ਟਿਕੈਤ ਦਾ ਮੋਦੀ ਸਰਕਾਰ 'ਤੇ ਇਲਜ਼ਾਮ, ਸਰਕਾਰ ਕਿਸਾਨਾਂ 'ਚ ਫੁੱਟ ਪਾਉਣ ਦੀ ਕੋਸ਼ਿਸ਼ ਕਰ ਰਹੀ
ਏਬੀਪੀ ਸਾਂਝਾ | 17 Dec 2020 04:22 PM (IST)
ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਨਰੇਸ਼ ਟਿਕਟ ਨੇ ਮੋਦੀ ਸਰਕਾਰ ਉੱਪਰ ਵੱਡੇ ਇਲਜ਼ਾਮ ਲਾਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨ ਜਥੇਬੰਦੀਆਂ ਵਿੱਚ ਫੁੱਟ ਪਾਉਣ ਦੇ ਰਾਹ ਪਈ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਅੜੀਅਲ ਰਵੱਈਆ ਅਪਣਾਇਆ ਹੈ।
ਨਵੀਂ ਦਿੱਲੀ: ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਨਰੇਸ਼ ਟਿਕਟ ਨੇ ਮੋਦੀ ਸਰਕਾਰ ਉੱਪਰ ਵੱਡੇ ਇਲਜ਼ਾਮ ਲਾਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨ ਜਥੇਬੰਦੀਆਂ ਵਿੱਚ ਫੁੱਟ ਪਾਉਣ ਦੇ ਰਾਹ ਪਈ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਅੜੀਅਲ ਰਵੱਈਆ ਅਪਣਾਇਆ ਹੈ। ਨਰੇਸ਼ ਟਿਕਟ ਨੇ ਕਿਹਾ ਕਿ ਰਾਜਧਾਨੀ ਦੀਆਂ ਬਰੂਹਾਂ 'ਤੇ ਕਿਸਾਨ ਅੰਦੋਲਨ 22 ਦਿਨਾਂ ਤੋਂ ਜਾਰੀ ਹੈ। ਜੇਕਰ ਸਰਕਾਰ ਚਾਹੁੰਦੀ ਤਾਂ ਇਸ ਦਾ ਹੱਲ ਹੁਣ ਤਕ ਲੱਭ ਲਿਆ ਜਾਣਾ ਸੀ। ਸਰਕਾਰ ਕਿਸਾਨਾਂ ਨੂੰ ਹਲਕੇ ਵਿੱਚ ਲੈ ਰਹੀ ਹੈ। ਧਰਨੇ 'ਤੇ ਬੈਠੇ ਕਿਸਾਨਾਂ ਦੇ ਸੰਗਠਨ ਵੱਖ-ਵੱਖ ਹੋ ਸਕਦੇ ਹਨ ਪਰ ਮੰਜ਼ਲ ਇੱਕੋ ਹੈ। ਕਿਸਾਨ ਅੰਦੋਲਨ ਬਾਰੇ ਕੇਂਦਰ ਸਰਕਾਰ ਨੂੰ ਸੁਪਰੀਮ ਕੋਰਟ 'ਚ ਝਟਕਾ ਨਰੇਸ਼ ਟਿਕਟ ਨੇ ਕਿਹਾ ਕਿ ਕਿਸਾਨ ਧਰਨੇ ‘ਤੇ ਪੂਰੇ ਸੁਹਿਰਦਤਾ ਨਾਲ ਖੜ੍ਹੇ ਹਨ, ਇਸ ਦੌਰਾਨ ਕਈ ਕਿਸਾਨ ਵੀ ਸ਼ਹੀਦ ਹੋ ਚੁੱਕੇ ਹਨ। ਇੱਕ ਸਿੱਖ ਸੰਤ ਨੇ ਗੋਲੀ ਮਾਰ ਕੇ ਖੁਦਕੁਸ਼ੀ ਵੀ ਕੀਤੀ, ਕਿਉਂਕਿ ਕਿਸਾਨ ਜਾਣਦੇ ਹਨ ਕਿ ਇਹ ਕਾਲੇ ਕਾਨੂੰਨ ਉਨ੍ਹਾਂ ਨੂੰ ਬਰਬਾਦ ਕਰ ਦੇਣਗੇ। ਸਰਕਾਰ ਟਕਰਾਅ ਚਾਹੁੰਦੀ ਹੈ, ਪਰ ਕਿਸਾਨ ਸ਼ਾਂਤਮਈ ਢੰਗ ਨਾਲ ਅੰਦੋਲਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਖਾਪ ਚੌਧਰੀਆਂ ਦੀ ਮੀਟਿੰਗ ਹੋਈ ਹੈ, ਜਿਸ ਵਿੱਚ ਸਿੰਘੂ ਸਰਹੱਦ ਤੱਕ ਪਹੁੰਚਣ ਦਾ ਫੈਸਲਾ ਕੀਤਾ ਗਿਆ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ