ਪਟਿਆਲਾ: ਬੇਰੁਜ਼ਗਾਰ ਸਾਂਝਾ ਮੋਰਚਾ ਦੀਆਂ ਪੰਜ ਯੂਨੀਅਨਾਂ ਮੁੱਖ ਮੰਤਰੀ ਨਿਵਾਸ ਦਾ ਘਿਰਾਓ ਕਰਨ ਪਹੁੰਚੀਆਂ। ਇਸ ਵਿੱਚ ਮਲਟੀਪਰਪਜ਼ ਹੈਲਥ ਵਰਕਰਜ਼ ਯੂਨੀਅਨ ਬੇਰੁਜ਼ਗਾਰ ਅਧਿਆਪਕ ਵੀ ਸ਼ਾਮਲ ਸੀ। ਇਸ ਦੌਰਾਨ ਪੁਲਿਸ ਨੇ ਬੇਰੁਜ਼ਗਾਰ ਅਧਿਆਪਕਾਂ 'ਤੇ ਲਾਠੀਚਾਰਜ ਕੀਤਾ ਤੇ ਕਈ ਅਧਿਆਪਕਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਵੀ ਲੈ ਲਿਆ।


 


ਇਨ੍ਹਾਂ ਬੇਰੁਜ਼ਗਾਰ ਅਧਿਆਕਾਂ ਕਿਹਾ ਕਿ ਅਸੀਂ ਲੰਬੇ ਸਮੇਂ ਤੋਂ ਨੌਕਰੀਆਂ ਦੀ ਮੰਗ ਲਈ ਲੜਦੇ ਆ ਰਹੇ ਹਾਂ, ਪਰ ਪੰਜਾਬ ਸਰਕਾਰ ਹਮੇਸ਼ਾ ਝੂਠੇ ਦਿਲਾਸੇ ਦਿੰਦੀ ਰਹਿੰਦੀ ਹੈ। ਇਸ ਤਹਿਤ ਅੱਜ ਅਸੀਂ ਪੰਜਾਬ ਦੇ ਮੁੱਖ ਮੰਤਰੀ ਦੇ ਘਰ ਵੱਲ ਰੋਸ ਮਾਰਚ ਕੱਢਦੇ ਆਏ, ਪਰ ਬੇਰੁਜ਼ਗਾਰ ਅਧਿਆਪਕਾਂ 'ਤੇ ਪੁਲਿਸ ਨੇ ਲਾਠੀਚਾਰਜ ਕੀਤਾ ਹੈ ਤੇ ਬਹੁਤ ਸਾਰੇ ਅਧਿਆਪਕਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।


 


ਉਨ੍ਹਾਂ ਦੱਸਿਆ ਕਿ ਇਸ ਦੌਰਾਨ ਕਈ ਅਧਿਆਪਕ ਜ਼ਖਮੀ ਵੀ ਹੋਏ ਹਨ, ਜੋ ਬਹੁਤ ਹੀ ਸ਼ਰਮਨਾਕ ਹੈ। ਪੰਜਾਬ ਸਰਕਾਰ ਤੇ ਪਟਿਆਲਾ ਪ੍ਰਸ਼ਾਸਨ ਨੇ ਮੁੜ ਰੁਜ਼ਗਾਰ ਦੀ ਮੰਗ ਕਰਨ ਵਾਲਿਆਂ 'ਤੇ ਲਾਠੀਚਾਰਜ ਕੀਤਾ ਹੈ, ਜਿਸ ਦੀ ਉਨ੍ਹਾਂ ਸਖਤ ਨਿਖੇਧੀ ਕੀਤੀ ਤੇ ਆਉਣ ਵਾਲੇ ਸਮੇਂ ਵਿੱਚ ਤਿੱਖਾ ਸੰਘਰਸ਼ਕਰਨ ਦੀ ਚੇਤਾਵਨੀ ਦਿੱਤੀ।