ਗੁਰਦਾਸਪੁਰ: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਤੇ ਵਧਦੀ ਮਹਿੰਗੀ ਖਿਲਾਫ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਪਰ ਪੰਜਾਬ ਵਿੱਚ ਸੜਕਾਂ ਕਿਨਾਰੇ ਟਰੈਕਟਰ ਤੇ ਹੋਰ ਵਾਹਣ ਖੜ੍ਹੇ ਕੀਤੇ ਗਏ। ਮਾਝਾ ਮਜ਼ਦੂਰ ਸੰਗਰਸ਼ ਕਮੇਟੀ ਦੇ ਮੈਂਬਰਾਂ ਵੱਲੋਂ ਅੰਮ੍ਰਿਤਸਰ-ਜੰਮੂ ਨੈਸ਼ਨਲ ਹਾਈਵੇ ਉਤੇ ਆਉਣੇ ਟਰੈਕਟਰ ਤੇ ਨਿੱਜੀ ਵਾਹਨ ਖੜ੍ਹੇ ਕਰਕੇ ਕੇਂਦਰ ਸਰਕਾਰ ਖਿਲ਼ਾਫ ਪ੍ਰਦਰਸ਼ਨ ਕੀਤਾ। ਕਿਸਾਨਾਂ ਨੇ ਕੇਂਦਰ ਸਰਕਾਰ ਖਿਲ਼ਾਫ ਜੰਮਕੇ ਨਾਰੇਬਾਜ਼ੀ ਕੀਤੀ।

ਕਿਸਾਨਾਂ ਦਾ ਕਹਿਣਾ ਹੈ ਕਿ ਮਹਿੰਗਾਈ ਇੰਨੀ ਵਧ ਚੁੱਕੀ ਹੈ ਕਿ ਘਰ ਚਲਾਉਣਾ ਵੀ ਔਖਾ ਹੋ ਗਿਆ ਹੈ। ਪੈਟਰੋਲ-ਡੀਜ਼ਲ, ਰਸੋਈ ਗੈਸ ਸਿਲੰਡਰ ਤੇ ਘਰੇਲੂ ਰਾਸ਼ਨ ਦੀਆਂ ਕੀਮਤਾਂ ਆਸਮਾਨ ਛੂਹ ਰਹੀਆਂ ਹਨ। ਸਰਕਾਰ ਦਾ ਮਹਿੰਗਾਈ ਤੇ ਕੋਈ ਕੰਟਰੋਲ ਨਹੀਂ, ਜਿਸ ਕਰਕੇ ਉਨ੍ਹਾਂ ਨੂੰ ਮਜਬੂਰ ਹੋ ਕੇ ਆਪਣੇ ਵਾਹਨ ਸੜਕਾਂ ਤੇ ਖੜ੍ਹੇ ਕਰਕੇ ਪ੍ਰਦਰਸ਼ਨ ਕਰਨ ਪੈ ਰਿਹਾ ਹੈ।

ਮਾਝਾ ਮਜ਼ਦੂਰ ਸੰਗਰਸ਼ ਕਮੇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ, ਰਣਧੀਰ ਸਿੰਘ, ਮਾਸਟਰ ਰਣਜੀਤ ਸਿੰਘ ਤੇ ਹਰਮਨ ਸਿੰਘ ਨੇ ਕਿਹਾ ਕਿ ਸੰਯੁਕਤ ਮੋਰਚੇ ਦੇ ਸੱਦੇ ਤੇ ਇਹ ਪ੍ਰਦਰਸ਼ਨ ਕੀਤਾ ਗਿਆ ਹੈ। ਕਿਸਾਨਾਂ ਵੱਲੋਂ ਅੰਮ੍ਰਿਤਸਰ-ਜੰਮੂ ਨੈਸ਼ਨਲ ਹਾਈਵੇ ਦੀ ਇੱਕ ਸਾਈਡ ਤੇ ਆਪਣੇ ਟਰੈਕਟਰ ਤੇ ਨਿੱਜੀ ਵਾਹਨ ਖੜ੍ਹੇ ਕਰਕੇ ਕੇਂਦਰ ਸਕਰਾਰ ਖਿਲ਼ਾਫ ਪ੍ਰਦਰਸ਼ਨ ਕੀਤਾ ਗਿਆ ਹੈ।

ਕਿਸਾਨਾਂ ਦਾ ਕਹਿਣਾ ਸੀ ਕਿ ਪੈਟਰੋਲ-ਡੀਜ਼ਲ, ਰਸੋਈ ਗੈਸ ਸਿਲੰਡਰ ਤੇ ਰਾਸ਼ਨ ਇਨ੍ਹਾਂ ਮਹਿੰਗਾ ਹੋ ਗਿਆ ਹੈ ਕਿ ਘਰ ਚਲਾਉਣਾ ਵੀ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਅਗਰ ਇਸ ਤਰ੍ਹਾਂ ਮਹਿੰਗਾਈ ਵਧਦੀ ਰਹੀ ਤਾਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਮੇਤ ਦੇਸ਼ ਵਿਚ ਰਹਿਣਾ ਮੁਸ਼ਕਲ ਹੋ ਜਾਏਗਾ।

ਉਨ੍ਹਾਂ ਕਿਹਾ ਕਿ ਇਸੇ ਕਰਕੇ ਅੱਜ ਨੌਜਵਾਨ ਆਪਣੀਆਂ ਜ਼ਮੀਨਾਂ ਗਿਰਵੀ ਰੱਖ ਕੇ ਵਿਦੇਸ਼ਾਂ ਦਾ ਰੁਖ ਕਰ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਾਰੇ ਲੋਕਾਂ ਨੂੰ ਇੱਕਜੁਟ ਹੋਣ ਦੀ ਜ਼ਰੂਰਤ ਹੈ, ਤਾਂ ਹੀ ਅਸੀਂ ਇਹ ਜੰਗ ਜਿੱਤ ਸਕਾਂਗੇ। ਉਨ੍ਹਾਂ ਨੇ ਕਿਹਾ ਕਿ ਸਾਡੇ ਵੱਲੋਂ ਹਾਈਵੇ ਨੂੰ ਜਾਮ ਨਹੀਂ ਕੀਤਾ ਗਿਆ ਹੈ, ਕਿ ਅਸੀਂ ਲੋਕਾਂ ਨੂੰ ਪ੍ਰੇਸ਼ਾਨ ਨਹੀਂ ਕਰਨਾ ਚਾਹੁੰਦੇ।