UPSC Civil Services Exam 2021: ਯੂਪੀਐਸਸੀ ਸਿਵਲ ਸੇਵਾਵਾਂ ਪ੍ਰੀਖਿਆ ਦੀ ਤਿਆਰੀ ਕਰਨ ਵਾਲੇ ਉਮੀਦਵਾਰਾਂ ਲਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਕੇਂਦਰ ਸਰਕਾਰ ਅਤੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਕੋਰੋਨਾ ਤੋਂ ਪ੍ਰਭਾਵਤ ਯੂਪੀਐਸਸੀ ਸਿਵਲ ਸੇਵਾਵਾਂ ਪ੍ਰੀਖਿਆ ਲਈ ਇਕ ਹੋਰ ਮੌਕਾ ਦੇਣ ਬਾਰੇ ਵਿਚਾਰ ਕਰ ਰਿਹਾ ਹੈ। ਕੇਂਦਰ ਸਰਕਾਰ ਨੇ ਸੁਪਰੀਮ ਕੋਰਟ 'ਚ ਕਿਹਾ ਕਿ ਸਰਕਾਰ ਅਤੇ ਕੇਂਦਰੀ ਲੋਕ ਸੇਵਾ ਕਮਿਸ਼ਨ ਯਾਨੀ ਕਿ ਯੂਪੀਐਸਸੀ ਕੋਵਿਡ -19 ਤੋਂ ਪ੍ਰਭਾਵਿਤ ਸਿਵਲ ਸੇਵਾ ਦੇ ਉਮੀਦਵਾਰਾਂ ਨੂੰ ਵਾਧੂ ਮੌਕਾ ਦੇਣ ਦੀ ਤਜਵੀਜ਼ ਵਿਚਾਰ ਅਧੀਨ ਹੈ।

ਆੜ੍ਹਤੀਆਂ 'ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇਮਾਰੀ, ਜਾਣੋ ਕਿਸਾਨ ਅੰਦੋਲਨ ਨਾਲ ਕੀ ਸਬੰਧ?

ਇਸ ਤੋਂ ਪਹਿਲਾਂ ਅਕਤੂਬਰ 2020 'ਚ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ 'ਚ ਕਿਹਾ ਸੀ ਕਿ ਜਦੋਂ ਯੂਪੀਐਸਸੀ ਸਿਵਲ ਸੇਵਾਵਾਂ ਪ੍ਰੀਖਿਆ 2021 ਲਈ ਦਿਸ਼ਾ-ਨਿਰਦੇਸ਼ ਨਿਰਧਾਰਤ ਕੀਤੇ ਜਾਣਗੇ, ਤਾਂ ਸਬੰਧਤ ਅਥਾਰਟੀ ਸਿਵਲ ਸੇਵਾਵਾਂ ਪ੍ਰੀਖਿਆ 2021 ਲਈ ਵਾਧੂ ਮੌਕਿਆਂ ਨੂੰ ਧਿਆਨ 'ਚ ਰੱਖੇਗੀ।

ਸੁਪਰੀਮ ਕੋਰਟ ਦੇ ਜਸਟਿਸ ਏ ਐਮ ਖਾਨਵਿਲਕਰ ਦੀ ਅਗਵਾਈ ਵਾਲੇ ਬੈਂਚ ਸਾਹਮਣੇ ਕੇਂਦਰ ਸਰਕਾਰ ਲਈ ਪੇਸ਼ ਹੋਏ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਸਰਕਾਰ ਅਤੇ ਯੂਪੀਐਸਸੀ ਉਕਤ ਪ੍ਰਸਤਾਵ ‘ਤੇ ਫੈਸਲਾ ਲਵੇਗੀ। ਅਸੀਂ ਇਸ ਦੇ ਖਿਲਾਫ ਕੋਈ ਪ੍ਰਤੀਕੂਲ ਰੁਖ ਨਹੀਂ ਲੈ ਰਹੇ। ਇਸ ਤੋਂ ਬਾਅਦ ਕੇਸ ਦੀ ਸੁਣਵਾਈ ਕਰਨ ਵਾਲੀ ਬੈਂਚ ਨੇ ਅਗਲੀ ਤਰੀਕ 11 ਜਨਵਰੀ 2021 ਨਿਰਧਾਰਤ ਕੀਤੀ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Education Loan Information:

Calculate Education Loan EMI