ਗੋਰਖਪੁਰ: ਉੱਤਰ ਪ੍ਰਦੇਸ਼ ਦੇ ਗੋਰਖਪੁਰ ਸ਼ਹਿਰ 'ਚ ਸਕੂਲ ਮੈਨੇਜਰ 'ਤੇ ਵਿਦਿਆਰਥਣ ਨਾਲ ਰੇਪ ਦਾ ਮਾਮਲਾ ਦਰਜ ਹੋਇਆ ਹੈ। ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਪੀੜਤ 7 ਵੀਂ ਜਮਾਤ 'ਚ ਪੜ੍ਹਦੀ ਹੈ।
ਪੁਲਿਸ ਨੇ ਬੁੱਧਵਾਰ ਨੂੰ ਕਥਿਤ ਤੌਰ 'ਤੇ ਦੱਸਿਆ ਸੀ ਕਿ ਲੜਕੀ ਦੇ ਪਿਤਾ ਨੇ ਰੇਪ ਦੀ ਸ਼ਿਕਾਇਤ ਦਰਜ ਕਰਵਾਈ ਹੈ। ਪੀੜਤਾ ਦਾ ਕਹਿਣਾ ਹੈ ਕਿ 30 ਜੁਲਾਈ ਨੂੰ ਸਕੂਲ ਮੈਨੇਜਰ ਹਰਿੰਦਰ ਯਾਦਵ ਨੇ ਉਸ ਨੂੰ ਘਰ ਬੁਲਾ ਕੇ ਉਸ ਦਾ ਰੇਪ ਕੀਤਾ। ਫਿਲਹਾਲ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।
ਪੀੜਤਾ ਨੇ ਮੁਲਜ਼ਮ 'ਤੇ ਰੇਪ ਦਾ ਵੀਡੀਓ ਬਣਾ ਕੇ ਉਸ ਨੂੰ ਬਲਾਕਮੇਲ ਕਰਨ ਦਾ ਵੀ ਇਲਜ਼ਾਮ ਲਾਇਆ ਹੈ। ਪੀੜਤ ਨੇ ਦੱਸਿਆ ਕਿ ਉਸ ਨੂੰ ਵੀਡੀਓ ਵਾਇਰਲ ਕਰਨ ਦੀ ਧਮਕੀ ਵੀ ਦਿੱਤੀ ਗਈ ਹੈ। ਇਸ ਤੋਂ ਕੁਝ ਦਿਨਾਂ ਬਾਅਦ ਉਸ ਨੇ ਪਰਿਵਾਰ ਨੂੰ ਪੂਰੀ ਘਟਨਾ ਦੱਸੀ।
ਕੋਰੋਨਾ ਮਰੀਜ਼ਾਂ ਦੀ ਗਿਣਤੀ 2.43 ਕਰੋੜ ਤੱਕ ਪਹੁੰਚੀ, 8 ਲੱਖ ਤੋਂ ਵੀ ਵੱਧ ਮੌਤਾਂ
ਕੇਸ ਵਿੱਚ ਗਿਰਫ਼ਤਾਰੀ ਨਾ ਹੋਣ 'ਤੇ ਬੱਚੀ ਦੇ ਪਿਤਾ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਮੁਲਜ਼ਮ ਪ੍ਰਬੰਧਕ ਖ਼ਿਲਾਫ਼ ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਸੂਤਰਾਂ ਅਨੁਸਾਰ ਮਾਮਲੇ ਨੂੰ ਗੰਭੀਰਤਾ ਨਾਲ ਨਾ ਲੈਣ ਤੇ ਉੱਚ ਅਧਿਕਾਰੀਆਂ ਨੂੰ ਇਸ ਬਾਰੇ ਜਾਣਕਾਰੀ ਦੇਣ ਲਈ ਸਬੰਧਤ ਥਾਣਾ ਪ੍ਰਭਾਰੀ ਨੂੰ ਪੁਲਿਸ ਲਾਈਨ ਭੇਜ ਦਿੱਤਾ ਗਿਆ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਸਕੂਲ ਪ੍ਰਬੰਧਕ ਨੇ 7ਵੀਂ ਦੀ ਵਿਦਿਆਰਥਣ ਨਾਲ ਰੇਪ ਕਰ ਬਣਾਈ ਵੀਡੀਓ
ਏਬੀਪੀ ਸਾਂਝਾ
Updated at:
27 Aug 2020 10:27 AM (IST)
ਉੱਤਰ ਪ੍ਰਦੇਸ਼ ਦੇ ਗੋਰਖਪੁਰ ਸ਼ਹਿਰ 'ਚ ਸਕੂਲ ਮੈਨੇਜਰ 'ਤੇ ਵਿਦਿਆਰਥਣ ਨਾਲ ਰੇਪ ਦਾ ਮਾਮਲਾ ਦਰਜ ਹੋਇਆ ਹੈ। ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਪੀੜਤ 7 ਵੀਂ ਜਮਾਤ 'ਚ ਪੜ੍ਹਦੀ ਹੈ।
ਸੰਕੇਤਕ ਤਸਵੀਰ
- - - - - - - - - Advertisement - - - - - - - - -