ਲਖਨਊ: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਕੋਰੋਨਾ ਹੋ ਗਿਆ ਹੈ। ਖੁਦ ਸੀਐਮ ਯੋਗੀ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁਢਲੇ ਲੱਛਣਾਂ ਨੂੰ ਵੇਖਣ 'ਤੇ, ਮੈਂ ਕੋਵਿਡ ਦੀ ਜਾਂਚ ਕਰਵਾਈ ਅਤੇ ਮੇਰੀ ਰਿਪੋਰਟ ਪੌਜ਼ੇਟਿਵ ਆਈ ਹੈ। ਮੈਂ ਆਪਣੇ ਆਪ ਨੂੰ ਆਈਸੋਲੇਟ ਕਰ ਲਿਆ ਹੈ ਅਤੇ ਡਾਕਟਰਾਂ ਦੀ ਸਲਾਹ ਨਾਲ ਪੂਰੀ ਤਰ੍ਹਾਂ ਪਾਲਣਾ ਕਰ ਰਿਹਾ ਹਾਂ। ਸਾਰੇ ਕਾਰਜਾਂ ਨੂੰ ਵਰਚੁਅਲੀ ਕਰ ਰਿਹਾ ਹਾਂ।
ਯੋਗੀ ਨੇ ਅੱਗੇ ਟਵਿੱਟਰ 'ਤੇ ਲਿਖਿਆ, ਰਾਜ ਸਰਕਾਰ ਦੀਆਂ ਸਾਰੀਆਂ ਗਤੀਵਿਧੀਆਂ ਆਮ ਤੌਰ 'ਤੇ ਚੱਲ ਰਹੀਆਂ ਹਨ। ਇਸ ਦੌਰਾਨ, ਜਿਹੜੇ ਮੇਰੇ ਸੰਪਰਕ 'ਚ ਆਏ ਹਨ ਉਨ੍ਹਾਂ ਨੂੰ ਆਪਣੀ ਜਾਂਚ ਜ਼ਰੂਰ ਕਰਨੀ ਚਾਹੀਦੀ ਹੈ ਅਤੇ ਸਾਵਧਾਨੀ ਵਰਤਣੀ ਚਾਹੀਦੀ ਹੈ।
ਦੇਸ਼ ਭਰ ’ਚ ਕੋਰੋਨਾ ਵਾਇਰਸ ਦਾ ਅੰਕੜਾ ਤੇਜ਼ੀ ਨਾਲ ਵੱਧ ਰਿਹਾ ਹੈ। ਹੁਣ ਕੋਰੋਨਾ ਲਾਗ ਦੇ ਨਵੇਂ ਕੇਸਾਂ ਦੀ ਗਿਣਤੀ ਰੋਜ਼ਾਨਾ 2 ਲੱਖ ਦੇ ਨੇੜੇ ਪਹੁੰਚ ਗਈ ਹੈ। ਇਸ ਦੇ ਨਾਲ ਹੀ ਇਸ ਸਾਲ ਪਹਿਲੀ ਵਾਰ ਕੋਰੋਨਾ ਤੋਂ ਮਰਨ ਵਾਲਿਆਂ ਦੀ ਗਿਣਤੀ 1000 ਨੂੰ ਪਾਰ ਕਰ ਗਈ ਹੈ।
ਸਿਹਤ ਮੰਤਰਾਲੇ ਦੀ ਤਾਜ਼ਾ ਰਿਪੋਰਟ ਅਨੁਸਾਰ ਪਿਛਲੇ 24 ਘੰਟੇ ’ਚ 1,84,372 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਅਤੇ 1027 ਲੋਕਾਂ ਨੇ ਆਪਣੀ ਜਾਨ ਗੁਆਈ ਹੈ। ਹਾਲਾਂਕਿ 82,339 ਲੋਕ ਕੋਰੋਨਾ ਤੋਂ ਠੀਕ ਹੋਏ ਹਨ। ਇਸ ਤੋਂ ਪਹਿਲਾਂ ਸੋਮਵਾਰ ਨੂੰ 1,61,736 ਨਵੇਂ ਮਾਮਲੇ ਸਾਹਮਣੇ ਆਏ ਸਨ। ਪਿਛਲੇ ਸਾਲ 2 ਅਕਤੂਬਰ ਨੂੰ 1069 ਕੋਰੋਨਾ ਪੀੜਤ ਲੋਕਾਂ ਦੀ ਮੌਤ ਹੋਈ ਸੀ।
ਅੱਜ ਦੇਸ਼ ’ਚ ਕੋਰੋਨਾ ਦੀ ਸਥਿਤੀ –
ਕੁਲ ਕੋਰੋਨਾ ਕੇਸ - 1 ਕਰੋੜ 38 ਲੱਖ 73 ਹਜ਼ਾਰ 825
ਕੁੱਲ ਡਿਸਚਾਰਜ - 1 ਕਰੋੜ 23 ਲੱਖ 36 ਹਜ਼ਾਰ
ਕੁੱਲ ਐਕਟਿਵ ਕੇਸ- 13 ਲੱਖ 65 ਹਜ਼ਾਰ 704
ਕੁੱਲ ਮੌਤਾਂ - 1 ਲੱਖ 72 ਹਜ਼ਾਰ 85
ਕੁੱਲ ਟੀਕਾਕਰਨ - 11 ਕਰੋੜ 11 ਲੱਖ 79 ਹਜ਼ਾਰ 578 ਖੁਰਾਕ ਦਿੱਤੀਆਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/
https://apps.apple.com/in/app/