ਪੜਚੋਲ ਕਰੋ
Advertisement
ਪੰਜਾਬ 'ਚ ਅਜੇ ਨਹੀਂ ਬਹਾਲ ਹੋਵੇਗੀ ਟਰੇਨ ਸਰਵਿਸ, ਬੀਕੇਯੂ ਨੇ ਧਰਨਾ ਚੁੱਕਣ ਤੋਂ ਕੀਤਾ ਇਨਕਾਰ
ਪੰਜਾਬ 'ਚ ਰੇਲ ਗੱਡੀਆਂ ਦੀ ਸੇਵਾ ਮੁੜ ਸ਼ੁਰੂ ਹੋਣ 'ਚ ਹੋਰ ਸਮਾਂ ਲੱਗ ਸਕਦਾ ਹੈ, ਕਿਉਂਕਿ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾ) ਨੇ ਤਿੰਨ ਰੇਲਵੇ ਥਰਮਲ ਪਲਾਂਟਾਂ 'ਚੋਂ ਦੋ ਨੂੰ ਜਾਣ ਵਾਲੇ ਸਰਵਿਸ ਰੇਲਵੇ ਟਰੈਕਾਂ 'ਤੇ ਧਰਨੇ ਚੁੱਕਣ ਤੋਂ ਇਨਕਾਰ ਕਰ ਦਿੱਤਾ ਹੈ।
ਚੰਡੀਗੜ੍ਹ: ਪੰਜਾਬ 'ਚ ਰੇਲ ਗੱਡੀਆਂ ਦੀ ਸੇਵਾ ਮੁੜ ਸ਼ੁਰੂ ਹੋਣ 'ਚ ਹੋਰ ਸਮਾਂ ਲੱਗ ਸਕਦਾ ਹੈ, ਕਿਉਂਕਿ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾ) ਨੇ ਤਿੰਨ ਰੇਲਵੇ ਥਰਮਲ ਪਲਾਂਟਾਂ 'ਚੋਂ ਦੋ ਨੂੰ ਜਾਣ ਵਾਲੇ ਸਰਵਿਸ ਰੇਲਵੇ ਟਰੈਕਾਂ 'ਤੇ ਧਰਨੇ ਚੁੱਕਣ ਤੋਂ ਇਨਕਾਰ ਕਰ ਦਿੱਤਾ ਹੈ। ਰਾਜ ਮੰਤਰੀਆਂ ਦੀ ਤਿੰਨ ਮੈਂਬਰੀ ਕਮੇਟੀ ਵੱਲੋਂ ਵੀਰਵਾਰ ਦੁਪਹਿਰ ਨੂੰ ਇਥੇ ਸੂਬੇ ਦੀ ਸਭ ਤੋਂ ਵੱਡੀ ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਨਾਲ ਇੱਕ ਹੰਗਾਮੀ ਮੀਟਿੰਗ ਸੱਦੀ ਗਈ ਤਾਂ ਜੋ ਉਹ ਧਰਨਾ ਹਟਾਉਣ ਸਬੰਧੀ ਗਲਬਾਤ ਕਰ ਸਕਣ। ਕੇਂਦਰੀ ਰੇਲਵੇ ਮੰਤਰਾਲੇ ਨੇ ਸੂਬੇ ਦੀ ਕਾਂਗਰਸ ਸਰਕਾਰ ਨੂੰ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਉਹ ਸਾਰੇ ਧਰਨਾ ਹਟਾਏ ਜਾਣ ਤੱਕ ਸੂਬੇ ਦੀ ਰੇਲ ਸੇਵਾ ਨੂੰ ਮੁੜ ਬਹਾਲ ਨਹੀਂ ਕਰਨਗੇ।
ਹੋਰ ਸਾਰੀਆਂ 30 ਕਿਸਾਨ ਯੂਨੀਅਨਾਂ ਪਹਿਲਾਂ ਹੀ ਇਸ ਅੰਦੋਲਨ ਨੂੰ ਰੋਕ ਚੁੱਕੀਆਂ ਹਨ ਅਤੇ ਦਿੱਲੀ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵੱਲ ਗਰਮੀ ਦਾ ਰੁਖ ਕਰ ਰਹੀਆਂ ਹਨ। ਮੰਤਰੀਆਂ ਦੇ ਵਫ਼ਦ ਨੇ ਯੂਨੀਅਨ ਦੇ ਆਗੂਆਂ ਨੂੰ ਦੱਸਿਆ ਹੈ ਕਿ ਕਿਵੇਂ ਰਾਜ ਨੂੰ ਭਾਰੀ ਘਾਟੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਰੇਲ ਸੇਵਾ ਰੋਕਣਾ ਰਾਜ ਦੀ ਆਰਥਿਕਤਾ 'ਤੇ ਵਿਨਾਸ਼ਕਾਰੀ ਪ੍ਰਭਾਵ ਪਾ ਰਿਹਾ ਹੈ। ਰੇਲ ਸੇਵਾ ਬੰਦ ਹੋਣ ਨਾਲ ਉਦਯੋਗ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ ਕਿਉਂਕਿ ਉਨ੍ਹਾਂ ਦਾ ਮਾਲ ਉਨ੍ਹਾਂ ਦੇ ਗ੍ਰਾਹਕਾਂ ਨੂੰ ਸੂਬੇ ਤੋਂ ਬਾਹਰ ਨਹੀਂ ਭੇਜਿਆ ਜਾ ਸਕਦਾ ਅਤੇ ਨਾ ਹੀ ਉਹ ਚੀਜ਼ਾਂ ਦੇ ਨਿਰਮਾਣ ਲਈ ਕੱਚਾ ਮਾਲ ਪ੍ਰਾਪਤ ਕਰ ਸਕਦੇ ਹਨ, ਕਿਉਂਕਿ ਬਹੁਤੀਆਂ ਚੀਜ਼ਾਂ ਜਹਾਜ਼ਾਂ ਰੇਲ ਗੱਡੀਆਂ ਰਾਹੀਂ ਭੇਜੀਆਂ ਜਾਂਦੀਆਂ ਹਨ।
ਪੰਜਾਬ 'ਤੇ ਬਿਜਲੀ ਸੰਕਟ! ਰਾਜਪੁਰਾ ਥਰਮਲ ਪਲਾਂਟ ਦਾ ਦੂਜਾ ਯੂਨਿਟ ਵੀ ਬੰਦ
ਰਾਜ ਦੇ ਥਰਮਲ ਪਲਾਂਟ - ਨਿਜੀ ਅਤੇ ਸਰਕਾਰੀ ਮਾਲਕੀਅਤ ਵਾਲੇ, ਦੋਵਾਂ 'ਚ ਘੱਟੋ ਘੱਟ ਸਟਾਕ ਬਚੇ ਹਨ ਅਤੇ ਜੇ ਇਹ ਪਲਾਂਟ ਚਲਾਉਣ ਲਈ ਤੁਰੰਤ ਲੋੜੀਂਦਾ ਕੋਲਾ ਨਾ ਮਿਲਿਆ ਤਾਂ ਸੂਬੇ 'ਚ ਬਲੈਕ ਆਊਟ ਹੋ ਜਾਵੇਗਾ। ਯੂਨੀਅਨ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾ ਨੇ ਧਰਨਾ ਹਟਾਉਣ ਤੋਂ ਇਨਕਾਰ ਕਰ ਦਿੱਤਾ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਕੇਂਦਰ ਪੰਜਾਬ ‘ਤੇ ਆਰਥਿਕ ਰੋਕ ਲਗਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।
ਪਰਾਲੀ ਸਾੜਨ ਖਿਲਾਫ ਮੋਦੀ ਸਰਕਾਰ ਲਿਆਏਗੀ ਆਰਡੀਨੈਂਸ, ਸੁਪਰੀਮ ਕੋਰਟ ਨੂੰ ਦਿੱਤੀ ਜਾਣਕਾਰੀ
ਉਨ੍ਹਾਂ ਕਿਹਾ “ਅਸੀਂ ਮੁੱਖ ਰੇਲਵੇ ਲਾਈਨਾਂ‘ ਤੇ ਨਹੀਂ ਬੈਠੇ ਹਾਂ। ਅਸੀਂ ਪਹਿਲਾਂ ਹੀ ਇਨ੍ਹਾਂ ਲਾਈਨਾਂ ਤੋਂ ਉੱਠ ਗਏ ਸੀ ਅਤੇ ਮਾਲ ਟ੍ਰੇਨਾਂ ਦੀ ਸੇਵਾ ਦੁਬਾਰਾ ਸ਼ੁਰੂ ਹੋ ਸਕਦੀ ਹੈ। ਸਾਡਾ ਅੰਦੋਲਨ ਸਿਰਫ ਨਿੱਜੀ ਥਰਮਲ ਪਲਾਂਟਾਂ ਦੇ ਬਾਹਰ ਹੈ। ਅਸੀਂ ਇੱਥੇ ਧਰਨਾ ਨਹੀਂ ਦਿਆਂਗੇ। ਰਾਜ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪ੍ਰਾਈਵੇਟ ਥਰਮਲ ਪਲਾਂਟਾਂ ਦੀ ਮਦਦ ਕਰਨ ਦੀ ਕੋਸ਼ਿਸ਼ ਕਰਨ ਦੀ ਬਜਾਏ, ਆਪਣੇ ਆਪ ਆਪਣੇ ਪਲਾਂਟ ਚਲਾਉਣ।”
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਿੱਖਿਆ
ਦੇਸ਼
ਦੇਸ਼
ਪੰਜਾਬ
Advertisement