ਹੁਣ ਪੂਰੀ ਤਰ੍ਹਾਂ ਅਨਲੌਕ ਹੋਇਆ ਯੂਪੀ, ਸਾਰੇ ਜ਼ਿਲ੍ਹਿਆਂ ਤੋਂ ਹਟਾਇਆ ਕੋਰੋਨਾ ਕਰਫਿਊ
ਅਹਿਮ ਗੱਲ ਇਹ ਹੈ ਕਿ ਪਿਛਲੇ 24 ਘੰਟਿਆਂ ਵਿੱਚ ਸੂਬੇ ਵਿੱਚ ਕੋਰੋਨਾ ਦੀ ਲਾਗ ਦੇ 797 ਨਵੇਂ ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ, ਹਰੇਕ ਜ਼ਿਲ੍ਹੇ ਵਿੱਚ ਐਕਟਿਵ ਮਰੀਜ਼ਾਂ ਦੀ ਗਿਣਤੀ 600 ਤੋਂ ਵੀ ਘੱਟ ਹੋ ਗਈ ਹੈ। ਇਸ ਦੇ ਨਾਲ ਹੀ ਰਿਕਵਰੀ ਰੇਟ ਵੀ 97.10 ਪ੍ਰਤੀਸ਼ਤ ਹੋ ਗਈ ਹੈ।
ਲਖਨਊ: ਯੂਪੀ ਪੂਰੀ ਤਰ੍ਹਾਂ ਅਨਲੌਕ ਹੋ ਗਿਆ ਹੈ। ਸਾਰੇ ਜ਼ਿਲ੍ਹਿਆਂ ਤੋਂ ਕੋਰੋਨਾ ਕਰਫਿਊ ਹਟਾ ਦਿੱਤਾ ਗਿਆ ਹੈ। ਸੂਬੇ ਦੇ ਤਿੰਨ ਜ਼ਿਲ੍ਹਿਆਂ, ਮੇਰਠ, ਗੋਰਖਪੁਰ ਤੇ ਲਖਨਊ ਦੇ ਐਕਟਿਵ ਮਰੀਜ਼ਾਂ ਦੀ ਗਿਣਤੀ 600 ਤੋਂ ਘੱਟ ਹੋ ਜਾਣ ਤੋਂ ਬਾਅਦ ਹੁਣ ਸਾਰੇ ਜ਼ਿਲ੍ਹਿਆਂ ਨੂੰ ਕਰਫਿਊ ਤੋਂ ਰਾਹਤ ਮਿਲੀ ਹੈ।
ਹਾਲਾਂਕਿ, ਸਾਰੇ ਜ਼ਿਲ੍ਹਿਆਂ ਵਿੱਚ ਰਾਤ ਦਾ ਕਰਫਿਊ ਲਾਗੂ ਰਹੇਗਾ। ਹੁਣ ਨਾਈਟ ਕਰਫਿਊ ਸਿਰਫ 7 ਵਜੇ ਤੋਂ ਸਵੇਰੇ 7 ਵਜੇ ਤੱਕ ਜਾਰੀ ਰਹੇਗਾ। ਸਾਰੇ ਜ਼ਿਲ੍ਹਿਆਂ ਤੋਂ ਕੋਰੋਨਾ ਕਰਫਿਊ ਖ਼ਤਮ ਹੋਣ ਤੋਂ ਬਾਅਦ ਸਰਕਾਰ ਨਵੀਂ ਦਿਸ਼ਾ ਨਿਰਦੇਸ਼ ਜਾਰੀ ਕਰ ਸਕਦੀ ਹੈ।
24 ਘੰਟਿਆਂ ਵਿੱਚ 797 ਨਵੇਂ ਕੇਸ
ਅਹਿਮ ਗੱਲ ਇਹ ਹੈ ਕਿ ਪਿਛਲੇ 24 ਘੰਟਿਆਂ ਵਿੱਚ ਸੂਬੇ ਵਿੱਚ ਕੋਰੋਨਾ ਦੀ ਲਾਗ ਦੇ 797 ਨਵੇਂ ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ, ਹਰੇਕ ਜ਼ਿਲ੍ਹੇ ਵਿੱਚ ਐਕਟਿਵ ਮਰੀਜ਼ਾਂ ਦੀ ਗਿਣਤੀ 600 ਤੋਂ ਵੀ ਘੱਟ ਹੋ ਗਈ ਹੈ। ਇਸ ਦੇ ਨਾਲ ਹੀ ਰਿਕਵਰੀ ਰੇਟ ਵੀ 97.10 ਪ੍ਰਤੀਸ਼ਤ ਹੋ ਗਈ ਹੈ।
ਵਧੀਕ ਮੁੱਖ ਸਕੱਤਰ (ਸਿਹਤ) ਅਮਿਤ ਮੋਹਨ ਪ੍ਰਸਾਦ ਨੇ ਸੋਮਵਾਰ ਨੂੰ ਕਿਹਾ ਕਿ ਡੇਢ ਮਹੀਨਿਆਂ ਤੋਂ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਹਰ ਰੋਜ਼ ਘਟ ਰਹੀ ਹੈ ਅਤੇ ਲਾਗ ਦੀ ਦਰ ਘਟ ਰਹੀ ਹੈ। ਐਤਵਾਰ ਨੂੰ ਸੂਬੇ ਵਿੱਚ 2.80 ਲੱਖ ਤੋਂ ਵੱਧ ਨਮੂਨਿਆਂ ਦੀ ਜਾਂਚ ਕੀਤੀ ਗਈ ਅਤੇ ਹੁਣ ਤੱਕ ਕੁੱਲ 5.16 ਕਰੋੜ ਤੋਂ ਵੱਧ ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ।
ਜਾਣੋ ਦੇਸ਼ ਦਾ ਹਾਲ:
ਦੇਸ਼ ਵਿੱਚ ਐਤਵਾਰ ਨੂੰ ਕੁੱਲ 87,295 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ। 63 ਦਿਨਾਂ ਬਾਅਦ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਮਰੀਜ਼ ਇੱਕ ਲੱਖ ਤੋਂ ਘੱਟ ਤੋਂ ਪਾਏ ਗਏ ਹਨ। ਇਸ ਤੋਂ ਪਹਿਲਾਂ ਪੰਜ ਅਪ੍ਰੈਲ ਨੂੰ 96,563 ਲੋਕ ਕੋਰੋਨਾ ਪੀੜਤ ਪਾਏ ਗਏ ਸਨ।
ਮ੍ਰਿਤਕਾਂ ਦੇ ਅੰਕੜਿਆਂ ਵਿੱਚ ਵੀ ਕਮੀ ਆ ਰਹੀ ਹੈ। ਪਿਛਲੇ 24 ਘੰਟਿਆਂ ਦੌਰਾਨ 2,115 ਲੋਕਾਂ ਨੇ ਕੋਰੋਨਾ ਵਾਇਰਸ ਕਰਕੇ ਜਾਨ ਗੁਆਈ ਹੈ। ਮੌਤਾਂ ਦਾ ਇਹ ਅੰਕੜਾ ਪਿਛਲੇ 46 ਦਿਨਾਂ ਵਿੱਚ ਸਭ ਤੋਂ ਘੱਟ ਹੈ। ਇਸ ਤੋਂ ਪਹਿਲਾਂ 22 ਅਪ੍ਰੈਲ ਨੂੰ 2,257 ਲੋਕਾਂ ਦੀ ਮੌਤ ਕੋਵਿਡ-19 ਕਰਕੇ ਦਰਜ ਕੀਤੀ ਗਈ ਸੀ। ਹੁਣ ਤੱਕ ਕੁੱਲ 3,51,344 ਲੋਕਾਂ ਦੀ ਮੌਤ ਇਸ ਨਾਮੁਰਾਦ ਵਾਇਰਸ ਕਰਕੇ ਹੋਈ ਹੈ।
ਇਹ ਵੀ ਪੜ੍ਹੋ: India Tour of Sri lanka: ਸ਼੍ਰੀਲੰਕਾ ਦੇ ਭਾਰਤ ਦੌਰੇ ਲਈ ਸ਼ੈਡਿਊਲ ਜਾਰੀ, ਇੱਥੇ ਵੇਖੋ ਮੈਚ ਕਦੋਂ ਖੇਡੇ ਜਾਣਗੇ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904