ਭੋਪਾਲ: ਦੇਸ਼ ਵਿੱਚ ਕਰਜ਼ੇ ਕਾਰਨ ਕਿਸਾਨ ਖੁਦਕੁਸ਼ੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਮੱਧ ਪ੍ਰਦੇਸ਼ ਦੇ ਸਾਗਰ ਜ਼ਿਲ੍ਹੇ ਦਾ ਹੈ। ਪੁਲਿਸ ਅਨੁਸਾਰ ਜ਼ਿਲ੍ਹੇ ਵਿੱਚ ਦੋ ਵੱਖ-ਵੱਖ ਥਾਵਾਂ 'ਤੇ ਕਿਸਾਨਾਂ ਦੀ ਖੁਦਕੁਸ਼ੀ ਦੇ ਮਾਮਲੇ ਸਾਹਮਣੇ ਆਏ ਹਨ। ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਅਨੁਸਾਰ ਫਸਲ ਬਰਬਾਦ ਹੋਣ ਅਤੇ ਕਰਜ਼ੇ ਨਾ ਦੇ ਪਾਉਣ ਦੀਆਂ ਚਿੰਤਾਵਾਂ ਕਾਰਨ ਉਨ੍ਹਾਂ ਮੌਤ ਨੂੰ ਗਲੇ ਲਗਾ ਲਿਆ।
ਖੁਦਕੁਸ਼ੀ ਕਰਨ ਵਾਲੇ ਇਕ ਕਿਸਾਨ ਦੀ ਲਾਸ਼ ਬਹੁਤ ਮਾੜੀ ਹਾਲਤ 'ਚ ਦਰੱਖਤ ਨਾਲ ਲਟਕਦੀ ਮਿਲੀ ਸੀ। ਜਾਣਕਾਰੀ ਅਨੁਸਾਰ ਇਹ ਕਿਸਾਨ 5 ਅਕਤੂਬਰ ਤੋਂ ਲਾਪਤਾ ਸੀ। ਮ੍ਰਿਤਕ ਕਿਸਾਨ ਦੇ ਪਰਿਵਾਰ ਨਾਲ ਜੁੜੇ ਇਕ ਵਿਅਕਤੀ ਨੇ ਦੱਸਿਆ ਕਿ ਪਿਛਲੇ ਦੋ ਸਾਲਾਂ ਤੋਂ ਫਸਲ ਦਾ ਨੁਕਸਾਨ ਹੋ ਰਿਹਾ ਸੀ।
ਉਨ੍ਹਾਂ ਕਿਹਾ, “ਇਸ ਸਾਲ ਦੋ ਏਕੜ ਦੇ ਕੈਤ 'ਚ ਸੋਇਆਬੀਨ ਦੀ ਫਸਲ ਬੀਜੀ, ਪਰ ਇਸ ਸਾਲ ਫਸਲ ਬਰਬਾਦ ਹੋ ਗਈ। ਉਦੋਂ ਤੋਂ ਉਹ ਬਹੁਤ ਤਣਾਅ 'ਚ ਸੀ। ਉਨ੍ਹਾਂ ਦੀਆਂ ਦੋ ਬੇਟੀਆਂ ਵੀ ਹਨ।” ਇਸ ਮਾਮਲੇ ਵਿੱਚ ਪੁਲਿਸ ਦਾ ਕਹਿਣਾ ਹੈ ਕਿ ਕਿਸਾਨ ਦੀ ਮ੍ਰਿਤਕ ਦੇਹ ਨੂੰ ਪੋਸਟ ਮਾਰਟਮ ਲਈ ਭੇਜਿਆ ਗਿਆ ਹੈ ਅਤੇ ਜਾਂਚ ਜਾਰੀ ਹੈ।
ਉਥੇ ਹੀ ਇੱਕ ਹੋਰ ਕਿਸਾਨ ਜਿਸ ਨੇ ਖੁਦਕੁਸ਼ੀ ਕੀਤੀ, ਦੇ ਪੁੱਤਰ ਨੇ ਦੱਸਿਆ ਕਿ ਪਿਤਾ ਖੇਤ ਵਿੱਚ ਫਸਲ ਦੀ ਘਾਟ ਕਾਰਨ ਬਹੁਤ ਪ੍ਰੇਸ਼ਾਨ ਸੀ। ਉਸ ਨੇ ਖੇਤੀ ਲਈ ਕਰਜ਼ਾ ਲਿਆ ਸੀ ਅਤੇ ਇਸ ਨੂੰ ਮੋੜਨ 'ਚ ਅਸਮਰਥ ਸੀ। ਇਸ ਮਾਮਲੇ 'ਚ ਸਥਾਨਕ ਪੁਲਿਸ ਅਧਿਕਾਰੀ ਪੂਜਾ ਸ਼ਰਮਾ ਨੇ ਕਿਹਾ ਕਿ ਲਾਸ਼ ਨੂੰ ਪੋਸਟ ਮਾਰਟਮ ਲਈ ਭੇਜਿਆ ਗਿਆ ਹੈ ਅਤੇ ਰਿਪੋਰਟ ਆਉਣ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ।