ਪਟਨਾ: ਬਿਹਾਰ ਵਿਧਾਨ ਸਭਾ ਚੋਣਾਂ ਬਾਰੇ ਵੱਡੀ ਖ਼ਬਰ ਆਈ ਹੈ। ਸੂਬੇ ਵਿੱਚ ਵੀਆਈਪੀ ਆਗੂਆਂ ਦੀ ਆਵਾਜਾਈ ਦੌਰਾਨ ਅੱਤਵਾਦੀ ਹਮਲੇ ਦੇ ਖ਼ਦਸ਼ੇ ਨੂੰ ਵੇਖਦਿਆਂ ਬਿਹਾਰ ਪੁਲਿਸ ਨੇ ‘ਹਾਈ ਅਲਰਟ’ ਜਾਰੀ ਕਰ ਦਿੱਤਾ ਹੈ। ਪੁਲਿਸ ਨੇ ਇਸ ਸਬੰਧੀ ਸਾਰੇ ਰੇਂਜ ਆਈਜੀ, ਡੀਆਈਜੀ ਤੇ ਜ਼ਿਲ੍ਹਿਆਂ ਦੇ ਐਸਪੀਜ਼ ਨੂੰ ਹੁਕਮ ਜਾਰੀ ਕਰ ਦਿੱਤੇ ਹਨ।
ਬਿਹਾਰ ਚੋਣਾਂ ਵਿੱਚ ਪ੍ਰਚਾਰ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਸਮੇਤ ਕਈ ਹਾਈ ਪ੍ਰੋਫ਼ਾਈਲ ਆਗੂ ਆਉਣ ਵਾਲੇ ਹਨ। ਸਰਕਾਰ ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਪਹਿਲਾਂ ਤੋਂ ਹੀ ਗੰਭੀਰਤਾ ਨਾਲ ਚੌਕਸ ਹੋ ਗਈ ਹੈ। ਖ਼ਾਸ ਗੱਲ ਇਹ ਵੀ ਹੈ ਕਿ ਕੁਝ ਵਰ੍ਹੇ ਪਹਿਲਾਂ ਪਟਨਾ ਦੇ ਗਾਂਧੀ ਮੈਦਾਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੋਣ ਰੈਲੀ ਦੌਰਾਨ ਲੜੀਵਾਰ ਧਮਾਕੇ ਹੋਏ ਸਨ।
ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੂੰ ਬਿਹਾਰ ਚੋਣਾਂ ਦੌਰਾਨ ਆਉਣ ਵਾਲੇ ਵੀਆਈਪੀ ਆਗੂਆਂ ਉੱਤੇ ਹਮਲੇ ਦਾ ਖ਼ਦਸ਼ਾ ਤਾਂ ਹੈ ਪਰ ਕਿਸੇ ਅਧਿਕਾਰੀ ਨੇ ਇਸ ਬਾਰੇ ਕੋਈ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ।
ਚੋਣ ਪ੍ਰਚਾਰ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਬਿਹਾਰ ਵਿੱਚ 12 ਚੋਣ ਰੈਲੀਆਂ ਹੋਣੀਆਂ ਹਨ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀਆਂ ਛੇ ਰੈਲੀਆਂ ਹੋਣਗੀਆਂ। ਦੋਵਾਂ ਦੀਆਂ ਪਹਿਲੀਆਂ ਰੈਲੀਆਂ 23 ਅਕਤੂਬਰ ਨੂੰ ਹਨ। ਗ੍ਰਹਿ ਮੰਤਰੀ ਅਮਿਤ ਸ਼ਾਹ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਤੇ ਕਾਂਗਰਸ ਦੇ ਪ੍ਰਿਅੰਕਾ ਗਾਂਧੀ ਵੀ ਬਿਹਾਰ ਜਾਣ ਵਾਲੇ ਹਾਈ ਪ੍ਰੋਫ਼ਾਈਲ ਆਗੂਆਂ ਵਿੱਚ ਸ਼ਾਮਲ ਹਨ।
ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਨਿਤਿਸ਼ ਕੁਮਾਰ, ਉੱਪ ਮੁੱਖ ਮੰਤਰੀ ਸੁਸ਼ੀਲ ਮੋਦੀ ਤੇ ਵਿਰੋਧੀ ਧਿਰ ਦੇ ਆਗੂ ਤੇਜੱਸਵੀ ਯਾਦਵ ਦੀਆਂ ਰੈਲੀਆਂ ਦੀ ਸੁਰੱਖਿਆ ਵੀ ਸਖ਼ਤ ਕੀਤੀ ਜਾ ਰਹੀ ਹੈ।
ਸਾਲ 2014 ਦੀਆਂ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਪਟਨਾ ਦੇ ਗਾਂਧੀ ਮੈਦਾਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਦੌਰਾਨ ਰੈਲੀ ਵਾਲੀ ਥਾਂ ਦੇ ਨੇੜੇ-ਤੇੜੇ ਲੜੀਵਾਰ ਬੰਬ ਧਮਾਕੇ ਹੋਏ ਸਨ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਵੱਡੇ ਲੀਡਰਾਂ 'ਤੇ ਅੱਤਵਾਦੀ ਹਮਲੇ ਦਾ ਖ਼ਤਰਾ, ਪੁਲਿਸ ਵੱਲੋਂ ‘ਹਾਈ ਅਲਰਟ’ ਜਾਰੀ
ਏਬੀਪੀ ਸਾਂਝਾ
Updated at:
19 Oct 2020 03:47 PM (IST)
ਬਿਹਾਰ ਵਿਧਾਨ ਸਭਾ ਚੋਣਾਂ ਬਾਰੇ ਵੱਡੀ ਖ਼ਬਰ ਆਈ ਹੈ। ਸੂਬੇ ਵਿੱਚ ਵੀਆਈਪੀ ਆਗੂਆਂ ਦੀ ਆਵਾਜਾਈ ਦੌਰਾਨ ਅੱਤਵਾਦੀ ਹਮਲੇ ਦੇ ਖ਼ਦਸ਼ੇ ਨੂੰ ਵੇਖਦਿਆਂ ਬਿਹਾਰ ਪੁਲਿਸ ਨੇ ‘ਹਾਈ ਅਲਰਟ’ ਜਾਰੀ ਕਰ ਦਿੱਤਾ ਹੈ। ਪੁਲਿਸ ਨੇ ਇਸ ਸਬੰਧੀ ਸਾਰੇ ਰੇਂਜ ਆਈਜੀ, ਡੀਆਈਜੀ ਤੇ ਜ਼ਿਲ੍ਹਿਆਂ ਦੇ ਐਸਪੀਜ਼ ਨੂੰ ਹੁਕਮ ਜਾਰੀ ਕਰ ਦਿੱਤੇ ਹਨ।
- - - - - - - - - Advertisement - - - - - - - - -