ਪੜਚੋਲ ਕਰੋ
Advertisement
ਪੰਜਾਬ ਸਰਕਾਰ ਦਾ ਯੂ-ਟਰਨ, ਝੋਨੇ ਦੀ ਖਰੀਦ ਅਤੇ ਭੰਡਾਰਨ ਮੁੜ ਕੀਤੇ ਚਾਲੂ
ਪੰਜਾਬ ਸਰਕਾਰ ਨੇ ਪੇਂਡੂ ਖ਼ਰੀਦ ਕੇਂਦਰਾਂ ਵਿੱਚੋਂ ਝੋਨੇ ਦੀ ਖਰੀਦ ਨਾ ਕਰਨ ਦਾ ਫੈਸਲਾ 16 ਨਵੰਬਰ ਨੂੰ ਕਰਕੇ ਉਸੇ ਦਿਨ ਹੀ ਲਾਗੂ ਕਰ ਦਿੱਤਾ ਸੀ, ਜਿਸ ਦਾ ਕਿਸਾਨ ਜਥੇਬੰਦੀਆਂ ਵਲੋਂ ਬੇਹੱਦ ਵਿਰੋਧ ਕੀਤਾ ਗਿਆ। ਕਿਸਾਨਾਂ ਤੇ ਵਿਰੋਧੀਆਂ ਵਲੋਂ ਸਖ਼ਤ ਵਿਰੋਧ ਤੋਂ ਬਾਅਦ ਸਰਕਾਰ 'ਤੇ ਦਬਾਅ ਬਣਿਆ, ਜਿਸ ਤੋਂ ਬਾਅਦ ਕੈਪਟਨ ਸਰਕਾਰ ਨੇ ਯੂ-ਟਰਨ ਲੈ ਲਿਆ ਹੈ।
ਚੰਡੀਗੜ੍ਹ: ਪੰਜਾਬ ਸਰਕਾਰ ਨੇ ਪੇਂਡੂ ਖ਼ਰੀਦ ਕੇਂਦਰਾਂ ਵਿੱਚੋਂ ਝੋਨੇ ਦੀ ਖਰੀਦ ਨਾ ਕਰਨ ਦਾ ਫੈਸਲਾ 16 ਨਵੰਬਰ ਨੂੰ ਕਰਕੇ ਉਸੇ ਦਿਨ ਹੀ ਲਾਗੂ ਕਰ ਦਿੱਤਾ ਸੀ, ਜਿਸ ਦਾ ਕਿਸਾਨ ਜਥੇਬੰਦੀਆਂ ਵਲੋਂ ਬੇਹੱਦ ਵਿਰੋਧ ਕੀਤਾ ਗਿਆ। ਕਿਸਾਨਾਂ ਤੇ ਵਿਰੋਧੀਆਂ ਵਲੋਂ ਸਖ਼ਤ ਵਿਰੋਧ ਤੋਂ ਬਾਅਦ ਸਰਕਾਰ 'ਤੇ ਦਬਾਅ ਬਣਿਆ, ਜਿਸ ਤੋਂ ਬਾਅਦ ਕੈਪਟਨ ਸਰਕਾਰ ਨੇ ਯੂ-ਟਰਨ ਲੈ ਲਿਆ ਹੈ।
ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿੱਚ ਝੋਨੇ ਦੀ ਖਰੀਦ ਅਤੇ ਭੰਡਾਰਨ ਨੂੰ ਬੰਦ ਕਰ ਦਿੱਤਾ ਗਿਆ ਸੀ, ਨੂੰ ਅੱਜ ਮੁੜ ਚਾਲੂ ਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ ਪੰਜਾਬ ਦੇ ਤਿੰਨ ਮੰਤਰੀਆਂ ਵਲੋਂ ਰਾਜ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੀ ਚੰਡੀਗੜ੍ਹ ਵਿਖੇ ਕਿਸਾਨ ਭਵਨ ਵਿਚ ਰੱਖੀ ਗਈ ਮੀਟਿੰਗ ਦੌਰਾਨ ਆ ਕੇ ਕੀਤਾ ਗਿਆ।
ਭਾਰਤੀ ਕਿਸਾਨ ਯੂਨੀਅਨ (ਮਾਨਸਾ) ਦੇ ਸੂਬਾਈ ਪ੍ਰਧਾਨ ਬੋਘ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਇਹ ਤਿੰਨ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਸੁਖ ਸਰਕਾਰੀਆ, ਸੁਖਜਿੰਦਰ ਸਿੰਘ ਰੰਧਾਵਾ ਨੇ ਮੀਟਿੰਗ ਤੋਂ ਬਾਹਰ ਕਿਸਾਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਨੇ ਪਹਿਲਾਂ ਦੀ ਤਰ੍ਹਾਂ ਫਸਲ ਨੂੰ ਹਰ ਖਰੀਦ ਕੇਂਦਰ 'ਚੋਂ ਹੀ ਖਰੀਦਿਆ ਜਾਵੇਗਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਜਨਰਲ ਨੌਲਜ
ਪੰਜਾਬ
Advertisement