ਪੜਚੋਲ ਕਰੋ
Advertisement
ਦੁਬਈ 'ਚ ਫਸੇ ਦੋ ਪੰਜਾਬੀ ਨੌਜਵਾਨ, ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ ਮੰਤਰਾਲੇ ਨੂੰ ਕੀਤੀ ਅਪੀਲ
ਗੁਰਦਾਸਪੁਰ ਦੇ ਗੁਰਦੀਪ ਸਿੰਘ ਤੇ ਫਗਵਾੜਾ ਦੇ ਚਰਨਜੀਤ ਸਿੰਘ ਯੂਏਈ ਵਿੱਚ ਭੈੜੇ ਹਾਲਾਤ ਦਾ ਸ਼ਿਕਾਰ ਹੋ ਕੇ ਫੁਟਪਾਥ 'ਤੇ ਰਹਿਣ ਨੂੰ ਮਜਬੂਰ ਹਨ। ਉਨ੍ਹਾਂ ਦੀ ਬੁਰੀ ਹਾਲਤ ਦਾ ਪਤਾ ਚੱਲਣ 'ਤੇ ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਭਾਰਤ ਸਰਕਾਰ ਤੋਂ ਉਨ੍ਹਾਂ ਨੂੰ ਵਾਪਸ ਲਿਆਉਣ ਦੀ ਅਪੀਲ ਕੀਤੀ ਹੈ।
ਗੁਰਦਾਸਪੁਰ: ਗੁਰਦਾਸਪੁਰ ਦੇ ਗੁਰਦੀਪ ਸਿੰਘ ਤੇ ਫਗਵਾੜਾ ਦੇ ਚਰਨਜੀਤ ਸਿੰਘ ਯੂਏਈ ਵਿੱਚ ਭੈੜੇ ਹਾਲਾਤ ਦਾ ਸ਼ਿਕਾਰ ਹੋ ਕੇ ਫੁਟਪਾਥ 'ਤੇ ਰਹਿਣ ਨੂੰ ਮਜਬੂਰ ਹਨ। ਉਨ੍ਹਾਂ ਦੀ ਬੁਰੀ ਹਾਲਤ ਦਾ ਪਤਾ ਚੱਲਣ 'ਤੇ ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਭਾਰਤ ਸਰਕਾਰ ਤੋਂ ਉਨ੍ਹਾਂ ਨੂੰ ਵਾਪਸ ਲਿਆਉਣ ਦੀ ਅਪੀਲ ਕੀਤੀ ਹੈ।
ਦੋਵੇਂ ਨੌਜਵਾਨ ਰੁਜ਼ਗਾਰ ਲਈ ਯੂਏਈ ਗਏ ਸੀ, ਪਰ ਟਰੈਵਲ ਏਜੰਟਾਂ ਦੇ ਧੋਖੇ ਦਾ ਸ਼ਿਕਾਰ ਹੋ ਕੇ ਭੁਖਮਰੀ ਦਾ ਸਾਹਮਣਾ ਕਰ ਰਹੇ ਹਨ ਤੇ ਫੁਟਪਾਥ 'ਤੇ ਰਹਿਣ ਨੂੰ ਮਜਬੂਰ ਹਨ। ਪਿਛਲੇ ਦਿਨ ਯੂਏਈ ਵਿੱਚ ਰਹਿ ਰਹੇ ਇੱਕ ਪਾਕਿਸਤਾਨੀ ਨੌਜਵਾਨ ਰਈਸ ਕੁਮਾਰ ਦੀ ਨਜ਼ਰ ਉਨ੍ਹਾਂ 'ਤੇ ਪਈ, ਤਾਂ ਉਸ ਨੇ ਵੀਡੀਓ ਵਾਇਰਲ ਕਰਕੇ ਉਨ੍ਹਾਂ ਦੀ ਮਦਦ ਕਰਨ ਦੀ ਅਪੀਲ ਕੀਤੀ।
ਰੀਆ ਨੇ ਅੱਜ ਪਹਿਲੀ ਵਾਰ ਕਬੂਲੀ ਡਰੱਗਸ ਲੈਣ ਦੀ ਗੱਲ, ਕੱਲ੍ਹ NCB ਨੂੰ ਸਾਫ ਕਰ ਦਿੱਤਾ ਸੀ ਮਨ੍ਹਾ
ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਤੇ ਯੂਏਈ ਵਿੱਚ ਭਾਰਤੀ ਰਾਜਦੂਤ ਨੂੰ ਅਪੀਲ ਕੀਤੀ ਹੈ ਕਿ ਗੁਰਦੀਪ ਸਿੰਘ ਤੇ ਚਰਨਜੀਤ ਸਿੰਘ ਨੂੰ ਭਾਰਤ ਵਾਪਸ ਲਿਆਉਣ ਦੀ ਵਿਵਸਥਾ ਕੀਤੀ ਜਾਵੇ। ਗੁਰਦੀਪ ਸਿੰਘ ਦੀ ਮਾਤਾ ਨੇ ਕਿਹਾ ਕਿ ਲਗਪਗ ਡੇਢ ਸਾਲ ਪਹਿਲਾਂ ਉਨ੍ਹਾਂ ਆਪਣੇ ਬੇਟੇ ਗੁਰਦੀਪ ਸਿੰਘ ਨੂੰ ਦੁਬਈ ਭੇਜਿਆ ਸੀ ਪਰ ਉਨ੍ਹਾਂ ਨਾਲ ਏਜੰਟ ਨੇ ਧੋਖਾ ਕੀਤਾ।
ਉਨ੍ਹਾਂ ਦੇ ਬੇਟੇ ਨੂੰ ਤਿੰਨ ਮਹੀਨੇ ਦਾ ਟੂਰਿਸਟ ਵੀਜ਼ਾ ਲਾ ਕੇ ਭੇਜ ਦਿੱਤਾ ਗਿਆ, ਜਦਕਿ ਏਜੰਟ ਵੱਲੋਂ ਉਨ੍ਹਾਂ ਨੂੰ ਵਰਕ ਪਰਮਿਟ ਬਾਰੇ ਦੱਸਿਆ ਗਿਆ ਸੀ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੀ ਮਦਦ ਕੀਤੀ ਜਾਵੇ ਤੇ ਜਲਦ ਤੋਂ ਜਲਦ ਗੁਰਦੀਪ ਨੂੰ ਭਾਰਤ ਭੇਜਿਆ ਜਾਵੇ ਤੇ ਫਰਜ਼ੀ ਏਜੰਟਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਕ੍ਰਿਕਟ
ਪੰਜਾਬ
ਪੰਜਾਬ
Advertisement