ਅੰਮ੍ਰਿਤਸਰ: ਅੰਮ੍ਰਿਤਸਰ 'ਚ ਜਨਮਦਿਨ ਦੀ ਪਾਰਟੀ 'ਚ ਗੋਲੀ ਚਲਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ 'ਚ 2 ਨੌਜਵਾਨਾਂ ਦੀ ਮੌਤ ਹੋ ਗਈ ਹੈ। ਪੁਲਿਸ ਮੌਕੇ 'ਤੇ ਪਹੁੰਚ ਕੇ ਜਾਂਚ ਕਰ ਰਹੀ ਹੈ। ਸੀਸੀਟੀਵੀ ਫੁਟੇਜ ਰਾਹੀਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਏਡੀਸੀਪੀ ਸੰਦੀਪ ਮਲਿਕ ਨੇ ਮੌਕੇ 'ਤੇ ਪਹੁੰਚ ਕੇ ਕੁਝ ਨੌਜਵਾਨਾਂ ਨੂੰ ਹਿਰਾਸਤ 'ਚ ਲਿਆ ਹੈ।
ਮੁਢਲੀ ਜਾਣਕਾਰੀ 'ਚ ਇਹ ਸਾਹਮਣੇ ਆਇਆ ਕਿ ਕੇਕ ਕੱਟਣ ਸਮੇਂ ਨੌਜਵਾਨਾਂ ਦੀ ਆਪਸ 'ਚ ਬਹਿਸ ਹੋ ਗਈ ਜਿਸ ਤੋਂ ਬਾਅਦ ਗੁੱਸੇ 'ਚ ਆਏ ਇਕ ਨੌਜਵਾਨ ਨੇ ਪਿਸਤੌਲ ਨਾਲ ਗੋਲੀਆਂ ਚਲਾ ਦਿੱਤੀਆਂ ਅਤੇ ਫਰਾਰ ਹੋ ਗਿਆ। ਇਸ ਦੌਰਾਨ 2 ਨੌਜਵਾਨਾਂ ਦੀ ਮੌਤ ਹੋ ਗਈ ਹੈ ।