ਕੇਂਦਰੀ ਸਿਹਤ ਮੰਤਰੀ ਨੇ ਇਹ ਜਾਣਕਾਰੀ ਵੀਡੀਓ ਕਾਨਫਰੰਸ ਰਾਹੀਂ ਦਿੱਤੀ। ਉਨ੍ਹਾਂ ਕਿਹਾ ਕਿ 300 ਜ਼ਿਲ੍ਹੇ ਹੌਟਸਪੌਟ ਨਹੀਂ ਹਨ, ਕੋਵਿਡ-19 ਦੇ ਮਾਮਲਿਆਂ ਦੇ ਮੱਦੇਨਜ਼ਰ 129 ਜ਼ਿਲ੍ਹਿਆਂ ਨੂੰ ਹੌਟਸਪੌਟ ਐਲਾਨਿਆ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ 16 ਜ਼ਿਲ੍ਹਿਆਂ ‘ਚ ਕੋਈ ਨਵਾਂ ਕੇਸ ਸਾਹਮਣੇ ਨਹੀਂ ਆਇਆ।
ਸਿਹਤ ਮੰਤਰਾਲੇ ਵੱਲੋਂ ਮੰਗਲਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ਵਿੱਚ ਸੰਕਰਮਿਤ ਮਾਮਲਿਆਂ ਦੀ ਕੁਲ ਗਿਣਤੀ 29 ਹਜ਼ਾਰ ਨੂੰ ਪਾਰ ਕਰ ਗਈ ਹੈ, ਜਿਨ੍ਹਾਂ ਚੋਂ 21,632 ਕਿਰਿਆਸ਼ੀਲ ਕੇਸ ਹਨ, 6869 ਲੋਕ ਠੀਕ ਹੋਏ ਹਨ ਤੇ 934 ਵਿਅਕਤੀਆਂ ਦੀ ਮੌਤ ਹੋ ਗਈ ਹੈ।