ਨਵੀਂ ਦਿੱਲੀ: ਅੱਜ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਦੇਖਣ ਨੂੰ ਨਹੀਂ ਮਿਲਿਆ। ਸਰਕਾਰੀ ਤੇਲ ਕੰਪਨੀਆਂ ਵਲੋਂ ਪੈਟਰੋਲ ਤੇ ਡੀਜ਼ਲ ਦੀ ਪਹਿਲੀ ਕੀਮਤੀ ਹੀ ਜਾਰੀ ਕਤੀ ਗਈ ਹੈ। ਅੱਜ ਦਿੱਲੀ 'ਚ ਪੈਟਰੋਲ ਦੀ ਕੀਮਤ 80.43 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 81.94 ਰੁਪਏ ਪ੍ਰਤੀ ਲੀਟਰ ਹੈ।

ਪੀਐਮ ਮੋਦੀ ਅੱਜ ਕਰਨਗੇ ਕੈਬਿਨਟ ਮੀਟਿੰਗ, ਨਵੀਂ ਸਿੱਖਿਆ ਨੀਤੀ ਨੂੰ ਮਿਲੇਗੀ ਮਨਜ਼ੂਰੀ

ਆਈਓਸੀਐਲ ਦੀ ਵੈੱਬਸਾਈਟ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਕੋਲਕਾਤਾ, ਮੁੰਬਈ ਅਤੇ ਚੇਨਈ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ ਕ੍ਰਮਵਾਰ 82.10, 87.19 ਤੇ 83.63 ਪ੍ਰਤੀ ਲੀਟਰ ਹੈ। ਡੀਜ਼ਲ ਦੀ ਗੱਲ ਕਰੀਏ ਤਾਂ ਇਨ੍ਹਾਂ ਮਹਾਂਨਗਰਾਂ 'ਚ ਇਸ ਦੀਆਂ ਕੀਮਤਾਂ ਕ੍ਰਮਵਾਰ 77.04, 80.11 ਅਤੇ 78.86 ਹਨ।

ਸੁਸ਼ਾਂਤ ਦੀ ਗਰਲਫ੍ਰੈਂਡ ਰਿਆ ਦੀ ਹੋ ਸਕਦੀ ਗ੍ਰਿਫ਼ਤਾਰੀ, ਰਿਆ ਦੇ ਸਕਦੀ ਅਗਾਊਂ ਜ਼ਮਾਨਤ ਦੀ ਅਰਜ਼ੀ

ਤੁਸੀਂ ਐਸਐਮਐਸ ਦੇ ਜ਼ਰੀਏ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਜਾਣ ਸਕਦੇ ਹੋ।ਇੰਡੀਅਨਆਇਲ ਦੀ ਵੈਬਸਾਈਟ ਅਨੁਸਾਰ ਤੁਹਾਨੂੰ ਆਰ ਐਸ ਪੀ ਅਤੇ ਆਪਣਾ ਸਿਟੀ ਕੋਡ ਲਿਖਣਾ ਪਵੇਗਾ ਅਤੇ ਇਸ ਨੂੰ 9224992249 ਨੰਬਰ 'ਤੇ ਭੇਜਣਾ ਪਏਗਾ। ਹਰੇਕ ਸ਼ਹਿਰ ਲਈ ਕੋਡ ਵੱਖਰਾ ਹੁੰਦਾ ਹੈ, ਜੋ ਤੁਸੀਂ ਆਈਓਸੀਐਲ ਦੀ ਵੈਬਸਾਈਟ ਤੋਂ ਪ੍ਰਾਪਤ ਕਰੋਗੇ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ