ਪੜਚੋਲ ਕਰੋ

ਕੋਰੋਨਾਵਾਇਰਸ ਨੂੰ ਮਾਤ ਦੇਣ ਵਾਲੇ ਪਠਲਾਵਾ ਦੇ ਦੋ ਭਰਾਵਾਂ ਨੇ ਦੱਸੀ ਆਪਣੀ ਕਹਾਣੀ, ਜਾਣੋ ਕੀ ਹੈ ਕੋਰੋਨਾਵਾਇਰਸ ਬਾਰੇ ਇਨ੍ਹਾਂ ਦਾ ਕਹਿਣਾ

ਖ਼ਤਰਨਾਕ ਵਾਇਰਸ ਨੂੰ ਆਪਣੀ ਮਜ਼ਬੂਤ ਇੱਛਾ ਸ਼ਕਤੀ ਨਾਲ ਮਾਤ ਦੇਣ ਵਾਲੇ ਪਠਲਾਵਾ ਦੇ ਦੋ ਭਰਾ ਹਰਿੰਦਰ ਸਿੰਘ ਅਤੇ ਸੁਖਵਿੰਦਰ ਸਿੰਘ ਦਾ ਕਹਿਣਾ ਹੈ ਕਿ ਬਿਮਾਰੀ ਤੋਂ ਡਰਨ ਦੀ ਨਹੀਂ ਬਲਕਿ ਇਸ ਨਾਲ ਲੜਨ ਦੀ ਲੋੜ ਹੈ।

ਚੰਡੀਗੜ੍ਹ: ਦੇਸ਼ ਤੇ ਸੂਬੇ ‘ਤ ਇਸ ਸਮੇਂ ਕੋਰੋਨਾਵਿਰਸ ਨੇ ਆਪਣਾ ਕਹਿਰ ਮਚਾਇਆ ਹੋਇਆ ਹੈ ਪਰ ਇਸ ਖ਼ਤਰਨਾਕ ਵਾਇਰਸ ਨੂੰ ਆਪਣੀ ਮਜ਼ਬੂਤ ਇੱਛਾ ਸ਼ਕਤੀ ਨਾਲ ਮਾਤ ਦੇਣ ਵਾਲੇ ਪਠਲਾਵਾ ਦੇ ਦੋ ਭਰਾ ਹਰਿੰਦਰ ਸਿੰਘ ਅਤੇ ਸੁਖਵਿੰਦਰ ਸਿੰਘ ਦਾ ਕਹਿਣਾ ਹੈ ਕਿ ਬਿਮਾਰੀ ਤੋਂ ਡਰਨ ਦੀ ਨਹੀਂ ਬਲਕਿ ਇਸ ਨਾਲ ਲੜਨ ਦੀ ਲੋੜ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬਿਮਾਰੀ ਤੋਂ ਬਚਣ ਲਈ ਸਭ ਤੋਂ ਕਾਰਗਰ ਹਥਿਆਰ ਆਪਣੇ ਹੱਥਾਂ ਨੂੰ ਵਾਰ-ਵਾਰ ਧੋਣਾ ਅਤੇ ਆਪਣੇ ਆਲੇ-ਦੁਆਲੇ ਸਫ਼ਾਈ ਰੱਖਣਾ ਹੈ। 20 ਅਤੇ 21 ਅਪਰੈਲ ਦੀ ਵਿਚਕਾਰਲੀ ਰਾਤ ਨੂੰ ਜ਼ਿਲ੍ਹਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ’ਚ ਕੋਵਿਡ-19 ਪੌਜ਼ੇਟਿਵ ਆਉਣ ਤੋਂ ਬਾਅਦ ਆਪਣੇ ਪਰਿਵਾਰ ਨਾਲ ਇੱਥੇ ਲਿਆਂਦੇ ਗਏ ਦੋਵੇਂ ਭਰਾਵਾਂ ਦਾ ਕਹਿਣਾ ਹੈ ਕਿ ਬਿਮਾਰੀ ਨੂੰ ਹਰਾਉਣ ਲਈ ਮਜ਼ਬੂਤ ਇੱਛਾ ਸ਼ਕਤੀ ਦੀ ਲੋੜ ਹੁੰਦੀ ਹੈ। ਇਸ ਦੇ ਨਾਲ ਹੀ ਹਸਪਤਾਲ ਦੇ ਸਟਾਫ਼ ਵੱਲੋਂ ਕੀਤੀ ਸੇਵਾ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸੇਵਾ ਨੇ ਉਨ੍ਹਾਂ ਨੂੰ ਆਪਣੇ ਆਪ ਨੂੰ ਮਰੀਜ਼ ਤਾਂ ਮਹਿਸੂਸ ਹੋਣ ਹੀ ਨਹੀਂ ਦਿੱਤਾ ਅਤੇ ਅੱਜ ਇਸ ਸੇਵਾ ਦਾ ਨਤੀਜਾ ਹੀ ਹੈ ਕਿ ਉਹ ਆਪਣੇ ਘਰਾਂ ਨੂੰ ਸਿਹਤਮੰਦ ਹੋ ਕੇ ਜਾ ਰਹੇ ਹਨ। ਦੋਵੇਂ ਭਰਾਵਾਂ ਦਾ ਕਹਿਣਾ ਸੀ ਕਿ ਕੋਰੋਨਾਵਾਇਰਸ ਉਸ ਹੱਦ ਤੱਕ ਹੀ ਖਤਰਨਾਕ ਹੈ, ਜਦੋਂ ਤੱਕ ਅਸੀਂ ਲਾਪ੍ਰਵਾਹ ਹਾਂ। ਜੇਕਰ ਅਸੀਂ ਆਪਣੇ ਪ੍ਰਤੀ ਸੁਹਿਰਦ ਹੋ ਜਾਂਦੇ ਹਾਂ ਤਾਂ ਅਸੀਂ ਇਸ ਦੇ ਪੀੜਤ ਹੋਣ ਤੋਂ ਬਾਅਦ ਵੀ ਪੂਰੇ ਹੌਂਸਲੇ ਨਾਲ ਇਸ ਦਾ ਮੁਕਾਬਲਾ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਦਾ ਪਾਲਣ ਜ਼ਰੂਰ ਕੀਤਾ ਜਾਵੇ ਅਤੇ ਜੇਕਰ ਫ਼ਿਰ ਵੀ ਕੋਈ ਵਿਅਕਤੀ ਇਸ ਤੋਂ ਪੀੜਤ ਹੋ ਵੀ ਜਾਵੇ ਤਾਂ ਬੁਲੰਦ ਹੌਂਸਲੇ ਨਾਲ ਇਸ ਦਾ ਮੁਕਾਬਲਾ ਕੀਤਾ ਜਾਵੇ ਅਤੇ ਇਸ ’ਤੇ ਜਿੱਤ ਪ੍ਰਾਪਤ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ’ਚ ਤਾਇਨਾਤ ਸਟਾਫ਼ ਦਾ ਇਨ੍ਹਾਂ ਮਰੀਜ਼ਾਂ ਨਾਲ ਅਜਿਹਾ ਭਾਵੁਕ ਰਿਸ਼ਤਾ ਬਣ ਗਿਆ ਹੈ ਕਿ ਉਹ ਇਨ੍ਹਾਂ ਨੂੰ ਘਰ ਤੋਰਨ ਵੇਲੇ ਸਮੂਹਿਕ ਤੌਰ ’ਤੇ ਇਕੱਠੇ ਹੋ ਕੇ ਉਨ੍ਹਾਂ ਨੂੰ ਅਲਵਿਦਾ ਕਹਿਣ ਆਉਂਦੇ ਹਨ। ਐਸਐਮਓ ਡਾ. ਹਰਵਿੰਦਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਹਸਪਤਾਲ ਲਈ ਵੱਡੀ ਚਿੰਤਾ ਇਸ ਗੱਲ ਦੀ ਹੁੰਦੀ ਹੈ ਕਿ ਕੋਵਿਡ-19 ਮਰੀਜ਼ ਨੂੰ ਘਰ ਜਾਣ ਤੱਕ ਇੱਥੇ ਕੋਈ ਤਕਲੀਫ਼ ਨਾ ਆਵੇ। ਇਸੇ ਲਈ ਉਨ੍ਹਾਂ ਦੀ ਹਰ ਲੋੜ ਦਾ ਖਿਆਲ ਰੱਖਣ ਤੋਂ ਇਲਾਵਾ ਉਨ੍ਹਾਂ ਦੇ ਹੌਂਸਲੇ ਨੂੰ ਬੁਲੰਦ ਰੱਖਣ ਲਈ ਕੌਂਸਲਿੰਗ ਤੱਕ ਦੀਆਂ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ। ਐਸਐਮਓ ਡਾ. ਹਰਿਵੰਦਰ ਸਿੰਘ ਮੁਤਾਬਕ ਠੀਕ ਹੋਏ ਮਰੀਜ਼ਾਂ ਨੂੰ ਹਸਪਤਾਲ ਤੋਂ ਘਰ ਤੱਕ ਐਂਬੂਲੈਂਸ ‘ਤੇ ਭੇਜਿਆ ਜਾ ਰਿਹਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Advertisement
ABP Premium

ਵੀਡੀਓਜ਼

National Cancer Awareness Day : ਇੰਨਾ ਵੱਧ ਜਾਂਦਾ ਕੈਂਸਰ ਦਾ ਖਤਰਾ, ਜਾਣੋ ਹਰੇਕ ਗੱਲਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਚੇਤਾਵਨੀ ਦੇਣਾ ਪਏਗਾ ਦੁਗਣਾ ਜੁਰਮਾਨਾBSNL ਦਾ ਆਹ ਸਭ ਤੋਂ ਸਸਤਾ ਪਲਾਨ, 365 ਦਿਨਾਂ ਤੱਕ ਮਿਲੇਗਾ 600 GB ਡੇਟਾ!CM ਮਾਨ ਨੇ ਲੋਕਾਂ ਨੂੰ ਗੱਲਾਂ ਨਾਲ ਕਿਵੇਂ ਜਿੱਤਿਆ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Shah Rukh Khan Death Threat: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ
Embed widget