ਤਰਨ ਤਾਰਨ: ਤਰਨ ਤਾਰਨ ਦੇ ਥਾਣਾ ਸਰਾਏ ਅਮਾਨਤ ਖਾਨ ਦੇ ਇੱਕ ਏਐਸਆਈ ਦੀ ਹੈਰੋਇਨ ਪੀਂਦੇ ਦੀ ਵੀਡੀਓ ਅੱਜ ਕੱਲ੍ਹ ਸ਼ੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀ ਹੈ। ਵਾਇਰਲ ਵੀਡੀਓ ਵਿੱਚ ਸਾਫ ਦਿਖਾਈ ਦੇ ਰਿਹਾ ਕਿ ਪੁਲਿਸ ਦੀ ਵਰਦੀ ਪਾਈ ਇਹ ਮੁਲਾਜ਼ਮ ਨਸ਼ੇ ਦਾ ਸੇਵਨ ਕਰ ਰਿਹਾ ਹੈ। ਇਸ ਬਾਰੇ ਸਥਾਨਕ ਉੱਚ ਅਧਿਕਾਰੀ ਐਸਪੀ ਹੈੱਡ ਕਵਾਟਰ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਸ ਬਾਰੇ ਵਿਭਾਗ ਵੱਲੋਂ ਜਾਂਚ ਕੀਤੀ ਜਾ ਰਹੀ ਹੈ।


ਉਨ੍ਹਾਂ ਕਿਹਾ ਕਿ ਇਹ ਵੀਡੀਓ ਪੁਰਾਣੀ ਹੈ। ਜੇ ਏਐਸਆਈ ਦੋਸ਼ੀ ਪਾਇਆ ਗਿਆ ਤਾਂ ਉਸ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਉਧਰ ਆਮ ਆਦਮੀ ਪਾਰਟੀ ਆਗੂ ਮਨਜਿੰਦਰ ਸਿੰਘ ਸਿੱਧੂ ਨੇ ਵਾਇਰਲ ਵੀਡੀਓ ਬਾਰੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਦੀ ਰੋਕਥਾਮ ਲਈ ਪੁਲਿਸ ਪ੍ਰਸ਼ਾਸ਼ਨ ਨੂੰ ਜਿੰਮੇਵਾਰੀ ਦਿੱਤੀ ਜਾਂਦੀ ਹੈ।




ਬੜੇ ਸ਼ਰਮ ਦੀ ਗੱਲ ਹੈ ਪੁਲਿਸ ਅਧਿਕਾਰੀ ਹੀ ਨਸ਼ਾ ਕਰਨ ਵਿੱਚ ਲੱਗੇ ਹਨ। ਉਨ੍ਹਾਂ ਕਿਹਾ ਇਹ ਚਾਹੀਦਾ ਹੈ ਕਿ ਸਾਰੇ ਪੁਲਿਸ ਅਧਿਕਾਰੀਆਂ ਦੇ ਡੋਪ ਟੈਸਟ ਕਰਵਾਏ ਜਾਣ ਤੇ ਜਿਹੜੇ ਅਧਿਕਾਰੀਆਂ ਦੇ ਟੈਸਟ ਪੌਜ਼ੇਟਿਵ ਆਉਂਦੇ ਹਨ ਉਨ੍ਹਾਂ ਨੂੰ ਮੁਅੱਤਲ ਕੀਤਾ ਜਾਵੇ।