ਚੰਡੀਗੜ੍ਹ: ਮਨੀਮਾਜਰਾ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਮ੍ਹਣੇ ਆਈ ਹੈ, ਜਿੱਥੇ ਮਾਡਰਨ ਕੰਪਲੈਕਸ 'ਚ ਟ੍ਰਿਪਲ ਮਰਡਰ ਦੀ ਵਾਰਦਾਤ ਵਾਪਰੀ ਹੈ। ਜਾਣਕਾਰੀ ਮੁਤਾਬਕ ਸੰਜੇ ਅਰੋੜਾ ਨਾਂ ਦੇ ਵਿਅਕਤੀ ਨੇ ਆਪਣੀ ਪਤਨੀ, ਬੇਟੇ ਤੇ ਬੇਟੀ ਦਾ ਕਤਲ ਕਰਕੇ ਖੁਦ ਸੁਸਾਇਡ ਕਰਨ ਦੀ ਕੋਸ਼ਿਸ਼ ਕੀਤੀ।
ਸੰਜੇ ਨੇ ਤਿੰਨਾਂ ਦਾ ਗਲ ਵੱਡਕੇ ਕਤਲ ਕਰ ਦਿੱਤਾ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਪਰ ਆਪ ਖੁਦਕੁਸ਼ੀ ਦੀ ਕੋਸ਼ਿਸ਼ 'ਚ ਨਾਕਾਮ ਰਿਹਾ। ਸੰਜੇ ਨੂੰ ਗੰਭੀਰ ਹਾਲਤ 'ਚ ਪੀਜੀਆਈ ਦਾਖਿਲ ਕਰਵਾਇਆ ਗਿਆ ਹੈ, ਜਿੱਥੇ ਉਸਦਾ ਇਲਾਜ ਜਾਰੀ ਹੈ।
ਜਾਂਚ ਦੌਰਾਨ ਪੁਲਿਸ ਨੇ ਸੁਸਾਇਡ ਨੋਟ ਬਰਾਮਦ ਕੀਤਾ ਹੈ, ਜਿਸ ਤੋਂ ਪਤਾ ਲੱਗਿਆ ਹੈ ਕਿ ਪਰਿਵਾਰ ਵਿੱਤੀ ਸੰਕਟ ਤੋਂ ਗੁਜ਼ਰ ਰਿਹਾ ਸੀ। ਉਹ ਕਈ ਵਾਰ ਹਰਿਆਣਾ ਸਰਕਾਰ ਦੇ ਮੰਤਰੀ ਨੂੰ ਮਦਦ ਦੇ ਲਈ ਮਿਲ ਚੁੱਕੇ ਹਨ। ਫਿਲਹਾਲ ਪੁਲਿਸ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਚੰਡੀਗੜ੍ਹ 'ਚ ਹੋਇਆ ਟ੍ਰਿਪਲ ਮਰਡਰ, ਹਰਿਆਣਾ ਸਰਕਾਰ ਦੇ ਮੰਤਰੀ ਤੋਂ ਮੰਗੀ ਸੀ ਕਈ ਵਾਰ ਮਦਦ
ਏਬੀਪੀ ਸਾਂਝਾ
Updated at:
23 Jan 2020 10:29 AM (IST)
ਮਨੀਮਾਜਰਾ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਮ੍ਹਣੇ ਆਈ ਹੈ, ਜਿੱਥੇ ਮਾਡਰਨ ਕੰਪਲੈਕਸ 'ਚ ਟ੍ਰਿਪਲ ਮਰਡਰ ਦੀ ਵਾਰਦਾਤ ਵਾਪਰੀ ਹੈ। ਜਾਣਕਾਰੀ ਮੁਤਾਬਕ ਸੰਜੇ ਅਰੋੜਾ ਨਾਂ ਦੇ ਵਿਅਕਤੀ ਨੇ ਆਪਣੀ ਪਤਨੀ, ਬੇਟੇ ਤੇ ਬੇਟੀ ਦਾ ਕਤਲ ਕਰਕੇ ਖੁਦ ਸੁਸਾਇਡ ਕਰਨ ਦੀ ਕੋਸ਼ਿਸ਼ ਕੀਤੀ।
- - - - - - - - - Advertisement - - - - - - - - -