ਵਾਸ਼ਿੰਗਟਨ: ਕੋਰੋਨਾਵਾਇਰਸ ਨੂੰ ਲੈ ਕੇ ਚੀਨ ਤੇ ਅਮਰੀਕਾ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ। ਹੁਣ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਵਾਰ ਫਿਰ ਚੀਨ ਵੱਲੋਂ ਕੋਰੋਨਾਵਾਇਰਸ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ ਨੂੰ ਲੈ ਕੇ ਸਵਾਲ ਖੜ੍ਹਾ ਕੀਤਾ ਹੈ। ਟਰੰਪ ਨੇ ਬੁੱਧਵਾਰ ਨੂੰ ਖੁਫੀਆ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ ਕੋਰੋਨੋਵਾਇਰਸ ਫੈਲਣ ਦੇ ਸਰਕਾਰੀ ਚੀਨੀ ਅੰਕੜਿਆਂ ਦੀ ਸ਼ੁੱਧਤਾ ‘ਤੇ ਸ਼ੱਕ ਜਤਾਇਆ।


ਉਨ੍ਹਾਂ ਬੀਜਿੰਗ ‘ਤੇ ਸੱਚਾਈ ਨੂੰ ਲੁਕਾਉਣ ਦਾ ਦੋਸ਼ ਲਾਇਆ ਹੈ। ਡੋਨਾਲਡ ਟਰੰਪ ਨੇ ਇੱਕ ਪ੍ਰੈੱਸ ਬ੍ਰੀਫਿੰਗ ਦੌਰਾਨ ਕਿਹਾ, 'ਅਸੀਂ ਕਿਵੇਂ ਮੰਨੀਏ ਉਹ ਸਹੀ ਹਨ, ਉਨ੍ਹਾਂ ਦੀ ਗਿਣਤੀ ਇੱਕ ਚਮਕਦਾਰ ਪੱਖ ਦਿਖਾਉਂਦੀ ਹੈ। ' ਇਸ ਦੇ ਨਾਲ ਹੀ, ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਸ਼ੀ ਜਿਨਪਿੰਗ ਨਾਲ ਉਸ ਦੇ ਬਹੁਤ ਚੰਗੇ ਸੰਬੰਧ ਹਨ, ਪਰ ਇਸ ਦੇ ਬਾਵਜੂਦ ਉਹ ਇਸ ਅੰਕੜੇ 'ਤੇ ਪੂਰੀ ਤਰ੍ਹਾਂ ਵਿਸ਼ਵਾਸ ਨਹੀਂ ਕਰਦੇ।


ਚੀਨ ਮੁਤਾਬਕ ਕੋਰੋਨਾਵਾਇਰਸ ਦੇ 82,361 ਮਾਮਲੇ ਸਾਹਮਣੇ ਆਏ ਹਨ ਤੇ 3,316 ਲੋਕਾਂ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ ਅਮਰੀਕਾ ਵਿੱਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ ਦੋ ਲੱਖ ਤੋਂ ਵੀ ਪਾਰ ਪਹੁੰਚ ਗਈ ਹੈ। ਦੁਨੀਆ ਭਰ 'ਚ 45,00 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।


ਇਹ ਵੀ ਪੜ੍ਹੋ :