ਅਮਰੀਕਾ 'ਚ ਭੀੜ 'ਤੇ ਅੰਨ੍ਹੇਵਾਹ ਫਾਇਰਿੰਗ, ਦੋ ਲੋਕਾਂ ਦੀ ਮੌਤ, 20 ਜ਼ਖਮੀ
ਅਮਰੀਕਾ 'ਚ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਗੋਲੀਬਾਰੀ ਦੌਰਾਨ ਦੋ ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ ਗੋਲੀਬਾਰੀ ਕਾਰਨ 20 ਤੋਂ ਵੱਧ ਲੋਕ ਜ਼ਖਮੀ ਹੋਏ ਹਨ।
ਨਵੀਂ ਦਿੱਲੀ: ਅਮਰੀਕਾ 'ਚ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਗੋਲੀਬਾਰੀ ਦੌਰਾਨ ਦੋ ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ ਗੋਲੀਬਾਰੀ ਕਾਰਨ 20 ਤੋਂ ਵੱਧ ਲੋਕ ਜ਼ਖਮੀ ਹੋਏ ਹਨ।
ਫਲੋਰਿਡਾ ਦੇ ਹਾਲੀਆਹ ਵਿੱਚ ਬਿਲਿਯਾਰਡਜ਼ ਕਲੱਬ ਦੇ ਬਾਹਰ ਫਾਇਰਿੰਗ ਦੀ ਇਹ ਘਟਨਾ ਵਾਪਰੀ ਹੈ। ਇਸ ਗੋਲੀਬਾਰੀ ਦੀ ਘਟਨਾ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ 20 ਤੋਂ ਵੱਧ ਲੋਕ ਜ਼ਖਮੀ ਹੋ ਗਏ। ਉਥੇ ਹੀ ਤਿੰਨ ਵਿਅਕਤੀਆਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ।
ਜਾਣਕਾਰੀ ਦੇ ਅਨੁਸਾਰ ਤਿੰਨ ਲੋਕਾਂ ਦੇ ਇੱਕ ਗਿਰੋਹ ਨੇ ਭੀੜ 'ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ। ਜਿਸ ਕਾਰਨ ਬਹੁਤ ਸਾਰੇ ਲੋਕ ਇਸ ਦੀ ਚਪੇਟ 'ਚ ਆ ਗਏ। ਮਿਆਮੀ-ਡੈੱਡ ਪੁਲਿਸ ਵਿਭਾਗ ਨੇ ਇੱਕ ਬਿਆਨ ਵਿੱਚ ਕਿਹਾ, "ਸਥਾਨ ਇੱਕ ਤਹਿ ਕੀਤੇ ਪ੍ਰੋਗਰਾਮ ਦੀ ਮੇਜ਼ਬਾਨੀ ਕਰ ਰਿਹਾ ਸੀ ਅਤੇ ਬਹੁਤ ਸਾਰੇ ਸਰਪ੍ਰਸਤ ਬਾਹਰ ਖੜੇ ਸੀ।"
ਜਾਣਕਾਰੀ ਅਨੁਸਾਰ ਤਿੰਨ ਲੋਕ ਘਟਨਾ ਵਾਲੀ ਥਾਂ ਤੋਂ ਵਾਹਨ 'ਤੇ ਬਾਹਰ ਨਿਕਲੇ ਅਤੇ ਭੀੜ 'ਤੇ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਤਿੰਨੋਂ ਕਾਰ ਵਿਚ ਚੜ੍ਹ ਗਏ ਅਤੇ ਮੌਕੇ ਤੋਂ ਫਰਾਰ ਹੋ ਗਏ। ਫਿਲਹਾਲ ਪੁਲਿਸ ਮੁਲਜ਼ਮ ਦੀ ਭਾਲ ਕਰ ਰਹੀ ਹੈ।