ਨਵੀਂ ਦਿੱਲੀ: ਫੇਸਬੁੱਕ ਸੰਬੰਧੀ ਰਾਜਨੀਤਿਕ ਇਲਜ਼ਾਮਬਾਜ਼ੀਆਂ ਦਾ ਦੌਰ ਜਾਰੀ ਹੈ। ਇਸ ਦੌਰਾਨ ਕੇਂਦਰੀ ਆਈ ਟੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਫੇਸਬੁੱਕ ਦੇ ਸੀਈਓ ਮਾਰਕ ਜ਼ੂਕਰਬਰਗ ਨੂੰ ਇੱਕ ਪੱਤਰ ਲਿਖਿਆ। ਉਨ੍ਹਾਂ ਕਿਹਾ ਕਿ ਸਾਲ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਫੇਸਬੁੱਕ ਇੰਡੀਆ ਪ੍ਰਬੰਧਨ ਨੇ ਸੱਜੇਪੱਖੀ ਵਿਚਾਰਧਾਰਾ ਦੇ ਸਮਰਥਕਾਂ ਦੇ ਪੇਜ ਨੂੰ ਡਿਲੀਟ ਕਰ ਦਿੱਤਾ ਸੀ। ਸਿਰਫ ਇਹ ਹੀ ਨਹੀਂ, ਉਨ੍ਹਾਂ ਦੀ ਪਹੁੰਚ(reach) ਵੀ ਘਟਾ ਦਿੱਤੀ।

ਕੇਂਦਰੀ ਮੰਤਰੀ ਨੇ ਕਿਹਾ ਕਿ ਰਿਪੋਰਟ 'ਚ ਕਿਹਾ ਗਿਆ ਹੈ ਕਿ ਫੇਸਬੁੱਕ ਇੰਡੀਆ ਟੀਮ 'ਚ ਬਹੁਤ ਸਾਰੇ ਸੀਨੀਅਰ ਅਧਿਕਾਰੀ ਇਕ ਵਿਸ਼ੇਸ਼ ਰਾਜਨੀਤਿਕ ਵਿਚਾਰਧਾਰਾ ਦੇ ਸਮਰਥਕ ਹਨ। ਫੇਸਬੁੱਕ ਕਰਮਚਾਰੀ ਪ੍ਰਧਾਨ ਮੰਤਰੀ ਮੋਦੀ ਅਤੇ ਸੀਨੀਅਰ ਕੇਂਦਰੀ ਮੰਤਰੀਆਂ ਲਈ ਅਪਮਾਨਜਨਕ ਭਾਸ਼ਾ ਦਾ ਇਸਤੇਮਾਲ ਕਰਦੇ ਹਨ।



ਦੱਸ ਦੇਈਏ ਕਿ ਅੱਜ ਹੀ ਕਾਂਗਰਸ ਨੇ ਕੁਝ ਅੰਤਰਰਾਸ਼ਟਰੀ ਮੀਡੀਆ ਗਰੁੱਪ ਦੀਆਂ ਖਬਰਾਂ ਦਾ ਹਵਾਲਾ ਦਿੰਦੇ ਹੋਏ ਫੇਸਬੁੱਕ ਅਤੇ ਬੀਜੇਪੀ ਦੇ ਵਿੱਚ ‘ਗੱਠਜੋੜ’ ਹੋਣ ਦੇ ਦੋਸ਼ ਲਗਾਏ ਹਨ। ਪਾਰਟੀ ਨੇ ਕਿਹਾ ਕਿ ਭਾਰਤ ਦੇ ਲੋਕਤੰਤਰ ਅਤੇ ਸਮਾਜਿਕ ਸਦਭਾਵਨਾ ‘ਤੇ ਹੋਏ ਹਮਲੇ ਦਾ ਪਰਦਾਫਾਸ਼ ਹੋਇਆ ਹੈ।

ਫੌਜ ਨੇ ਵੱਡੀ ਅੱਤਵਾਦੀ ਸਾਜਿਸ਼ ਕੀਤੀ ਨਕਾਮ, ਵੱਡੀ ਮਾਤਰਾ 'ਚ ਗੋਲਾ-ਬਰੂਦ ਤੇ ਹਥਿਆਰ ਬਰਾਮਦ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ, “ਕਿਸੇ ਵੀ ਵਿਦੇਸ਼ੀ ਕੰਪਨੀ ਨੂੰ ਭਾਰਤ ਦੇ ਅੰਦਰੂਨੀ ਮਾਮਲਿਆਂ ਵਿੱਚ ਦਖਲ ਦੇਣ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਦੀ ਤੁਰੰਤ ਜਾਂਚ ਹੋਣੀ ਚਾਹੀਦੀ ਹੈ ਅਤੇ ਜੇ ਉਹ ਦੋਸ਼ੀ ਪਾਏ ਜਾਂਦੇ ਹਨ ਤਾਂ ਉਨ੍ਹਾਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ।”

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ