ਪੜਚੋਲ ਕਰੋ
ਦਰਦਨਾਕ ਹਾਦਸਾ: ਵੈਨ ਖੱਡ 'ਚ ਡਿੱਗੀ, 7 ਲੋਕਾਂ ਦੀ ਮੌਤ, ਪ੍ਰਧਾਨ ਮੰਤਰੀ ਨੇ ਪ੍ਰਗਟਾਇਆ ਦੁੱਖ
ਅੱਜ ਹਿਮਾਚਲ ਪ੍ਰਦੇਸ਼ ’ਚ ਸਵੇਰੇ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ। ਇਹ ਹਾਦਸਾ ਮੰਡੀ ਜ਼ਿਲ੍ਹੇ ਦੇ ਪੁਲਘਰਾਟ ਇਲਾਕੇ ਦੀ ਸੁਕੇਤ ਖੱਡ ਕੋਲ ਵਾਪਰਿਆ ਹੈ। ਮਿਲੀ ਜਾਣਕਾਰੀ ਅਨੁਸਾਰ ਮਜ਼ਦੂਰਾਂ ਨੂੰ ਲਿਜਾ ਰਹੀ ਇੱਕ ਪਿੱਕਅਪ ਵੈਨ ਪੁਲ ਤੋੜ ਕੇ ਸੁਕੇਤ ਖੱਡ ਨਦੀ ’ਚ ਡਿੱਗ ਗਈ।

ਮੰਡੀ: ਅੱਜ ਹਿਮਾਚਲ ਪ੍ਰਦੇਸ਼ ’ਚ ਸਵੇਰੇ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ। ਇਹ ਹਾਦਸਾ ਮੰਡੀ ਜ਼ਿਲ੍ਹੇ ਦੇ ਪੁਲਘਰਾਟ ਇਲਾਕੇ ਦੀ ਸੁਕੇਤ ਖੱਡ ਕੋਲ ਵਾਪਰਿਆ ਹੈ। ਮਿਲੀ ਜਾਣਕਾਰੀ ਅਨੁਸਾਰ ਮਜ਼ਦੂਰਾਂ ਨੂੰ ਲਿਜਾ ਰਹੀ ਇੱਕ ਪਿੱਕਅਪ ਵੈਨ ਪੁਲ ਤੋੜ ਕੇ ਸੁਕੇਤ ਖੱਡ ਨਦੀ ’ਚ ਡਿੱਗ ਗਈ। ਪਿੱਕਅਪ ਦੇ ਪਾਣੀ ’ਚ ਡਿੱਗਣ ਨਾਲ 7 ਵਿਅਕਤੀਆਂ ਦੀ ਦਰਦਨਾਕ ਮੌਤ ਹੋ ਗਈ ਹੈ। ਡਰਾਇਵਰ ਗੰਭੀਰ ਜ਼ਖ਼ਮੀ ਹੈ, ਜਿਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਹਾਦਸੇ ਦੀ ਖ਼ਬਰ ਮਿਲਦਿਆਂ ਹੀ ਸਦਰ ਥਾਣਾ ਇੰਚਾਰਜ ਵਿਨੋਦ ਕੁਮਾਰ ਠਾਕੁਰ ਨੇ ਆਪਣੀ ਟੀਮ ਨਾਲ ਮੌਕੇ ਉੱਤੇ ਪੁੱਜ ਕੇ ਰਾਹਤ ਕਾਰਜ ਅਰੰਭ ਕੀਤੇ। ਕਾਫ਼ੀ ਮੁਸ਼ਕਤ ਤੋਂ ਬਾਅਦ ਪੁਲਿਸ ਨੇ ਨਦੀ ’ਚ ਡਿੱਗੀ ਵੈਨ ’ਚੋਂ ਲਾਸ਼ਾਂ ਬਾਹਰ ਕੱਢੀਆਂ। ਹੁਣ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਮਰਨ ਵਾਲੇ ਸਾਰੇ ਵਿਅਕਤੀ ਬਿਹਾਰੀ ਮਜ਼ਦੂਰ ਹਨ, ਜਿਨ੍ਹਾਂ ਦੀ ਸ਼ਨਾਖ਼ਤ ਕੀਤੀ ਜਾ ਰਹੀ ਹੈ।
ਪ੍ਰਧਾਨ ਮੰਤਰੀ ਦਫ਼ਤਰ (PMO) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਵਾਲੇ ਨਾਲ ਟਵੀਟ ਕਰਦਿਆਂ ਲਿਖਿਆ ਹੈ, ‘ਹਿਮਾਚਲ ਪ੍ਰਦੇਸ਼ ਦੇ ਮੰਡੀ ’ਚ ਸੜਕ ਹਾਦਸੇ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ ਹੈ। ਸਰਕਾਰ ਰਾਹਤ ਤੇ ਬਚਾਅ ਕਾਰਜਾਂ ਵਿੱਚ ਲੱਗੀ ਹੋਈ ਹੈ। ਇਸ ਹਾਦਸੇ ’ਚ ਮੈਂ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ ਤੇ ਜ਼ਖ਼ਮੀਆਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।’
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















