ਪੜਚੋਲ ਕਰੋ

ਆਸ਼ੀਸ਼ ਮਿਸ਼ਰਾ ਤੋਂ ਪੁੱਛਗਿੱਛ ਨੂੰ ਤ੍ਰਿਪਤ ਬਾਜਵਾ ਨੇ ਦੱਸਿਆ ਯੂਪੀ ਸਰਕਾਰ ਦਾ ਡਰਾਮਾ

ਪੰਜਾਬ ਸਰਕਾਰ ਦੇ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਲਖੀਮਪੁਰ ਕਾਂਡ ਦੇ ਮੁੱਖ ਆਰੋਪੀ ਆਸ਼ੀਸ਼ ਮਿਸ਼ਰਾ ਦੇ ਸਰੈਂਡਰ ਨੂੰ ਉੱਤਰਪ੍ਰਦੇਸ਼ ਸਰਕਾਰ ਦਾ ਸਿਰਫ ਇਕ ਡਰਾਮਾ ਦੱਸਿਆ ਹੈ।

ਗੁਰਦਾਸਪੁਰ: ਪੰਜਾਬ ਸਰਕਾਰ ਦੇ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਲਖੀਮਪੁਰ ਕਾਂਡ ਦੇ ਮੁੱਖ ਆਰੋਪੀ ਆਸ਼ੀਸ਼ ਮਿਸ਼ਰਾ ਦੇ ਸਰੈਂਡਰ ਨੂੰ ਉੱਤਰਪ੍ਰਦੇਸ਼ ਸਰਕਾਰ ਦਾ ਸਿਰਫ ਇਕ ਡਰਾਮਾ ਦੱਸਿਆ ਹੈ। ਬਾਜਵਾ ਬਟਾਲਾ ਦੇ ਨਜ਼ਦੀਕੀ ਪਿੰਡ ਧੁੱਪਸੜੀ ਅਤੇ ਬਟਾਲਾ ਵਿਖੇ ਵੱਖ ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਪਹੁੰਚੇ ਹੋਏ ਸੀ। ਇਸ ਮੌਕੇ ਮੰਤਰੀ ਬਾਜਵਾ ਨੇ ਯੋਗੀ ਸਰਕਾਰ ਅਤੇ ਕੇਂਦਰ ਸਰਕਾਰ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਲਖੀਮਪੁਰ ਕਾਂਡ ਦੇ ਮੁੱਖ ਆਰੋਪੀ ਆਸ਼ੀਸ਼ ਮਿਸ਼ਰਾ ਦਾ ਸਰੈਂਡਰ ਉੱਤਰ ਪ੍ਰਦੇਸ਼ ਸਰਕਾਰ ਦਾ ਸਿਰਫ ਇਕ ਡਰਾਮਾ ਹੈ। 
 
ਉਨ੍ਹਾਂ ਕਿਹਾ ਕਿ ਇਸ ਨੂੰ ਪਹਿਲੇ ਦਿਨ ਹੀ ਗ੍ਰਿਫਤਾਰ ਕਰ ਲੈਣਾ ਚਾਹੀਦਾ ਸੀ। ਉਸ ਨੂੰ ਸਿਰਫ ਤਫਤੀਸ਼ ਵਿੱਚ ਸ਼ਾਮਿਲ ਹੋਣ ਲਈ ਕਿਹਾ ਹੈ। ਇਸ ਨਾਲ ਇਨਸਾਫ ਨਹੀਂ ਮਿਲ ਪਾਉਣਾ। ਅੱਧਾ ਘੰਟਾ ਬਿਠਾ ਕੇ ਛੱਡ ਦਿੱਤਾ ਜਾਵੇਗਾ। ਯੋਗੀ ਅਤੇ ਮੋਦੀ ਸਰਾਸਰ ਧੱਕਾ ਕਰ ਰਹੇ ਹਨ। ਸਿਰਫ ਵੋਟ ਦੀ ਰਾਜਨੀਤੀ ਖੇਡ ਰਹੇ ਹਨ, ਸਿਰਫ ਇਹੋ ਅੱਗ ਲੱਗੀ ਹੈ ਕਿ ਉਤਰ ਪ੍ਰਦੇਸ਼ 'ਚ ਕਿਵੇਂ ਨਾ ਕਿਵੇਂ ਭਾਜਪਾ ਦੀ ਸਰਕਾਰ ਬਣਾ ਲੈਣ। 
 
ਓਥੇ ਹੀ ਯੋਗੀ ਵਲੋਂ ਮੁੱਖ ਮੰਤਰੀ ਚੰਨੀ 'ਤੇ ਸਾਧੇ ਨਿਸ਼ਾਨੇ ਕੇ ਚੰਨੀ ਪੰਜਾਬ 'ਚ ਆਪਣੀ ਮਰਜ਼ੀ ਦਾ ਡੀਜੀਪੀ ਤਾਂ ਲਗਾ ਨਹੀਂ ਸਕਦੇ, ਆਪਣੇ ਪੰਜਾਬ ਨੂੰ ਤਾਂ ਸੰਭਾਲ ਨਹੀਂ ਪਾ ਰਹੇ, ਦੇ ਜਵਾਬ 'ਚ ਮੰਤਰੀ ਬਾਜਵਾ ਨੇ ਕਿਹਾ ਕਿ ਯੋਗੀ ਜੀ ਨੂੰ ਸ਼ਾਇਦ ਸਿਸਟਮ ਦਾ ਪਤਾ ਨਹੀਂ ਕੇ ਡੀਜੀਪੀ ਲਗਾਉਣ ਵਾਸਤੇ ਇਕ ਪੈਨਲ ਦਿੱਲੀ ਭੇਜਣਾ ਪੈਂਦਾ ਹੈ। ਉਸ ਪੈਨਲ ਦੇ ਜਵਾਬ ਤੋਂ ਬਾਅਦ ਹੀ ਡੀਜੀਪੀ ਲਗਾਇਆ ਜਾਂਦਾ ਹੈ। ਜਲਦ ਹੀ ਚੰਨੀ ਆਪਣੀ ਮਰਜਜ਼ੀ ਦਾ ਡੀਜੀਪੀ ਲਗਾਉਣਗੇ। 
 
ਉਨ੍ਹਾਂ ਕਿਹਾ ਕਿ ਯੋਗੀ ਪੰਜਾਬ ਦੀ ਚਿੰਤਾ ਛੱਡਣ ਅਤੇ ਆਪਣੇ ਉਤਰ ਪ੍ਰਦੇਸ਼ ਦੀ ਚਿੰਤਾ ਕਰਨ। ਯੋਗੀ ਆਪਣੀ ਕਾਨੂੰਨ ਵਿਵਸਥਾ ਦੇਖਣ ਜੋ ਧੱਕਾ ਹੋ ਰਿਹਾ ਉਸ ਨੂੰ ਬੰਦ ਕਰੋ। ਓਥੇ ਹੀ ਨਵਜੋਤ ਸਿੱਧੂ ਦੀ ਭੱਦੀ ਸ਼ਬਦਾਵਲੀ ਵਾਲੀ ਵਾਇਰਲ ਹੋ ਰਹੀ ਵੀਡੀਓ ਨੂੰ ਲੈ ਕੇ ਮੰਤਰੀ ਬਾਜਵਾ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਉਹ ਵੀਡੀਓ ਨਹੀਂ ਦੇਖੀ ਉਸ ਬਾਰੇ ਕੁਝ ਨਹੀਂ ਕਹਿ ਸਕਦੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget