ਪੜਚੋਲ ਕਰੋ
Advertisement
ਕੋਰੋਨਾ 'ਚ ਘਿਰੇ ਅਮਰੀਕਾ 'ਤੇ ਫੌਜੀ ਹਮਲੇ ਦੀ ਤਿਆਰੀ, ਟਰੰਪ ਨੇ ਦਿੱਤੀ ‘ਵਾਰਨਿੰਗ’
ਘਟਨਾ ਦੇ ਤਕਰੀਬਨ ਤਿੰਨ ਮਹੀਨਿਆਂ ਬਾਅਦ ਇੱਕ ਵਾਰ ਫਿਰ ਤੋਂ ਦੋਵਾਂ ਦੇਸ਼ਾਂ ਵਿਚਾਲੇ ਟਕਰਾਅ ਵਧਦਾ ਜਾ ਰਿਹਾ ਹੈ। ਖੁਫੀਆ ਜਾਣਕਾਰੀ ਮਿਲਣ ਤੋਂ ਬਾਅਦ ਡੋਨਾਲਡ ਟਰੰਪ ਨੇ ਇਰਾਨ ਨੂੰ ਭਾਰੀ ਕੀਮਤ ਅਦਾ ਕਰਨ ਦੀ ਚੇਤਾਵਨੀ ਦਿੱਤੀ ਹੈ।
ਵਾਸ਼ਿੰਗਟਨ: ਕੋਰੋਨਾ ਨਾਲ ਘਿਰੇ ਅਮਰੀਕਾ 'ਤੇ ਇਰਾਨ ਹਮਲੇ ਦੀ ਤਿਆਰੀ ਕਰ ਰਿਹਾ ਹੈ। ਇਹ ਦਾਅਵਾ ਅਮਰੀਕੀ ਖੁਫੀਆ ਰਿਪੋਰਟਾਂ ਵਿੱਚ ਕੀਤਾ ਗਿਆ ਹੈ। ਖੁਫੀਆ ਜਾਣਕਾਰੀ ਮਿਲਣ ਤੋਂ ਬਾਅਦ ਡੋਨਾਲਡ ਟਰੰਪ ਨੇ ਇਰਾਨ ਨੂੰ ਭਾਰੀ ਕੀਮਤ ਅਦਾ ਕਰਨ ਦੀ ਚੇਤਾਵਨੀ ਦਿੱਤੀ ਹੈ।
ਦਰਅਸਲ ਅਮਰੀਕਾ ਤੇ ਇਰਾਨ ਵਿਚਾਲੇ ਤਣਾਅ ਘੱਟ ਨਹੀਂ ਹੋ ਰਿਹਾ। ਇਸ ਸਾਲ ਜਨਵਰੀ ਵਿੱਚ ਯੂਐਸ ਨੇ ਇਰਾਕ ਦੀ ਰਾਜਧਾਨੀ ਬਗਦਾਦ ਵਿੱਚ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਹਵਾਈ ਹਮਲੇ ਦੀ ਸ਼ੁਰੂਆਤ ਕੀਤੀ। ਇਸ ਹਮਲੇ ‘ਚ ਇਰਾਨ ਦੇ ਰੈਵਲੂਸ਼ਨਰੀ ਆਫ਼ ਗਾਰਡ ਕੌਰਪਸ ਦੇ ਮੁਖੀ ਤੇ ਇਸ ਦੇ ਖੇਤਰੀ ਸੁਰੱਖਿਆ ਪ੍ਰਣਾਲੀ ਦੇ ਆਰਕੀਟੈਕਟ ਕਾਸਿਮ ਸੁਲੇਮਣੀ ਸਮੇਤ ਬਹੁਤ ਸਾਰੇ ਲੋਕ ਮਾਰੇ ਗਏ ਸੀ। ਇਸ ਤੋਂ ਬਾਅਦ ਇਰਾਨ ਨੇ ਸੁਲੇਮਣੀ ਦੀ ਅਮਰੀਕਾ ਹਮਲੇ 'ਚ ਹੋਈ ਮੌਤ ਦੇ ਬਦਲੇ ‘ਚ ਇਰਾਕ ‘ਚ ਅਮਰੀਕਾ ਦੇ ਦੋ ਠਿਕਾਣਿਆਂ ‘ਤੇ ਦਰਜਨ ਤੋਂ ਵੱਧ ਮਿਜ਼ਾਈਲਾਂ ਦਾਗੀਆਂ।
ਇਰਾਨੀ ਮੀਡੀਆ ਨੇ ਦਾਅਵਾ ਕੀਤਾ ਕਿ ਇਸ ਹਮਲੇ ਵਿੱਚ ਦਰਜਨਾਂ ਅਮਰੀਕੀ ਸੈਨਿਕ ਮਾਰੇ ਗਏ, ਜਦੋਂਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਤੋਂ ਇਨਕਾਰ ਕੀਤਾ। ਇਸ ਘਟਨਾ ਦੇ ਤਕਰੀਬਨ ਤਿੰਨ ਮਹੀਨਿਆਂ ਬਾਅਦ ਇੱਕ ਵਾਰ ਫਿਰ ਤੋਂ ਦੋਵਾਂ ਦੇਸ਼ਾਂ ਵਿਚਾਲੇ ਟਕਰਾਅ ਵਧਦਾ ਜਾ ਰਿਹਾ ਹੈ। ਖੁਫੀਆ ਜਾਣਕਾਰੀ ਮਿਲਣ ਤੋਂ ਬਾਅਦ ਡੋਨਾਲਡ ਟਰੰਪ ਨੇ ਇਰਾਨ ਨੂੰ ਭਾਰੀ ਕੀਮਤ ਅਦਾ ਕਰਨ ਦੀ ਚੇਤਾਵਨੀ ਦਿੱਤੀ ਹੈ।
ਅਮਰੀਕਾ ਨੂੰ ਖੁਫੀਆ ਜਾਣਕਾਰੀ ਮਿਲੀ ਹੈ ਕਿ ਇਰਾਨ ਜਾਂ ਉਸ ਦੇ ਸਮਰਥਕ ਇਰਾਕ ਵਿੱਚ ਅਮਰੀਕੀ ਸੈਨਿਕਾਂ ਜਾਂ ਟਿਕਾਣਿਆਂ ‘ਤੇ ਹਮਲੇ ਦੀ ਯੋਜਨਾ ਬਣਾ ਰਹੇ ਹਨ। ਇਸ ਤੋਂ ਬਾਅਦ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟਵੀਟ ਕਰਕੇ ਇਰਾਨ ਨੂੰ ਚੇਤਾਵਨੀ ਦਿੱਤੀ, "ਜਾਣਕਾਰੀ ਤੇ ਵਿਸ਼ਵਾਸ ਦੇ ਅਧਾਰ ‘ਤੇ ਇਰਾਨ ਜਾਂ ਇਸ ਦੇ ਸਮਰਥਕ ਇਰਾਕ ਵਿੱਚ ਅਮਰੀਕੀ ਸੈਨਿਕਾਂ ਤੇ/ਜਾਂ ਜਾਇਦਾਦ ‘ਤੇ ਹਮਲੇ ਦੀ ਯੋਜਨਾ ਬਣਾ ਰਹੇ ਹਨ। ਜੇ ਅਜਿਹਾ ਹੁੰਦਾ ਹੈ, ਤਾਂ ਇਰਾਨ ਨੂੰ ਬਹੁਤ ਭਾਰੀ ਕੀਮਤ ਚੁਕਾਉਣੀ ਪਏਗੀ।”
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਦੇਸ਼
ਪੰਜਾਬ
ਦੇਸ਼
Advertisement