ਪੜਚੋਲ ਕਰੋ
2 ਪੁਲਿਸ ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕੀਤਾ ਕਾਬੂ, ਵਿਜੀਲੈਂਸ ਵਲੋਂ ਤਿੰਨ ਵਿਰੁੱਧ ਰਿਸ਼ਵਤਖੋਰੀ ਦਾ ਕੇਸ ਦਰਜ
ਪੁਲਿਸ ਮੁਲਾਜ਼ਮਾਂ ਵਲੋਂ ਰਿਸ਼ਵਤਖੋਰੀਆਂ ਦਾ ਦੌਰ ਅਜੇ ਵੀ ਜਾਰੀ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇਕ ਸਹਾਇਕ ਸਬ-ਇੰਸਪੈਕਟਰ ਅਤੇ ਇਕ ਸੀਨੀਅਰ ਕਾਂਸਟੇਬਲ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਚੰਡੀਗੜ: ਪੁਲਿਸ ਮੁਲਾਜ਼ਮਾਂ ਵਲੋਂ ਰਿਸ਼ਵਤਖੋਰੀਆਂ ਦਾ ਦੌਰ ਅਜੇ ਵੀ ਜਾਰੀ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇਕ ਸਹਾਇਕ ਸਬ-ਇੰਸਪੈਕਟਰ ਅਤੇ ਇਕ ਸੀਨੀਅਰ ਕਾਂਸਟੇਬਲ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫਤਾਰੀ ਸ਼ਿਕਾਇਤਕਰਤਾ ਕਰਨ ਸਿੰਘ ਦੀ ਸ਼ਿਕਾਇਤ ਦੇ ਅਧਾਰ ’ਤੇ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਬਿਊਰੋ ਤੱਕ ਪਹੁੰਚ ਕੀਤੀ ਅਤੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਉਸ ਦਾ ਲੈਪਟਾਪ, ਪ੍ਰਿੰਟਰ ਅਤੇ ਹੋਰ ਕੀਮਤੀ ਚੀਜਾਂ ਵਾਪਸ ਕਰਨ ਬਦਲੇ ਵਿੱਚ 25,000 ਰੁਪਏ ਦੀ ਰਿਸ਼ਵਤ ਰੁਪਏ ਦੀ ਮੰਗ ਕਰ ਰਹੇ ਸੀ। ਇਹ ਚੀਜ਼ਾਂ ਉਹ ਇੰਡਸਟ੍ਰੀਅਲ ਏਰੀਆ, ਫੇਜ 8 ਮੋਹਾਲੀ ਵਿਖੇ ਸਥਿਤ ਉਸ ਦੀ ਸਾਈਰਾਮ ਲੋਨ ਫਰਮ ਤੋਂ ਚੁੱਕ ਕੇ ਲੈ ਗਏ ਸੀ। ਸ਼ਿਕਾਇਤ 'ਚ ਦੱਸਿਆ ਗਿਆ ਕਿ ਜਦੋਂ ਉਹ ਪੁਲਿਸ ਚੌਕੀ ਪਹੁੰਚਿਆ ਤਾਂ ਸੀਨੀਅਰ ਕਾਂਸਟੇਬਲ ਅਜੈ ਗਿੱਲ ਨੇ ਕਿਹਾ, “ਜੇ ਤੁਸੀਂ ਚਾਹੁੰਦੇ ਹੋ ਕਿ ਤੁਹਾਡੀਆਂ ਚੀਜਾਂ ਵਾਪਸ ਕੀਤੀਆਂ ਜਾਣ ਤਾਂ ਤੁਹਾਨੂੰ 20,000 ਦੀ ਰਿਸ਼ਵਤ ਦੇਣੀ ਪਵੇਗੀ।” ਉਸ ਸਮੇਂ ਸ਼ਿਕਾਇਤਕਰਤਾ ਨੇ ਉਨਾਂ ਨੂੰ ਆਪਣੇ ਦੋਸਤ ਤੋਂ ਉਧਾਰ ਲੈ ਕੇ 8,000 ਰੁਪਏ ਦੀ ਰਿਸ਼ਵਤ ਦਿੱਤੀ ਸੀ। ਇਸ ਉਪਰੰਤ ਕੁਝ ਦਿਨਾਂ ਬਾਅਦ ਸੀਨੀਅਰ ਸਿਪਾਹੀ ਅਜੇ ਗਿੱਲ ਇਕ ਹੋਰ ਕਰਮਚਾਰੀ ਨਾਲ ਦੁਬਾਰਾ ਉਸ ਦੇ ਦਫਤਰ ਆਇਆ ਅਤੇ ਉਸ ਨੂੰ ਰਿਸ਼ਵਤ ਦੀ ਬਕਾਇਆ ਰਕਮ ਦੇਣ ਦੀ ਧਮਕੀ ਦਿੱਤੀ। ਕਿਸਾਨ ਅੰਦੋਲਨ 'ਤੇ ਵਿਦੇਸ਼ੀ ਹਸਤੀਆਂ ਦੇ ਟਵੀਟ ਤੋਂ ਬਾਅਦ ਅਮਿਤ ਸ਼ਾਹ ਦਾ ਪਲਟਵਾਰ, ਦੱਸਿਆ ਪ੍ਰੋਪੇਗੈਂਡਾ ਸੀਨੀਅਰ ਸਿਪਾਹੀ ਗਿੱਲ ਨੇ ਉਸ ਨੂੰ ਰਿਸ਼ਵਤ ਦੇਣ ਲਈ ਪੁਲਿਸ ਚੌਕੀ ਵਿਖੇ ਕ੍ਰਿਸ਼ਨ ਕੁਮਾਰ, ਏ.ਐਸ.ਆਈ. ਅਤੇ ਇੱਕ ਹੋਰ ਏ.ਐਸ.ਆਈ. ਅੱਗੇ ਪੇਸ਼ ਕੀਤਾ। ਦੋਵਾਂ ਏਐਸ.ਆਈਆਂ ਨੇ ਉਸ ਵਿਰੁੱਧ ਧੋਖਾਧੜੀ ਦਾ ਕੇਸ ਦਰਜ ਕਰਨ ਦੀ ਧਮਕੀ ਦਿੱਤੀ ਅਤੇ ਉਸ ਨੂੰ 25,000 ਰੁਪਏ ਦੀ ਰਿਸ਼ਵਤ ਦੇਣ ਲਈ ਕਿਹਾ। ਇਸ ਡਰ ਕਾਰਨ ਉਸ ਨੇ ਮੌਕੇ ‘ਤੇ ਹੀ ਉਨਾਂ ਨੂੰ 15,000 ਰੁਪਏ ਦੀ ਰਿਸ਼ਵਤ ਦੀ ਦੂਜੀ ਕਿਸ਼ਤ ਦੇ ਦਿੱਤੀ। ਸ਼ਿਕਾਇਤਕਰਤਾ ਵਲੋਂ ਦਿੱਤੀ ਜਾਣਕਾਰੀ ਦੀ ਪੁਸ਼ਟੀ ਕਰਨ ਤੋਂ ਬਾਅਦ ਵਿਜੀਲੈਂਸ ਦੀ ਇੱਕ ਟੀਮ ਨੇ ਦੋਸ਼ੀ ਏਐਸਆਈ ਕ੍ਰਿਸ਼ਨ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੇ ਬਾਕੀ ਬਚਦੇ 10,000 ਰੁਪਏ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ। ਉਨਾਂ ਦੱਸਿਆ ਕਿ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਦੋਸ਼ੀ ਕ੍ਰਿਸ਼ਨ ਕੁਮਾਰ, ਅਜੈ ਗਿੱਲ ਅਤੇ ਇੱਕ ਹੋਰ ਏਐਸਆਈ ਵਿਰੁੱਧ ਵਿਜੀਲੈਂਸ ਦੇ ਫਲਾਇੰਗ ਸਕੁਐਡ ਥਾਣਾ ਮੁਹਾਲੀ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਪੜਤਾਲ ਜਾਰੀ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















