ਵਾਸ਼ਿੰਗਟਨ: ਕੋਰੋਨਾ ਸੰਕਟ ਵਿੱਚ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਟੈਲੀਫੋਨ ਰਾਹੀਂ ਗੱਲਬਾਤ ਕੀਤੀ। ਡੋਨਾਲਡ ਟਰੰਪ ਨੇ ਕਿਹਾ ਕਿ ਉਸ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਐਂਟੀ-ਮਲੇਰੀਅਲ ਡਰੱਗ ਹਾਈਡਰੋਕਸਾਈਕਲੋਰੋਕਿਨ ਜਾਰੀ ਕਰਨ ਦੀ ਬੇਨਤੀ ਕੀਤੀ ਹੈ।


ਗੌਰਤਲਬ ਹੈ ਕਿ ਭਾਰਤ ਨੇ ਪਿਛਲੇ ਮਹੀਨੇ ਦਵਾਈਆਂ ਦੇ ਨਿਰਯਾਤ 'ਤੇ ਪਾਬੰਦੀ ਲਾ ਦਿੱਤੀ ਸੀ। ਟਰੰਪ ਨੇ ਕਿਹਾ ਕਿ ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਕੀਤੀ ਤੇ ਅਮਰੀਕਾ ਲਈ ਹਾਈਡ੍ਰੋਕਸਾਈਕਲੋਰੋਕਿਨ ਦਵਾਈ ਜਾਰੀ ਕਰਨ ਦੀ ਬੇਨਤੀ ਕੀਤੀ।

ਟਰੰਪ ਨੇ ਸ਼ਨੀਵਾਰ ਨੂੰ ਵ੍ਹਾਈਟ ਹਾਊਸ ਵਿਖੇ ਆਪਣੀ ਰੋਜ਼ਾਨਾ ਨਿਊਜ਼ ਕਾਨਫਰੰਸ ਵਿਚ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਮੋਦੀ ਨੂੰ ਫੋਨ ਕੀਤਾ ਹੈ। ਉਹ ਵੱਡੀ ਮਾਤਰਾ ਵਿੱਚ ਹਾਈਡ੍ਰੋਕਸਾਈਕਲੋਰੋਕਿਨ ਦਵਾਈਆਂ ਬਣਾਉਂਦੇ ਹਨ। ਭਾਰਤ ਇਸ ‘ਤੇ ਗੰਭੀਰਤਾ ਨਾਲ ਵਿਚਾਰ ਕਰ ਰਿਹਾ ਹੈ।

ਦੱਸ ਦਈਏ ਕਿ ਭਾਰਤ ਦੇ ਵਿਦੇਸ਼ੀ ਵਪਾਰ ਦੇ ਡਾਇਰੈਕਟੋਰੇਟ ਜਨਰਲ ਨੇ 25 ਮਾਰਚ ਨੂੰ ਹਾਈਡ੍ਰੋਕਸਾਈਕਲੋਰੋਕਿਨ ਦੇ ਨਿਰਯਾਤ 'ਤੇ ਪਾਬੰਦੀ ਲਾਈ ਸੀ, ਪਰ ਕਿਹਾ ਕਿ ਮਾਨਵਤਾਵਾਦੀ ਅਧਾਰਾਂ 'ਤੇ ਕੁਝ ਜਹਾਜ਼ਾਂ ਨੂੰ ਵਿਸ਼ੇਸ਼ ਅਧਾਰ 'ਤੇ ਆਗਿਆ ਦਿੱਤੀ ਜਾ ਸਕਦੀ ਹੈ।

ਇਸ ਤੋਂ ਪਹਿਲਾਂ ਦਿੱਤੇ ਇਕ ਬਿਆਨ ਵਿੱਚ ਟਰੰਪ ਨੇ ਕਿਹਾ ਕਿ ਮਲੇਰੀਆ ਦੇ ਇਲਾਜ ਵਿੱਚ ਦਹਾਕਿਆਂ ਤੋਂ ਵਰਤੀ ਜਾ ਰਹੀ ਹਾਈਡਰੋਕਸਾਈਕਲੋਰੋਕਿਨ ਦਵਾਈ ਕੋਰੋਨਾ ਦੇ ਮਰੀਜ਼ਾਂ ਦੇ ਇਲਾਜ ਵਿੱਚ ਚੰਗੇ ਨਤੀਜੇ ਦੇ ਰਹੀ ਹੈ।

ਇਹ ਵੀ ਪੜ੍ਹੋ :

ਡਾਕਟਰ ਨੂੰ ਮਿਲੇਗੀ ਰਾਹਤ, ਰੋਬੋਟ ਰੱਖਣਗੇ ਕੋਰੋਨਾ ਮਰੀਜ਼ਾਂ ਦਾ ਖਿਆਲ!

ਆਖਰ ਕਿੱਥੇ ਮਾਰ ਖਾ ਗਿਆ ਇਟਲੀ? ਸਭ ਤੋਂ ਵੱਧ ਕਹਿਰ ਦਾ ਸ਼ਿਕਾਰ