ਚੰਡੀਗੜ੍ਹ: ਪੰਜਾਬ 'ਚ ਕੋਵਿਡ ਮਰੀਜ਼ਾਂ ਵੱਲੋਂ ਹਾਹਾਕਾਰ ਮਚਾਈ ਹੋਈ ਹੈ ਕਿ ਉਨ੍ਹਾਂ ਨੂੰ ਇਲਾਜ ਦੇ ਨਾਮ 'ਤੇ ਲੱਖਾਂ ਰੁਪਏ ਦਾ ਚੂਨਾ ਲਗਾਇਆ ਜਾ ਰਿਹਾ ਹੈ। ਇਲਾਜ ਦੇ ਨਾਮ 'ਤੇ ਲੁੱਟ ਹੋ ਰਹੀ ਹੈ। ਇਸੇ ਵਿਚਾਲੇ ਸੂਬੇ ਦੇ ਸਿਹਤ ਮੰਤਰੀ ਦਾ ਇਕ ਬਿਆਨ ਸਾਹਮਣੇ ਆਇਆ ਹੈ। ਪ੍ਰੈਸ ਕਾਨਫਰੰਸ ਦੌਰਾਨ ਮੰਤਰੀ ਬਲਬੀਰ ਸਿੱਧੂ ਨੇ ਕਿਹਾ ਕਿ ਪੰਜਾਬ 'ਚ ਕੋਰੋਨਾ ਮਰੀਜ਼ਾਂ ਦਾ ਇਲਾਜ ਉਨ੍ਹਾਂ ਵੱਲੋਂ ਮੁਫ਼ਤ ਹੋ ਰਿਹਾ ਹੈ।


 


ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਲੁੱਟਣ ਵਾਲੇ ਹਸਪਤਾਲਾਂ ਖਿਲਾਫ ਕਾਰਵਾਈ ਵੀ ਕੀਤੀ ਜਾ ਰਹੀ ਹੈ। ਕਈ ਹਸਪਤਾਲਾਂ ਖਿਲਾਫ ਪਰਚੇ ਦਰਜ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਧੱਕਾ ਕਰਨ ਵਾਲੇ ਕਿਸੇ ਵੀ ਹਸਪਤਾਲ ਨੂੰ ਬਖਸ਼ਿਆ ਨਹੀਂ ਜਾਵੇਗਾ।


 


ਬਲਬੀਰ ਸਿੱਧੂ ਨੇ ਦਾਅਵਾ ਕੀਤਾ ਕਿ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਅਤੇ ਚੰਗਾ ਇਲਾਜ ਮੁਹਈਆ ਕਰਵਾਉਣ ਲਈ ਉਹ ਲਗਾਤਾਰ ਕੰਮ ਕਰ ਰਹੇ ਹਨ। ਇਸੇ ਦੇ ਨਾਲ ਉਨ੍ਹਾਂ ਕਿਹਾ ਕਿ ਕੋਰੋਨਾ ਵੈਕਸੀਨ ਦੇ ਮਾਮਲੇ 'ਚ ਕੇਂਦਰ ਪੰਜਾਬ ਨਾਲ ਵਿਤਕਰਾ ਕਰਦੀ ਨਜ਼ਰ ਆ ਰਹੀ ਹੈ। ਸੂਬੇ ਦੀ ਲੋੜ ਦੇ ਹਿਸਾਬ ਨਾਲ ਵੈਕਸੀਨ ਮੁਹਈਆ ਨਹੀਂ ਹੋ ਰਹੀ।