Punjab Breaking News LIVE: ਅੰਮ੍ਰਿਤਸਰ 'ਚ ਖੂਨੀ ਝੜਪ, ਹਰਜਿੰਦਰ ਧਾਮੀ ਨੇ ਪੰਜਾਬ ਸਰਕਾਰ ਨੂੰ ਕੀਤਾ ਖਬਰਦਾਰ, ਜਾਣੋ ਪੂਰਾ ਮਾਮਲਾ

Punjab Breaking News LIVE: ਅੰਮ੍ਰਿਤਸਰ 'ਚ ਖੂਨੀ ਝੜਪ, ਹਰਜਿੰਦਰ ਧਾਮੀ ਨੇ ਪੰਜਾਬ ਸਰਕਾਰ ਨੂੰ ਕੀਤਾ ਖਬਰਦਾਰ, ਜਾਣੋ ਪੂਰਾ ਮਾਮਲਾ

ABP Sanjha Last Updated: 05 Feb 2024 10:45 AM

ਪਿਛੋਕੜ

Punjab Breaking News LIVE 05, February 2024: ਪੰਜਾਬ 'ਚ ਅਪਰਾਧ ਲਗਾਤਾਰ ਵਧਦੇ ਜਾ ਰਹੇ ਹਨ, ਹਰ ਰੋਜ਼ ਗੋਲੀਬਾਰੀ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਹੁਣ ਅਜਿਹਾ ਹੀ ਇੱਕ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ। ਜਿੱਥੇ ਪਤੰਗਬਾਜ਼ੀ ਦੌਰਾਨ ਦੋ ਗੁੱਟਾਂ ਵਿਚਕਾਰ ਲੜਾਈ ਹੋ ਗਈ ਅਤੇ ਮਾਮਲਾ ਗੋਲੀਬਾਰੀ ਤੱਕ ਪਹੁੰਚ ਗਿਆ।


ਇਹ ਘਟਨਾ ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ 'ਤੇ ਆਜ਼ਾਦ ਨਗਰ ਨੇੜੇ ਤੂਤ ਸਾਹਿਬ ਗੇਟ 'ਤੇ ਵਾਪਰੀ। ਐਤਵਾਰ ਨੂੰ ਆਜ਼ਾਦ ਨਗਰ 'ਚ ਲੋਕ ਆਪਣੀਆਂ ਛੱਤਾਂ 'ਤੇ ਪਤੰਗ ਉਡਾ ਰਹੇ ਸਨ। ਜਦੋਂ ਪਤੰਗ ਦਾ ਪੇਚ ਫਸ ਗਿਆ ਤਾਂ ਇੱਕ ਨੇ ਦੂਜੇ ਦੀ ਪਤੰਗ ਕੱਟ ਦਿੱਤੀ। ਕਮੈਂਟਿੰਗ ਇੰਨੀਆਂ ਵਧ ਗਈਆਂ ਕਿ ਦੋਵੇਂ ਧੜੇ ਗਾਲ੍ਹਾਂ ਕੱਢਣ ਲੱਗੇ। ਛੱਤਾਂ ਤੋਂ ਸ਼ੁਰੂ ਹੋਈ ਬਹਿਸ ਰਾਤ 8 ਵਜੇ ਸੜਕ 'ਤੇ ਹੀ ਸ਼ੁਰੂ ਹੋ ਗਈ। ਇੱਕ ਗਰੁੱਪ ਦਾ ਨੌਜਵਾਨ ਤੇਜ਼ਧਾਰ ਹਥਿਆਰਾਂ ਨਾਲ ਲੈਸ ਆਜ਼ਾਦ ਨਗਰ ਪਹੁੰਚ ਗਿਆ। Amritsar News: ਅੰਮ੍ਰਿਤਸਰ 'ਚ ਪਤੰਗਬਾਜ਼ੀ ਦੌਰਾਨ ਦੋ ਧੜਿਆਂ 'ਚ ਹੋਈ ਖੂਨੀ ਝੜਪ, ਇੱਕ ਨੌਜਵਾਨ ਦੀ ਮੌਤ


 


Amritsar News: ਸ਼੍ਰੋਮਣੀ ਕਮੇਟੀ ਨੇ ਪੰਜਾਬ ਸਰਕਾਰ ਨੂੰ ਕੀਤਾ ਖਬਰਦਾਰ


Amritsar News: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਭਗਵੰਤ ਮਾਨ ਸਰਕਾਰ ਵੱਲੋਂ ਵਾਰ-ਵਾਰ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਦੀ ਕਾਰਵਾਈ ਦੁੱਖਦਾਈ ਹੈ ਜਿਸ ਨਾਲ ਪੂਰੇ ਸਿੱਖ ਜਗਤ ਅੰਦਰ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਕਸਬਾ ਬੋਹਾ ਸਥਿਤ ਗੁਰਦੁਆਰੇ ਵਿੱਚ ਪੁਲਿਸ ਵੱਲੋਂ ਰਾਤ ਵੇਲੇ ਜਬਰੀ ਦਾਖਲ ਹੋ ਕੇ ਸੇਵਾਦਾਰਾਂ ਦੀ ਕੁੱਟਮਾਰ ਕਰਨੀ ਸਰਾਸਰ ਗੁਰਦੁਆਰੇ ਦੀ ਮਰਿਆਦਾ ਦੀ ਉਲੰਘਣਾ ਹੈ।


ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਜਿਸ ਤਰ੍ਹਾਂ ਸਿੱਖ ਭਾਵਨਾਵਾਂ ਤੇ ਗੁਰਮਰਿਆਦਾ ਵਿਰੁੱਧ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਇਸ ਨਾਲ ਆਮ ਆਦਮੀ ਪਾਰਟੀ ਦਾ ਸਿੱਖ ਵਿਰੋਧੀ ਚਿਹਰਾ ਲੋਕਾਂ ਸਾਹਮਣੇ ਆ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਗੁਰਦੁਆਰਾ ਅਕਾਲ ਬੁੰਗਾ ਸਾਹਿਬ, ਸੁਲਤਾਨਪੁਰ ਲੋਧੀ ਵਿੱਚ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਗੋਲੀਬਾਰੀ ਦੀ ਕਾਰਵਾਈ ਨੇ ਸੰਗਤ ਦੇ ਮਨਾਂ ਨੂੰ ਭਾਰੀ ਠੇਸ ਪਹੁੰਚਾਈ ਤੇ ਹੁਣ ਮਾਨਸਾ ’ਚ ਗੁਰਦੁਆਰੇ ਦੀ ਮਰਿਆਦਾ ਤੇ ਪਵਿੱਤਰਤਾ ਨੂੰ ਦਰਕਿਨਾਰ ਕਰ ਕੇ ਪੁਲਿਸ ਵੱਲੋਂ ਸਿੱਖ ਭਾਵਨਾਵਾਂ ਤਾਰ-ਤਾਰ ਕੀਤੀਆਂ ਗਈਆਂ ਹਨ। Amritsar News: ਸ਼੍ਰੋਮਣੀ ਕਮੇਟੀ ਨੇ ਪੰਜਾਬ ਸਰਕਾਰ ਨੂੰ ਕੀਤਾ ਖਬਰਦਾਰ, ਗੁਰਦੁਆਰਿਆਂ ਅੰਦਰ ਵਾਰ-ਵਾਰ ਪੁਲਿਸ ਕਾਰਵਾਈ ਬਰਦਾਸ਼ਤ ਨਹੀਂ ਕਰਾਂਗੇ


 


Farmers Protest: ਕਿਸਾਨ ਮੁੜ ਘੇਰਨਗੇ ਦਿੱਲੀ, ਦੇਸ਼ ਭਰ ਦੀਆਂ 100 ਜਥੇਬੰਦੀਆਂ ਨੇ ਕੀਤਾ ਵੱਡਾ ਐਲਾਨ


Chandigarh News: ਕਿਸਾਨਾਂ ਵੱਲੋਂ ਮੁੜ ਦਿੱਲੀ ਅੰਦੋਲਨ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਨੂੰ ਦਿੱਲੀ ਅੰਦੋਲਨ-2 ਦਾ ਨਾ ਦਿੱਤਾ ਗਿਆ ਹੈ। ਕਿਸਾਨ ਯੂਨੀਅਨਾਂ ਨੇ ਦਾਅਵਾ ਕੀਤਾ ਹੈ ਕਿ ਦਿੱਲੀ ਅੰਦੋਲਨ-2 ਦੇਸ਼ਿਵਆਪੀ ਬਣਨ ਜਾ ਰਿਹਾ ਹੈ। ਇਸ ਲਈ ਦੇਸ਼ ਭਰ ਦੀਆਂ 100 ਸੰਘਰਸ਼ਸ਼ੀਲ ਜਥੇਬੰਦੀਆਂ ਨੇ ‘ਕਿਸਾਨ-ਮਜ਼ਦੂਰ ਮੋਰਚਾ’ ਦਾ ਗਠਨ ਕੀਤਾ ਹੈ। ਇਸ ‘ਕਿਸਾਨ-ਮਜ਼ਦੂਰ ਮੋਰਚਾ’ ਨੇ 13 ਫਰਵਰੀ ਤੋਂ ਦਿੱਲੀ ਵਿੱਚ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।


ਦਰਅਸਲ ਦੇਸ਼ ਭਰ ਦੀਆਂ ਕਰੀਬ 100 ਸੰਘਰਸ਼ਸ਼ੀਲ ਜਥੇਬੰਦੀਆਂ ਨੇ ਦਿੱਲੀ ਵਿੱਚ ਕੀਤੇ ਜਾਣ ਵਾਲੇ ਅੰਦੋਲਨ ਲਈ ਇਕਜੁੱਟ ਹੋ ਕੇ ‘ਕਿਸਾਨ-ਮਜ਼ਦੂਰ ਮੋਰਚਾ’ ਦਾ ਗਠਨ ਕੀਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਜਸਵਿੰਦਰ ਸਿੰਘ ਲੌਂਗੋਵਾਲ ਤੇ ਸੁਰਜੀਤ ਸਿੰਘ ਫੂਲ ਨੇ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਦਿੱਲੀ ਅੰਦੋਲਨ-2 ਦੇਸ਼ਿਵਆਪੀ ਬਣਨ ਜਾ ਰਿਹਾ ਹੈ ਜਿਸ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਮੋਰਚੇ ਵੱਲੋਂ ਵੱਖ-ਵੱਖ ਸੂਬਿਆਂ ਤੋਂ ਆਗੂਆਂ ਦੀ ਤਾਲਮੇਲ ਕਮੇਟੀ ਬਣਾਈ ਗਈ ਹੈ। Farmers Protest: ਕਿਸਾਨ ਮੁੜ ਘੇਰਨਗੇ ਦਿੱਲੀ, ਦੇਸ਼ ਭਰ ਦੀਆਂ 100 ਜਥੇਬੰਦੀਆਂ ਨੇ ਕੀਤਾ ਵੱਡਾ ਐਲਾਨ

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.