹਫ਼ਤੇ ਪ੍ਰੀਖਿਆ ਕਰਵਾ ਸਕਦੇ ਹਨ। ਮੀਟਿੰਗ ਤੋਂ ਇਹ ਮੰਨਿਆ ਜਾ ਰਿਹਾ ਹੈ ਕਿ ਛੇਤੀ ਹੀ ਤਰੀਕ ਦਾ ਐਲਾਨ ਕਰ ਦਿੱਤਾ ਜਾਵੇਗਾ।
12ਵੀਂ ਜਮਾਤ ਦੀ ਪ੍ਰੀਖਿਆ ਬਾਰੇ ਭੰਬਲਭੂਸੇ ਦੀ ਹਾਲਤ ਦੌਰਾਨ ਇਹ ਉੱਚ ਪੱਧਰੀ ਮੀਟਿੰਗ ਸੱਦੀ ਗਈ ਸੀ। ਕੇਂਦਰ ਤੇ ਰਾਜ ਸਰਕਾਰਾਂ ਦੀ ਸਾਂਝੀ ਬੈਠਕ ’ਚ ਪ੍ਰੀਖਿਆ ਨੂੰ ਲੈ ਕੇ ਕਈ ਪੱਖਾਂ ਬਾਰੇ ਚਰਚਾ ਕੀਤੀ ਗਈ। ਜਿਸ ਤੋਂ ਬਾਅਦ ਇਹ ਤੈਅ ਕੀਤਾ ਜਾਵੇਗਾ ਕਿ 12ਵੀਂ ਦੀ ਪ੍ਰੀਖਿਆ ਹੋਵੇਗੀ।
ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ਹੇਠ ਸੱਦੀ ਗਈ ਮੀਟਿੰਗ ’ਚ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰੀਆਲ ‘ਨਿਸ਼ੰਕ’, ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ, ਪ੍ਰਕਾਸ਼ ਜਾਵਡੇਕਰ ਤੋਂ ਇਲਾਵਾ ਸਾਰੇ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸਿੱਖਿਆ ਮੰਤਰੀ, ਸਿੱਖਿਆ ਸਕੱਤਰਾਂ ਸਮੇਤ ਕਈ ਹੋਰ ਅਧਿਕਾਰੀ ਵੀ ਸ਼ਾਮਲ ਹੋਏ।
ਪ੍ਰੀਖਿਆ ਬਾਰੇ ਦਿੱਲੀ ਦੇ ਉੱਪ–ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਵਿਦਿਆਰਥੀਆਂ ਨੂੰ ਟੀਕਾ ਲਗਵਾਉਣ ਤੋਂ ਪਹਿਲਾਂ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਕਰਵਾਉਣਾ ਬਹੁਤ ਵੱਡੀ ਗ਼ਲਤੀ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਨੂੰ 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਟੀਕਾਕਰਣ ਬਾਰੇ ‘ਫ਼ਾਈਜ਼ਰ’ ਕੰਪਨੀ ਨਾਲ ਗੱਲ ਕਰਨੀ ਚਾਹੀਦੀ ਹੈ।
ਮਨੀਸ਼ ਸਿਸੋਦੀਆ ਨੇ ਕਿਹਾ ਕਿ 12ਵੀਂ ਜਮਾਤ ਦੇ 95 ਫ਼ੀਸਦੀ ਵਿਦਿਆਰਥੀ 17.5 ਸਾਲ ਤੋਂ ਵੱਧ ਦੀ ਉਮਰ ਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਮਾਹਿਰਾਂ ਨਾਲ ਗੱਲ ਕਰਨੀ ਚਾਹੀਦੀ ਹੈ ਕਿ ਕੀ ਉਨ੍ਹਾਂ ਨੂੰ ਕੋਵੀਸ਼ੀਲਡ ਜਾਂ ਕੋਵੈਕਸੀਨ ਦਾ ਟੀਕਾ ਲਾਇਆ ਜਾ ਸਕਦਾ ਹੈ।
Education Loan Information:
Calculate Education Loan EMI