Earthquake: ਭੂਚਾਲ ਦੇ ਝਟਕਿਆਂ ਨਾਲ ਕੰਬੀ ਰਾਜਧਾਨੀ, ਪੰਜਾਬ ਦੇ ਵੀ ਕਈ ਇਲਾਕਿਆਂ 'ਚ ਲੱਗੇ ਝਟਕੇ, 5.7 ਮਾਪੀ ਗਈ ਤੀਬਰਤਾ, ਲੋਕਾਂ ਵਿੱਚ ਸਹਿਮ ਦਾ ਮਾਹੌਲ
Earthquake in Afghanistan : ਅਫ਼ਗ਼ਾਨਿਸਤਾਨ 'ਚ ਵੀਰਵਾਰ ਨੂੰ 5.7 ਤੀਬਰਤਾ ਦਾ ਭੂਚਾਲ ਆਇਆ। ਇਸ ਦੇ ਝਟਕੇ ਭਾਰਤ ਵਿੱਚ ਵੀ ਮਹਿਸੂਸ ਕੀਤੇ ਗਏ। ਇਸ ਦਾ ਅਸਰ ਦਿੱਲੀ-ਐਨਸੀਆਰ ਅਤੇ ਰਾਜਸਥਾਨ ਦੇ ਕੁਝ ਇਲਾਕਿਆਂ ਵਿੱਚ ਦੇਖਣ ਨੂੰ ਮਿਲਿਆ।
Earthquake in Afghanistan: ਅਫ਼ਗ਼ਾਨਿਸਤਾਨ 'ਚ ਵੀਰਵਾਰ ਨੂੰ 5.7 ਤੀਬਰਤਾ ਦਾ ਭੂਚਾਲ ਆਇਆ। ਇਸ ਦੇ ਝਟਕੇ ਭਾਰਤ ਵਿੱਚ ਵੀ ਮਹਿਸੂਸ ਕੀਤੇ ਗਏ। ਦਿੱਲੀ-ਐੱਨਸੀਆਰ ਅਤੇ ਰਾਜਸਥਾਨ ਦੇ ਕੁਝ ਇਲਾਕਿਆਂ 'ਚ ਭੂਚਾਲ ਨੇ ਲੋਕਾਂ ਨੂੰ ਡਰਾ ਦਿੱਤਾ। ਰਾਸ਼ਟਰੀ ਭੂਚਾਲ ਕੇਂਦਰ ਦੇ ਅਨੁਸਾਰ, ਵੀਰਵਾਰ ਸਵੇਰੇ 11:26 ਵਜੇ ਕਾਬੁਲ ਤੋਂ 277 ਕਿਲੋਮੀਟਰ ਉੱਤਰ-ਪੂਰਬ ਵਿੱਚ 255 ਕਿਲੋਮੀਟਰ ਦੀ ਡੂੰਘਾਈ ਵਿੱਚ 5.7 ਤੀਬਰਤਾ ਦਾ ਭੂਚਾਲ ਆਇਆ।
ਅਫ਼ਗ਼ਾਨਿਸਤਾਨ 'ਚ ਅੱਜ ਸਵੇਰੇ ਆਏ ਭੂਚਾਲ ਦਾ ਅਸਰ ਪਾਕਿਸਤਾਨ 'ਚ ਵੀ ਦੇਖਣ ਨੂੰ ਮਿਲਿਆ। ਜੰਮੂ-ਕਸ਼ਮੀਰ ਤੇ ਪਾਕਿਸਤਾਨ ਦੇ ਕੁਝ ਹਿੱਸਿਆਂ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦੇ ਨਾਲ ਹੀ ਪਾਕਿਸਤਾਨ ਦੇ ਇਸਲਾਮਾਬਾਦ, ਪੇਸ਼ਾਵਰ, ਰਾਵਲਪਿੰਡੀ, ਸਰਗੋਧਾ, ਫੈਸਲਾਬਾਦ ਅਤੇ ਆਸਪਾਸ ਦੇ ਇਲਾਕਿਆਂ 'ਚ ਧਰਤੀ ਹਿੱਲ ਗਈ। ਪਾਕਿਸਤਾਨ ਵਿੱਚ ਭੂਚਾਲ ਦੀ ਤੀਬਰਤਾ 5.4 ਮਾਪੀ ਗਈ ਹੈ। ਪਾਕਿਸਤਾਨ ਦੇ ਪੰਜਾਬ ਅਤੇ ਖੈਬਰ ਪਖਤੂਨਖਵਾ ਦੇ ਕੁਝ ਹਿੱਸਿਆਂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।
EQ of M: 5.7, On: 29/08/2024 11:26:38 IST, Lat: 36.51 N, Long: 71.12 E, Depth: 255 Km, Location: Afghanistan.
— National Center for Seismology (@NCS_Earthquake) August 29, 2024
For more information Download the BhooKamp App https://t.co/5gCOtjdtw0 @DrJitendraSingh @OfficeOfDrJS @Ravi_MoES @Dr_Mishra1966 @ndmaindia pic.twitter.com/6PsXboMuXc
ਇਹ ਭੂਚਾਲ ਅਫਗਾਨਿਸਤਾਨ ਵਿੱਚ ਸਵੇਰੇ 11.26 ਵਜੇ ਆਇਆ, ਜਿਸ ਦਾ ਅਸਰ ਦਿੱਲੀ ਐਨਸੀਆਰ ਵਿੱਚ ਵੀ ਦੇਖਣ ਨੂੰ ਮਿਲਿਆ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (NCS) ਦੇ ਅਨੁਸਾਰ, ਸਵੇਰੇ 11:26 ਵਜੇ ਕਾਬੁਲ ਤੋਂ 255 ਕਿਲੋਮੀਟਰ 277 ਕਿਲੋਮੀਟਰ ਦੀ ਡੂੰਘਾਈ ਵਿੱਚ 5.7 ਤੀਬਰਤਾ ਦਾ ਭੂਚਾਲ ਆਇਆ ਜਿਵੇਂ ਹੀ ਧਰਤੀ ਹਿੱਲੀ, ਲੋਕ ਘਰਾਂ ਤੋਂ ਬਾਹਰ ਆਉਣ ਲੱਗੇ। ਹਾਲਾਂਕਿ ਅਜੇ ਤੱਕ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਸੂਚਨਾ ਨਹੀਂ ਹੈ। ਇਸ ਦਾ ਅਸਰ ਦਿੱਲੀ ਐਨਸੀਆਰ ਵਿੱਚ ਵੀ ਦੇਖਣ ਨੂੰ ਮਿਲਿਆ। ਅੱਜ ਦਿੱਲੀ, ਨੋਇਡਾ ਅਤੇ ਗਾਜ਼ੀਆਬਾਦ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।