ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾਵਾਇਰਸ ਦੇ ਰਿਕਾਰਡ ਮਾਮਲੇ ਸਾਹਮਣੇ ਆ ਰਹੇ ਹਨ। ਪਿਛਲੇ 24 ਘੰਟਿਆਂ 'ਚ 8 ਲੋਕਾਂ ਦੀ ਮੌਤ ਹੋਈ ਹੈ ਜਿਸ ਨਾਲ ਮੌਤਾਂ ਦਾ ਅੰਕੜਾ 262 ਤੱਕ ਪਹੁੰਚ ਗਿਆ ਹੈ। ਪੰਜਾਬ ਵਿੱਚ ਇੱਕ ਦਿਨ ਦੌਰਾਨ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਸਿਹਤ ਵਿਭਾਗ ਮੁਤਾਬਕ 411 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸੰਕਰਮਿਤ ਵਿਅਕਤੀਆਂ ਦੀ ਗਿਣਤੀ ਵੀ ਵਧ ਕੇ 10,510 ਹੋ ਗਈ ਹੈ।


ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਜ਼ਿਲ੍ਹੇ ਪਟਿਆਲਾ ਵਿੱਚ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਉਣ ਦਾ ਵੀ ਨਵਾਂ ਰਿਕਾਰਡ ਬਣਿਆ ਹੈ। ਇੱਥੇ 24 ਘੰਟਿਆਂ ਦੌਰਾਨ 94 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਇਸ ਜ਼ਿਲ੍ਹੇ ਵਿੱਚ ਪ੍ਰਭਾਵਿਤ ਵਿਅਕਤੀਆਂ ਦੀ ਗਿਣਤੀ ਦਾ ਅੰਕੜਾ 1012 ਤੱਕ ਪਹੁੰਚ ਗਿਆ ਹੈ। ਇਸ ਜ਼ਿਲ੍ਹੇ ਵਿੱਚ 15 ਵਿਅਕਤੀਆਂ ਦੀ  ਵਾਇਰਸ ਕਾਰਨ ਮੌਤ ਹੋ ਗਈ ਹੈ।

ਪੰਜਾਬ ਬੋਰਡ 12ਵੀਂ ਦਾ ਰਿਜ਼ਲਟ ਜਾਰੀ, pseb.ac.in. 'ਤੇ ਕਲਿਕ ਕਰਕੇ ਕਰੋ ਚੈੱਕ

ਪਿਛਲੇ 24 ਘੰਟਿਆਂ ਦੌਰਾਨ ਹੋਰਨਾਂ ਜ਼ਿਲ੍ਹਿਆਂ ਦੀ ਸਥਿਤੀ ਦੇਖੀ ਜਾਵੇ ਤਾਂ ਲੁਧਿਆਣਾ ਵਿੱਚ 83, ਅੰਮ੍ਰਿਤਸਰ ਵਿੱਚ 37, ਜਲੰਧਰ ਵਿੱਚ 27, ਹੁਸ਼ਿਆਰਪੁਰ ਵਿੱਚ 26, ਸੰਗਰੂਰ ਵਿੱਚ 21, ਮੋਗਾ ਵਿੱਚ 18, ਬਠਿੰਡਾ ਵਿੱਚ 17, ਫਤਿਹਗੜ੍ਹ ਸਾਹਿਬ ਅਤੇ ਪਠਾਨਕੋਟ ਵਿੱਚ 16-16, ਮੁਕਤਸਰ ਤੇ ਫਰੀਦਕੋਟ ਵਿੱਚ 12-12, ਮੁਹਾਲੀ ਵਿੱਚ 9, ਕਪੂਰਥਲਾ ਤੇ ਮਾਨਸਾ ਵਿੱਚ 5-5, ਰੋਪੜ ਅਤੇ ਫਿਰੋਜ਼ਪੁਰ ਵਿੱਚ 4-4, ਬਰਨਾਲਾ ਵਿੱਚ 3 ਤੇ ਗੁਰਦਾਸਪੁਰ ਵਿੱਚ 2 ਨਵੇਂ ਮਾਮਲੇ ਸਾਹਮਣੇ ਆਏ ਹਨ।

ਭਾਲੂ ਨੇ ਸੈਲਫੀ ਲੈ ਰਹੀ ਕੁੜੀ ਨਾਲ ਕੀਤਾ ਕੁਝ ਅਜਿਹਾ, ਜਿਸ ਨਾਲ ਮੱਚ ਗਈ ਸਨਸਨੀ, ਦੇਖੋ ਹੈਰਾਨ ਕਰਨ ਵਾਲਾ ਵੀਡੀਓ

ਇਸੇ ਤਰ੍ਹਾਂ ਅੰਮ੍ਰਿਤਸਰ ਵਿੱਚ ਹੁਣ ਤੱਕ 65, ਲੁਧਿਆਣਾ ਵਿੱਚ 47, ਜਲੰਧਰ ਵਿੱਚ 33, ਸੰਗਰੂਰ ਵਿੱਚ 22, ਮੁਹਾਲੀ ਤੇ ਗੁਰਦਾਸਪੁਰ ਵਿੱਚ 12-12, ਪਠਾਨਕੋਟ ਤੇ ਹੁਸ਼ਿਆਰਪੁਰ ਵਿੱਚ 10-10 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ