ਨਵੀਂ ਦਿੱਲੀ: ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ 'ਤੇ ਹੋਏ ਹਮਲੇ ਤੋਂ ਕਿਸਾਨ ਆਗੂ ਨਾਰਾਜ਼ ਹਨ। ਸਰਕਾਰ ਨੂੰ ਘੇਰਦੇ ਹੋਏ ਕਿਸਾਨ ਆਗੂ ਬਲਬੀਰ ਸਿੰਘ ਨੇ ਕਿਹਾ ਕਿ ਇਸ ਤੋਂ ਪਹਿਲਾਂ ਉੜੀਸਾ ਵਿੱਚ ਇੱਕ ਹਮਲਾ ਕੀਤਾ ਗਿਆ ਸੀ, ਜਿਸ ਵਿੱਚ ਆਰਐਸਐਸ ਅਤੇ ਭਾਜਪਾ ਦੇ ਲੋਕ ਸ਼ਾਮਲ ਸਨ। ਹੁਣ ਅਲਵਰ 'ਚ ਇਕ ਹਮਲਾ ਹੋਇਆ।
ਉਨ੍ਹਾਂ ਕਿਹਾ ਕਿ ਇਹ ਸਪੱਸ਼ਟ ਹੋ ਗਿਆ ਹੈ ਕਿ ਹਮਲਾ ਕਰਨ ਵਾਲੇ ਏਬੀਵੀਪੀ ਜਾਂ ਆਰਐਸਐਸ ਦੇ ਲੋਕ ਹਨ। ਕਿਸਾਨ ਆਗੂ ਬਲਬੀਰ ਸਿੰਘ ਨੇ ਕਿਹਾ ਕਿ ਚੇਤਾਵਨੀ ਵਜੋਂ ਅਗਲੇ ਮਹੀਨੇ ਦੇ ਦੂਜੇ ਜਾਂ ਤੀਜੇ ਹਫ਼ਤੇ ਵਿੱਚ ਫਿਰ ਸੰਸਦ ਵੱਲ ਮਾਰਚ ਕੀਤਾ ਜਾਵੇਗਾ। ਇੰਨਾ ਹੀ ਨਹੀਂ, ਬਲਬੀਰ ਸਿੰਘ ਨੇ ਕਿਹਾ ਕਿ 5 ਅਪ੍ਰੈਲ ਨੂੰ ਐਫਸੀਆਈ ਦਫ਼ਤਰਾਂ ਅੱਗੇ ਧਰਨਾ ਦਿੱਤਾ ਜਾਵੇਗਾ।
ਰਾਕੇਸ਼ ਟਿਕੈਤ 'ਤੇ ਬੀਤੇ ਕੱਲ ਹੋਏ ਹਮਲੇ ਨੂੰ ਵੀ ਸਾਜਿਸ਼ਨ ਕਰਾਰ ਦਿੰਦਿਆਂ ਕਿਸਾਨ ਆਗੂਆਂ ਨੇ ਇਸ ਦੀ ਨਿਰਪੱਖ ਏਜੰਸੀ ਤੋਂ ਜਾਂਚ ਕਰਵਾਉਣ ਦੀ ਮੰਗ ਵੀ ਕੀਤੀ ਹੈ। ਰਾਕੇਸ਼ ਟਿਕੈਤ ਦੇ ਕਾਫਲੇ 'ਤੇ ਹੋਏ ਹਮਲੇ ਦੇ ਮਾਮਲੇ ਵਿਚ ਪੁਲਿਸ ਨੇ ਏਬੀਵੀਪੀ ਨੇਤਾ ਸਣੇ 14 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਰਾਕੇਸ਼ ਟਿਕੈਤ ਦੇ ਕਾਫਲੇ 'ਤੇ ਸ਼ੁੱਕਰਵਾਰ ਨੂੰ ਰਾਜਸਥਾਨ ਦੇ ਅਲਵਰ ਜ਼ਿਲ੍ਹੇ ਦੇ ਤਤਾਰਪੁਰ ਲਾਂਘਾ 'ਤੇ ਹਮਲਾ ਕੀਤਾ ਗਿਆ।
ਕੁਝ ਲੋਕਾਂ ਨੇ ਸਵਾਗਤ ਦੇ ਬਹਾਨੇ ਉਨ੍ਹਾਂ ਦੀ ਕਾਰ ਨੂੰ ਰੋਕ ਲਿਆ ਅਤੇ ਫਿਰ ਹਮਲਾ ਕਰ ਦਿੱਤਾ। ਉਨ੍ਹਾਂ 'ਤੇ ਸਿਆਹੀ ਵੀ ਸੁੱਟੀ ਗਈ, ਕਾਰ ਦੇ ਸ਼ੀਸ਼ੇ ਵੀ ਤੋੜੇ ਗਏ। ਦੱਸ ਦਈਏ ਕਿ ਰਾਕੇਸ਼ ਟਿਕੈਤ 'ਤੇ ਹਮਲਾ ਉਸ ਵੇਲੇ ਕੀਤਾ ਗਿਆ ਜਦੋਂ ਉਹ ਸਵਾਲੀ ਵਿਚ ਇਕੱਠ ਨੂੰ ਸੰਬੋਧਨ ਕਰਨ ਤੋਂ ਬਾਅਦ ਬਾਨਸੂਰ ਵਿਚ ਸਭਾ ਕਰਨ ਜਾ ਰਹੇ ਸੀ। ਹਮਲੇ ਤੋਂ ਬਾਅਦ ਸ਼ੁੱਕਰਵਾਰ ਦੇਰ ਰਾਤ ਇੱਕ ਕੇਸ ਦਰਜ ਕੀਤਾ ਗਿਆ ਸੀ।
https://play.google.com/store/
https://apps.apple.com/in/app/