ਪੜਚੋਲ ਕਰੋ
(Source: ECI/ABP News)
ਟਿਕੈਤ ਦਾ ਮੋਦੀ ਸਰਕਾਰ 'ਤੇ ਇਲਜ਼ਾਮ, ਸਰਕਾਰ ਕਿਸਾਨਾਂ 'ਚ ਫੁੱਟ ਪਾਉਣ ਦੀ ਕੋਸ਼ਿਸ਼ ਕਰ ਰਹੀ
ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਨਰੇਸ਼ ਟਿਕਟ ਨੇ ਮੋਦੀ ਸਰਕਾਰ ਉੱਪਰ ਵੱਡੇ ਇਲਜ਼ਾਮ ਲਾਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨ ਜਥੇਬੰਦੀਆਂ ਵਿੱਚ ਫੁੱਟ ਪਾਉਣ ਦੇ ਰਾਹ ਪਈ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਅੜੀਅਲ ਰਵੱਈਆ ਅਪਣਾਇਆ ਹੈ।
![ਟਿਕੈਤ ਦਾ ਮੋਦੀ ਸਰਕਾਰ 'ਤੇ ਇਲਜ਼ਾਮ, ਸਰਕਾਰ ਕਿਸਾਨਾਂ 'ਚ ਫੁੱਟ ਪਾਉਣ ਦੀ ਕੋਸ਼ਿਸ਼ ਕਰ ਰਹੀ Tikait blames Modi govt for trying to divide farmers ਟਿਕੈਤ ਦਾ ਮੋਦੀ ਸਰਕਾਰ 'ਤੇ ਇਲਜ਼ਾਮ, ਸਰਕਾਰ ਕਿਸਾਨਾਂ 'ਚ ਫੁੱਟ ਪਾਉਣ ਦੀ ਕੋਸ਼ਿਸ਼ ਕਰ ਰਹੀ](https://static.abplive.com/wp-content/uploads/sites/5/2020/12/05144313/pm-modi.jpg?impolicy=abp_cdn&imwidth=1200&height=675)
ਨਵੀਂ ਦਿੱਲੀ: ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਨਰੇਸ਼ ਟਿਕਟ ਨੇ ਮੋਦੀ ਸਰਕਾਰ ਉੱਪਰ ਵੱਡੇ ਇਲਜ਼ਾਮ ਲਾਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨ ਜਥੇਬੰਦੀਆਂ ਵਿੱਚ ਫੁੱਟ ਪਾਉਣ ਦੇ ਰਾਹ ਪਈ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਅੜੀਅਲ ਰਵੱਈਆ ਅਪਣਾਇਆ ਹੈ।
ਨਰੇਸ਼ ਟਿਕਟ ਨੇ ਕਿਹਾ ਕਿ ਰਾਜਧਾਨੀ ਦੀਆਂ ਬਰੂਹਾਂ 'ਤੇ ਕਿਸਾਨ ਅੰਦੋਲਨ 22 ਦਿਨਾਂ ਤੋਂ ਜਾਰੀ ਹੈ। ਜੇਕਰ ਸਰਕਾਰ ਚਾਹੁੰਦੀ ਤਾਂ ਇਸ ਦਾ ਹੱਲ ਹੁਣ ਤਕ ਲੱਭ ਲਿਆ ਜਾਣਾ ਸੀ। ਸਰਕਾਰ ਕਿਸਾਨਾਂ ਨੂੰ ਹਲਕੇ ਵਿੱਚ ਲੈ ਰਹੀ ਹੈ। ਧਰਨੇ 'ਤੇ ਬੈਠੇ ਕਿਸਾਨਾਂ ਦੇ ਸੰਗਠਨ ਵੱਖ-ਵੱਖ ਹੋ ਸਕਦੇ ਹਨ ਪਰ ਮੰਜ਼ਲ ਇੱਕੋ ਹੈ।
ਕਿਸਾਨ ਅੰਦੋਲਨ ਬਾਰੇ ਕੇਂਦਰ ਸਰਕਾਰ ਨੂੰ ਸੁਪਰੀਮ ਕੋਰਟ 'ਚ ਝਟਕਾ
ਨਰੇਸ਼ ਟਿਕਟ ਨੇ ਕਿਹਾ ਕਿ ਕਿਸਾਨ ਧਰਨੇ ‘ਤੇ ਪੂਰੇ ਸੁਹਿਰਦਤਾ ਨਾਲ ਖੜ੍ਹੇ ਹਨ, ਇਸ ਦੌਰਾਨ ਕਈ ਕਿਸਾਨ ਵੀ ਸ਼ਹੀਦ ਹੋ ਚੁੱਕੇ ਹਨ। ਇੱਕ ਸਿੱਖ ਸੰਤ ਨੇ ਗੋਲੀ ਮਾਰ ਕੇ ਖੁਦਕੁਸ਼ੀ ਵੀ ਕੀਤੀ, ਕਿਉਂਕਿ ਕਿਸਾਨ ਜਾਣਦੇ ਹਨ ਕਿ ਇਹ ਕਾਲੇ ਕਾਨੂੰਨ ਉਨ੍ਹਾਂ ਨੂੰ ਬਰਬਾਦ ਕਰ ਦੇਣਗੇ। ਸਰਕਾਰ ਟਕਰਾਅ ਚਾਹੁੰਦੀ ਹੈ, ਪਰ ਕਿਸਾਨ ਸ਼ਾਂਤਮਈ ਢੰਗ ਨਾਲ ਅੰਦੋਲਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਖਾਪ ਚੌਧਰੀਆਂ ਦੀ ਮੀਟਿੰਗ ਹੋਈ ਹੈ, ਜਿਸ ਵਿੱਚ ਸਿੰਘੂ ਸਰਹੱਦ ਤੱਕ ਪਹੁੰਚਣ ਦਾ ਫੈਸਲਾ ਕੀਤਾ ਗਿਆ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਵਿਸ਼ਵ
ਵਿਸ਼ਵ
ਅੰਮ੍ਰਿਤਸਰ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)