ਅੰਮ੍ਰਿਤਸਰ: ਹੋਰਨਾਂ ਦੇਸ਼ਾਂ ਤੋਂ ਹੁੰਦਾ ਹੋਇਆ ਕੋਰੋਨਾਵਾਇਰਸ ਪੰਜਾਬ 'ਚ ਦਾਖਲ ਹੋ ਰਿਹਾ ਹੈ। ਇੱਥੇ ਕੋਰੋਨਾਵਾਇਰਸ ਦੇ ਸ਼ੱਕੀ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਅੰਮ੍ਰਿਤਸਰ 'ਚ ਕੋਰੋਨਾ ਦੇ ਚਾਰ ਮਾਮਲਿਆਂ ਦੀ ਪੁਸ਼ਟੀ ਹੋ ਗਈ ਹੈ। ਇਸ ਤੋਂ ਬਾਅਦ ਅੱਜ ਅੰਮ੍ਰਿਤਸਰ 'ਚ ਇਸ ਦੇ ਦੋ ਹੋਰ ਸ਼ੱਕੀ ਮਾਮਲੇ ਸਾਹਮਣੇ ਆਏ ਹਨ।
ਇੱਥੋਂ ਦੇ ਗੁਰੂ ਨਾਨਕ ਦੇਵ ਹਸਪਤਾਲ 'ਚ ਇਨ੍ਹਾਂ ਮਰੀਜ਼ਾਂ ਨੂੰ ਦਾਖਲ ਕਰਵਾਇਆ ਗਿਆ ਹੈ। ਇਨ੍ਹਾਂ ਨੂੰ ਆਈਸੋਲੇਸ਼ਨ ਵਾਰਡ 'ਚ ਦਾਖਲ ਕੀਤਾ ਗਿਆ ਹੈ। ਦੋਨੋਂ ਆਸਟ੍ਰੇਲੀਆ ਦੇ ਨਾਗਰਿਕ ਦੱਸੇ ਜਾ ਰਹੇ ਹਨ।
ਇਹ ਵੀ ਪੜ੍ਹੋ:
ਇਨ੍ਹਾਂ ਦੇ ਸੈਂਪਲ ਅੱਜ ਜਾਂਚ ਲਈ ਭੇਜੇ ਜਾਣਗੇ। ਇਸ ਤੋਂ ਪਹਿਲਾਂ ਇਟਲੀ ਤੋਂ ਆਏ ਦੋ ਪੰਜਾਬੀਆਂ ਦੇ ਕੋਰੋਨਾਵਾਇਰਸ ਦੀ ਪੁਸ਼ਟੀ ਹੋ ਚੁਕੀ ਹੈ। ਦੋਨੋਂ ਹੁਸ਼ਿਆਰਪੁਰ ਦੇ ਰਹਿਣ ਵਾਲੇ ਹਨ। ਉਨ੍ਹਾਂ ਦਾ ਇਲਾਜ ਜਾਰੀ ਹੈ।
ਇਹ ਵੀ ਪੜ੍ਹੋ:
ਕੋਰੋਨਾਵਾਇਰਸ ਨੇ ਵਧਾਈ ਪੰਜਾਬ ਸਰਕਾਰ ਦੀ ਚਿੰਤਾ, ਬਾਰਡਰ ਸੀਲ, ਪ੍ਰਭਾਵਿਤ ਦੇਸ਼ਾਂ ਤੋਂ 5814 ਲੋਕ ਆਏ ਪੰਜਾਬ
ਅੰਮ੍ਰਿਤਸਰ 'ਚ ਕੋਰੋਨਾਵਾਇਰਸ ਦਾ ਸਾਇਆ
ਏਬੀਪੀ ਸਾਂਝਾ
Updated at:
09 Mar 2020 01:09 PM (IST)
ਹੋਰਨਾਂ ਦੇਸ਼ਾਂ ਤੋਂ ਹੁੰਦਾ ਹੋਇਆ ਕੋਰੋਨਾਵਾਇਰਸ ਪੰਜਾਬ 'ਚ ਦਾਖਲ ਹੋ ਰਿਹਾ ਹੈ। ਇੱਥੇ ਕੋਰੋਨਾਵਾਇਰਸ ਦੇ ਸ਼ੱਕੀ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਅੰਮ੍ਰਿਤਸਰ 'ਚ ਕੋਰੋਨਾ ਦੇ ਚਾਰ ਮਾਮਲਿਆਂ ਦੀ ਪੁਸ਼ਟੀ ਹੋ ਗਈ ਹੈ। ਇਸ ਤੋਂ ਬਾਅਦ ਅੱਜ ਅੰਮ੍ਰਿਤਸਰ 'ਚ ਇਸ ਦੇ ਦੋ ਹੋਰ ਸ਼ੱਕੀ ਮਾਮਲੇ ਸਾਹਮਣੇ ਆਏ ਹਨ।
- - - - - - - - - Advertisement - - - - - - - - -