ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਗੱਦੀ ਦਿਵਸ ਹੈ। ਦੇਸ਼-ਵਿਦੇਸ਼ 'ਚ ਗੁਰਦੁਆਰਿਆਂ ਵਿਖੇ ਗੁਰਗੱਦੀ ਦਿਵਸ ਮਨਾਇਆ ਜਾ ਰਿਹਾ ਹੈ। ਸਮੂਹ ਸਿੱਖ ਸੰਗਤ ਵੀ ਇਸ ਮੌਕੇ ਗੁਰੂ ਘਰ ਨਤਮਸਤਕ ਹੋ ਰਹੀ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰਿਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਗੱਦੀ ਦਿਵਸ ਦੀ ਵਧਾਈ ਦਿੱਤੀ ਹੈ। ਕੈਪਟਨ ਨੇ ਫੇਸਬੁੱਕ 'ਤੇ ਪੋਸਟ ਪਾ ਕੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਸੇਧ ਲੈਂਦਿਆਂ ਸਹੀ ਦਿਸ਼ਾ ਵੱਲ ਤੁਰਨ ਲਈ ਕਿਹਾ ਹੈ। ਕੈਪਟਨ ਨੇ ਫੇਸਬੁੱਕ ਪੋਸਟ 'ਚ ਲਿਖਿਆ.....


“ਆਗਿਆ ਭਈ ਅਕਾਲ ਕੀ ਤਬੈ ਚਲਾਯੋ ਪੰਥ, ਸਭ ਸਿਖਨ ਕੋ ਹੁਕਮ ਹੈ ਗੁਰੂ ਮਾਨਯੋ ਗ੍ਰੰਥ”
...
ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀਆਂ ਸਾਰਿਆਂ ਨੂੰ ਲੱਖ ਲੱਖ ਵਧਾਈਆਂ। ਗਿਆਨ ਦੇ ਸੋਮੇ, ਰਾਹ ਦਸੇਰੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਆਪਣੀ ਜ਼ਿੰਦਗੀ ਨੂੰ ਸਹੀ ਦਿਸ਼ਾ ਵੱਲ ਤੋਰੋ ਤੇ ਹਲੀਮੀ, ਨਿਮਰਤਾ ਨੂੰ ਆਪਣੀ ਜ਼ਿੰਦਗੀ ਦਾ ਆਧਾਰ ਬਣਾਓ।




ਪੰਜਾਬ 'ਚ ਮੁੜ ਕੋਰੋਨਾ ਦਾ ਕਹਿਰ, ਲੋਕਾਂ ਦੇ ਬੇਪ੍ਰਵਾਹ ਹੋਣ ਕਰਕੇ ਵਿਗੜੇ ਹਾਲਾਤ

ਉਧਰ ਸ਼੍ਰੋਮਣੀ ਅਕਾਲੀ ਦਲ ਵਲੋਂ ਵੀ ਸੰਗਤਾਂ ਨੂੰ ਵਧਾਈ ਦਿੱਤੀ ਗਈ ਹੈ। ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਅਕਾਲੀ ਦਲ ਨੇ ਪੋਸਟ 'ਚ ਲਿਖਿਆ....

ਚਵਰ ਤਖ਼ਤ ਦੇ ਮਾਲਕ, ਸਰਬ ਕਲਾ ਸੰਪੂਰਨ ,ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀ ਸਮੂਹ ਗੁਰੂ ਰੂਪੀ ਸਾਧ ਸੰਗਤ ਨੂੰ ਬੇਅੰਤ-ਬੇਅੰਤ ਵਧਾਈ। ਸਾਂਝੀਵਾਲਤਾ ਦੇ ਪ੍ਰਤੀਕ, ਰੱਬੀ ਬਖ਼ਸ਼ਿਸ਼ ਦੇ ਮੁਜੱਸਮੇ, ਸ਼ਬਦ ਗੁਰੂ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੂਹ ਮਨੁੱਖਤਾ ਦਾ ਭਲਾ ਕਰਨ ਤੇ ਸਾਰਿਆਂ ਨੂੰ ਖੁਸ਼ਹਾਲੀ ਸੰਗ ਨਿਵਾਜਣ।  



ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ