ਨਵੀਂ ਦਿੱਲੀ: ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਕੋਰੋਨਾ ਸੰਕਰਮਿਤ ਪਾਏ ਗਏ ਹਨ। ਬੁੱਧਵਾਰ ਨੂੰ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਨਿਸ਼ੰਕ ਨੇ ਕਿਹਾ ਕਿ ਉਹ ਡਾਕਟਰਾਂ ਦੀ ਸਲਾਹ ਅਨੁਸਾਰ ਦਵਾਈ ਲੈ ਰਹੇ ਹਨ। ਨਾਲ ਹੀ ਉਨ੍ਹਾਂ ਸੰਪਰਕ 'ਚ ਆਏ ਲੋਕਾਂ ਨੂੰ ਜਾਂਚ ਕਰਾਉਣ ਦੀ ਸਲਾਹ ਵੀ ਦਿੱਤੀ ਹੈ।


 


ਨਿਸ਼ੰਕ ਨੇ ਟਵੀਟ ਕੀਤਾ, “ਮੈਂ ਤੁਹਾਡੇ ਸਾਰਿਆਂ ਨੂੰ ਸੂਚਿਤ ਕਰ ਰਿਹਾ ਹਾਂ ਕਿ ਅੱਜ ਮੈਂ ਕੋਰੋਨਾ ਪੌਜ਼ੇਟਿਵ ਪਾਇਆ ਗਿਆ ਹਾਂ। ਮੈਂ ਆਪਣੇ ਡਾਕਟਰਾਂ ਦੀ ਸਲਾਹ ਅਨੁਸਾਰ ਦਵਾਈ ਤੇ ਇਲਾਜ ਲੈ ਰਿਹਾ ਹਾਂ। ਹਾਲ ਹੀ 'ਚ ਮੇਰੇ ਨਾਲ ਸੰਪਰਕ 'ਚ ਆਏ ਸਾਰੇ ਲੋਕਾਂ ਨੂੰ ਚੌਕਸ ਰਹਿਣਾ ਚਾਹੀਦਾ ਹੈ ਤੇ ਆਪਣੀ ਜਾਂਚ ਕਰਵਾਉਣਾ ਚਾਹੀਦਾ ਹੈ।''


 


ਇੱਕ ਹੋਰ ਟਵੀਟ ਵਿੱਚ, ਉਨ੍ਹਾਂ ਕਿਹਾ ਕਿ ਮੰਤਰਾਲੇ ਦਾ ਕੰਮ ਆਮ ਵਾਂਗ ਜਾਰੀ ਰਹੇਗਾ। ਉਨ੍ਹਾਂ ਲਿਖਿਆ, "ਸਿੱਖਿਆ ਮੰਤਰਾਲੇ ਦਾ ਸਾਰਾ ਕੰਮ ਆਮ ਤਰੀਕੇ ਨਾਲ ਲੋੜੀਂਦੀਆਂ ਸਾਵਧਾਨੀ ਨਾਲ ਚੱਲ ਰਿਹਾ ਹੈ।"