ਪੰਜਾਬ ਪੁਲਿਸ ਦੇ ਦੋ ਮੁਲਾਜ਼ਮਾਂ ਦਾ ਗੋਲੀਆਂ ਮਾਰ ਕੇ ਕਤਲ, ਆਰੋਪੀ ਮੌਕੇ ਤੋਂ ਫਰਾਰ
ਜਗਰਾਓਂ ਦੀ ਦਾਣਾ ਮੰਡੀ 'ਚ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਪੁਲਿਸ ਮੁਲਾਜ਼ਮਾਂ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ 2 ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ। ਇਸ ਦੌਰਾਨ ਇਕ ਮੁਲਾਜ਼ਮ ਦੀ ਮਸੀ ਹੀ ਜਾਨ ਬਚੀ। ਦਰਅਸਲ ਇਹ ਤਿੰਨੋ ਮੁਲਾਜ਼ਮ ਸੀਆਈਏ ਸਟਾਫ ਤੋਂ ਕਿਸੇ ਕੇਸ ਦੀ ਤਫਤੀਸ਼ ਕਰਦੇ ਹੋਏ ਦਾਣਾ ਮੰਡੀ ਪਹੁੰਚੇ ਸੀ।
ਜਗਰਾਓਂ: ਜਗਰਾਓਂ ਦੀ ਦਾਣਾ ਮੰਡੀ 'ਚ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਪੁਲਿਸ ਮੁਲਾਜ਼ਮਾਂ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ 2 ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ। ਇਸ ਦੌਰਾਨ ਇਕ ਮੁਲਾਜ਼ਮ ਦੀ ਮਸੀ ਹੀ ਜਾਨ ਬਚੀ। ਦਰਅਸਲ ਇਹ ਤਿੰਨੋ ਮੁਲਾਜ਼ਮ ਸੀਆਈਏ ਸਟਾਫ ਤੋਂ ਕਿਸੇ ਕੇਸ ਦੀ ਤਫਤੀਸ਼ ਕਰਦੇ ਹੋਏ ਦਾਣਾ ਮੰਡੀ ਪਹੁੰਚੇ ਸੀ।
ਇਸ ਦੌਰਾਨ ਉਹ ਇਕ ਟੈਂਕਰ ਦੀ ਤਲਾਸ਼ੀ ਲੈ ਰਹੇ ਸੀ ਕਿ ਅਚਾਨਕ ਇਕ ਆਈ 20 ਕਾਰ ਆਈ ਤੇ ਕਾਰ ਸਵਾਰਾਂ ਨੇ ਇਨ੍ਹਾਂ ਮੁਲਾਜ਼ਮਾਂ 'ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਣ ਥਾਣੇਦਾਰ ਭਗਵਾਨ ਸਿੰਘ ਤੇ ਥਾਣੇਦਾਰ ਬਲਵਿੰਦਰ ਸਿੰਘ ਦੀ ਗੋਲੀਆਂ ਲੱਗਣ ਕਰਕੇ ਮੌਤ ਹੋ ਗਈ। ਜਦਕਿ ਤੀਸਰਾ ਮੁਲਾਜ਼ਮ ਬਚ ਗਿਆ। ਮੌਕੇ ਤੋਂ ਕਾਰ ਸਵਾਰ ਆਪਣੇ ਸਾਥੀਆਂ ਸਮੇਤ ਟੈਂਕਰ ਲੈ ਕੇ ਫਰਾਰ ਹੋ ਗਏ।
ਇਸ ਮੌਕੇ ਜਗਰਾਓਂ ਪੁਲਿਸ ਜ਼ਿਲ੍ਹੇ ਦੇ ਸਾਰੇ ਆਲਾ ਅਧਿਕਾਰੀ ਪਹੁੰਚੇ ਤੇ ਕਈ ਪੁਲਿਸ ਮੁਲਾਜ਼ਮ ਤਾਂ ਆਪਣੇ ਸਾਥੀਆਂ ਦੀ ਮੌਤ 'ਤੇ ਰੌਂਦੇ ਵੀ ਦੇਖੇ ਗਏ। ਡੀਐਸਪੀ ਜਤਿੰਦਰਜੀਤ ਸਿੰਘ ਨੇ ਦੱਸਿਆ ਕਿ ਆਈ 20 ਕਾਰ 'ਚ 3 ਤੋਂ 4 ਗੈਂਗਸਟਰ ਨੌਜਵਾਨਾਂ ਨੇ ਗੋਲ਼ੀਆਂ ਚਲਾ ਦਿੱਤੀਆਂ, ਜਿਸ ਕਾਰਨ 2 ਪੁਲਿਸ ਮੁਲਾਜ਼ਮਾਂ ਦੀ ਮੌਤ ਹੀ ਗਈ। ਪੁਲਿਸ ਪੂਰੀ ਗੰਭੀਰਤਾ ਨਾਲ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਸ ਮੌਕੇ ਮੰਡੀ 'ਚ ਕੰਮ ਕਰਨ ਵਾਲੀ ਲੇਵਰ ਆਗੂ ਬਾਬਾ ਪਾਲਾ ਨੇ ਦੱਸਿਆਂ ਕਿ ਉਹ ਕਣਕ ਦੇ ਸੀਜਨ ਕਰਕੇ ਮੰਡੀ 'ਚ ਕੰਮ ਕਰ ਰਹੇ ਸੀ ਕਿ ਅਚਾਨਕ ਗੋਲੀਆਂ ਚਲਣ ਦੀ ਅਵਾਜ ਸੁਣੀ ਤੇ ਇਕ ਕਾਰ ਤੇ ਇਕ ਟੈਂਕਰ ਨੂੰ ਬੜੀ ਤੇਜ਼ੀ ਨਾਲ ਮੰਡੀ ਤੋਂ ਬਾਹਰ ਜਾਂਦੇ ਦੇਖਿਆ। ਬਾਅਦ 'ਚ ਪਤਾ ਲਗਿਆ ਕਿ 2 ਪੁਲਿਸ ਮੁਲਾਜ਼ਮਾਂ ਦੀ ਇਸ ਗੋਲੀਬਾਰੀ 'ਚ ਮੌਤ ਹੋ ਗਈ ਹੈ।
https://play.google.com/store/
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/