ਮੋਗਾ 'ਚ ਦੋ ਔਰਤਾਂ 'ਤੇ ਫਾਇਰਿੰਗ, ਗੰਭੀਰ ਹਾਲਤ 'ਚ ਹਸਪਤਾਲ ਦਾਖਿਲ
ਮੋਗਾ ਦੇ ਨਿਹਾਲ ਸਿੰਘ ਵਾਲਾ ਨਜ਼ਦੀਕ ਪੈਂਦੇ ਪਿੰਡ ਮਾਣੂਕੇ 'ਚ ਦੋ ਔਰਤਾਂ 'ਤੇ ਫਾਇਰਿੰਗ ਦੀ ਖ਼ਬਰ ਸਾਹਮਣੇ ਆਈ ਹੈ। ਅਣਪਛਾਤੇ ਲੋਕਾਂ ਵਲੋਂ ਉਨ੍ਹਾਂ 'ਤੇ ਫਾਇਰਿੰਗ ਕੀਤੀ ਗਈ ਹੈ।

ਮੋਗਾ: ਮੋਗਾ ਦੇ ਨਿਹਾਲ ਸਿੰਘ ਵਾਲਾ ਨਜ਼ਦੀਕ ਪੈਂਦੇ ਪਿੰਡ ਮਾਣੂਕੇ 'ਚ ਦੋ ਔਰਤਾਂ 'ਤੇ ਫਾਇਰਿੰਗ ਦੀ ਖ਼ਬਰ ਸਾਹਮਣੇ ਆਈ ਹੈ। ਅਣਪਛਾਤੇ ਲੋਕਾਂ ਵਲੋਂ ਉਨ੍ਹਾਂ 'ਤੇ ਫਾਇਰਿੰਗ ਕੀਤੀ ਗਈ ਹੈ।ਦੋਨਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਗੰਭੀਰ ਜ਼ਖਮੀ ਹਾਲਤ ਦੇ ਚਲਦਿਆਂ ਉਨ੍ਹਾਂ ਨੂੰ ਨਿਹਾਲ ਸਿੰਘ ਵਾਲਾ ਸਿਵਿਲ ਹਸਪਤਾਲ ਤੋਂ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ।
ਦੋਨੋਂ ਔਰਤਾਂ ਆਲਟੋ 'ਚ ਸਵਾਰ ਹੋ ਕੇ ਜਾ ਰਹੀਆਂ ਸੀ। ਕਾਰ ਚਲਾ ਰਹੇ ਵਿਅਕਤੀ ਨੇ ਹੀ ਉਨ੍ਹਾਂ 'ਤੇ ਫਾਇਰਿੰਗ ਕੀਤੀ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਦੋਨਾਂ ਨੂੰ ਸੜਕ ਦੇ ਵਿਚਕਾਰ ਸੁੱਟ ਕੇ ਨਿਹਾਲ ਸਿੰਘ ਵਾਲੇ ਵੱਲ ਨੂੰ ਫ਼ਰਾਰ ਹੋ ਗਿਆ। ਜ਼ਖ਼ਮੀ ਹੋਈਆਂ ਦੋਵੇਂ ਲੜਕੀਆਂ ਦੀਆਂ ਚੀਕਾਂ ਸੁਣ ਕੇ ਆਸ ਪਾਸ ਦੇ ਲੋਕ ਇਕੱਠੇ ਹੋਏ ਅਤੇ ਉਨ੍ਹਾਂ ਨੂੰ ਕਿਸੇ ਹੋਰ ਗੱਡੀ 'ਚ ਨਿਹਾਲ ਸਿੰਘ ਵਾਲਾ ਦੇ ਸਿਵਲ ਹਸਪਤਾਲ 'ਚ ਦਾਖਿਲ ਕਰਵਾਇਆ ਗਿਆ।
ਇਹ ਵੀ ਪੜ੍ਹੋ: 5 ਸਾਲਾ ਬੱਚੀ ਨਾਲ ਰੇਪ ਦੇ ਦੋਸ਼ੀ ਨੂੰ 26 ਦਿਨਾਂ 'ਚ ਹੀ ਫਾਂਸੀ ਦੀ ਸਜ਼ਾ, ਮੁੱਖ ਮੰਤਰੀ ਨੇ ਦੱਸਿਆ ਮਸਾਲ
ਉਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਫਰੀਦਕੋਟ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ 'ਚ ਰੈਫਰ ਕਰ ਦਿੱਤਾ ਗਿਆ ਹੈ। ਮੌਕੇ 'ਤੇ ਪਹੁੰਚੇ ਨਿਹਾਲ ਸਿੰਘ ਵਾਲਾ ਦੇ ਡੀਐਸਪੀ ਪਰਸ਼ਨ ਸਿੰਘ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਇੱਥੇ ਗੋਲੀ ਚੱਲਣ ਦੀ ਵਾਰਦਾਤ ਸਾਹਮਣੇ ਆਈ ਹੈ ਜਿਸ ਦੀ ਜਾਂਚ ਕੀਤੀ ਜਾ ਰਹੀ ਹੈ। ਜਲਦ ਹੀ ਇਸ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਸਮੇਂ ਥਾਣਾ ਮੁਖੀ ਗੁਰਪ੍ਰੀਤ ਸਿੰਘ ਅਤੇ ਹੋਰ ਪੁਲੀਸ ਅਧਿਕਾਰੀ ਮੌਜੂਦ ਸਨ।
https://play.google.com/store/
https://apps.apple.com/in/app/






















