ਚੰਡੀਗੜ੍ਹ: ਖੇਤੀ ਕਨੂੰਨਾਂ ਦੇ ਵਿਰੋਧ 'ਚ ਬੀਜੇਪੀ ਲੀਡਰ ਤੀਕਸ਼ਣ ਸੂਦ ਦੇ ਘਰ ਬਾਹਰ ਗਾਂ ਦਾ ਗੋਹਾ ਸੁੱਟਣ ਦੇ ਮਾਮਲੇ 'ਚ ਪੰਜਾਬ ਪੁਲਿਸ ਵੱਲੋਂ ਕੁਝ ਲੋਕਾਂ 'ਤੇ ਕੇਸ ਦਰਜ ਕੀਤਾ ਗਿਆ ਸੀ। ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਾਮਲੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਧਾਰਾ 307 ਵਾਪਸ ਲੈਣ ਦੇ ਆਦੇਸ਼ ਦਿੱਤੇ।

ਬਰਡ ਫਲੂ ਦੇ ਡਰੋਂ ਲੋਕਾਂ ਨੇ ਆਂਡੇ ਤੇ ਚਿਕਨ ਖਾਣਾ ਕੀਤਾ ਬੰਦ, ਮਾਹਰਾਂ ਨੇ ਦੱਸਿਆ ਸੁਝਾਅ

ਕੈਪਟਨ ਅਮਰਿੰਦਰ ਨੇ 'ਕਤਲ ਦੀ ਕੋਸ਼ਿਸ਼' ਤਹਿਤ ਕੇਸ ਦਰਜ ਕਰਨ ਵਾਲੇ ਐਸਐਚਓ ਦੇ ਤਬਾਦਲੇ ਦਾ ਵੀ ਆਦੇਸ਼ ਦਿੱਤਾ ਹੈ, ਜਿਸ ਦੀ ਹੁਣ ਇਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੁਆਰਾ ਜਾਂਚ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਹੁਸ਼ਿਆਰਪੁਰ ਕਾਂਡ ਦਾ ਜ਼ਿਕਰ ਕਰਦਿਆਂ ਕਿਹਾ ਕਿ “ਹੱਤਿਆ ਦੀ ਕੋਸ਼ਿਸ਼ ਨਹੀਂ ਕੀਤੀ ਗਈ।"

ਜੇ ਪੁਲਿਸ ਨਹੀਂ ਦਰਜ ਕਰ ਰਹੀ FIR ਤਾਂ ਤੁਸੀਂ ਕਰ ਸਕਦੇ ਹੋ ਇਹ ਕੰਮ

ਦੱਸ ਦਈਏ ਕਿ ਕਿਸਾਨ ਅੰਦੋਲਨ ਕਰਕੇ ਕੁਝ ਨੌਜਵਾਨਾਂ ਨੇ ਬੀਜੇਪੀ ਲੀਡਰ ਦੇ ਘਰ ਅੱਗੇ ਗੋਹੇ ਦਾ ਢੇਰ ਲਾ ਦਿੱਤਾ ਸੀ। ਇਸ ਮਗਰੋਂ ਪੁਲਿਸ ਨੇ ਕੇਸ ਦਰਜ ਕਰਕੇ ਉਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇ ਮਾਰੇ ਸੀ। ਇਸ ਮਗਰੋਂ ਕਿਸਾਨ ਉਨ੍ਹਾਂ ਨੌਜਵਾਨਾਂ ਦੇ ਹੱਕ ਵਿੱਚ ਅੜ੍ਹ ਗਏ। ਇਸ ਲਈ ਸਰਕਾਰ ਨੇ ਯੂ-ਟਰਨ ਲੈ ਲਿਆ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ