ਸ੍ਰੀਨਗਰ: ਜੰਮੂ ਤੇ ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਹਿਜ਼ਬੁਲ ਮੁਜਾਹਿਦੀਨ ਦੇ ਤਿੰਨ ਅੱਤਵਾਦੀ ਮਾਰੇ ਗਏ। ਮਾਰੇ ਗਏ ਅੱਤਵਾਦੀਆਂ 'ਚ ਸਾਬਕਾ ਪੁਲਿਸ ਮੁਲਾਜ਼ਮ ਵੀ ਸ਼ਾਮਲ ਸੀ, ਜੋ ਦੋ ਸਾਲ ਪਹਿਲਾਂ ਰਾਈਫਲ ਸਣੇ ਫਰਾਰ ਹੋ ਗਿਆ ਸੀ। ਪੁਲਿਸ ਨੇ ਸੋਮਵਾਰ ਨੂੰ ਇਸ ਮਾਮਲੇ ਬਾਰੇ ਜਾਣਕਾਰੀ ਦਿੱਤੀ।
ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਗੁਪਤ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਸ਼ੋਪੀਆਂ ਜ਼ਿਲ੍ਹੇ ਦੇ ਵੱਚੀ ਖੇਤਰ ਨੂੰ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਦੀ ਸ਼ੁਰੂਆਤ ਕੀਤੀ। ਉਸ ਨੇ ਦੱਸਿਆ ਕਿ ਅੱਤਵਾਦੀਆਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਗਿਆ ਸੀ ਪਰ ਉਨ੍ਹਾਂ ਨੇ ਸੁਰੱਖਿਆ ਬਲਾਂ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਦੋਵਾਂ ਪਾਸਿਆਂ ਤੋਂ ਮੁੱਠਭੇੜ ਸ਼ੁਰੂ ਹੋ ਗਈ।
ਪੁਲਿਸ ਅਧਿਕਾਰੀ ਨੇ ਦਾਅਵਾ ਕੀਤਾ ਕਿ ਇਸ ਮੁਕਾਬਲੇ 'ਚ ਹਿਜ਼ਬੁਲ ਮੁਜਾਹਿਦੀਨ ਦੇ ਤਿੰਨ ਅੱਤਵਾਦੀ ਮਾਰੇ ਗਏ। ਉਨ੍ਹਾਂ ਵਿੱਚੋਂ ਇੱਕ ਦੀ ਪਛਾਣ ਆਦਿਲ ਅਹਿਮਦ ਵਜੋਂ ਹੋਈ ਹੈ ਜੋ ਇੱਕ ਪੁਲਿਸ ਅਧਿਕਾਰੀ ਸੀ।
ਫਰਾਰ ਪੁਲਿਸ ਮੁਲਾਜ਼ਮ ਸਣੇ ਦੋ ਹਿਜ਼ਬੁਲ ਅੱਤਵਾਦੀ ਮਾਰੇ
ਏਬੀਪੀ ਸਾਂਝਾ
Updated at:
20 Jan 2020 03:44 PM (IST)
ਜੰਮੂ ਤੇ ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਹਿਜ਼ਬੁਲ ਮੁਜਾਹਿਦੀਨ ਦੇ ਤਿੰਨ ਅੱਤਵਾਦੀ ਮਾਰੇ ਗਏ। ਮਾਰੇ ਗਏ ਅੱਤਵਾਦੀਆਂ 'ਚ ਸਾਬਕਾ ਪੁਲਿਸ ਮੁਲਾਜ਼ਮ ਵੀ ਸ਼ਾਮਲ ਸੀ, ਜੋ ਦੋ ਸਾਲ ਪਹਿਲਾਂ ਰਾਈਫਲ ਸਣੇ ਫਰਾਰ ਹੋ ਗਿਆ ਸੀ।
- - - - - - - - - Advertisement - - - - - - - - -